ਲੁਧਿਆਣਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿੱਚ ਐਲਕੇਜੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਦੀ ਸਕੂਲ ਦੇ ਹੀ ਅਧਿਆਪਕ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਅਧਿਆਪਕ ਉੱਤੇ ਸਖ਼ਤ ਕਾਰਵਾਈ ਕਰਦੇ ਹੋਏ ਪਰਚਾ ਦਰਜ ਕਰ ਲਿਆ ਹੈ। ਪੁਲਿਸ ਨੇ ਬੱਚੇ ਦੀ ਉਮਰ ਨੂੰ ਵੇਖਦਿਆਂ ਹੋਇਆ ਨਾਬਾਲਿਗ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਬੱਚੇ ਨਾਲ ਕੁੱਟਮਾਰ ਕਰਨ ਵਾਲੇ ਅਧਿਆਪਕ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
ਵਿਦਿਆਰਥੀ ਦੀ ਮਾਤਾ ਦੇ ਬਿਆਨਾਂ ਦੇ ਅਧਾਰ ਉੱਤੇ ਪੁਲਿਸ ਨੇ ਮੁਲਜ਼ਮ ਉੱਤੇ 323, 342, 75 ਅਤੇ 82 ਧਾਰਾ ਦੇ ਤਹਿਤ ਥਾਣਾ ਮੋਤੀ ਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਏਸੀਪੀ ਲੁਧਿਆਣਾ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਸਕੂਲ ਮਮਤਾ ਪ੍ਰਾਪਤ ਸੀ ਜਾਂ ਨਹੀਂ ਇਸ ਦੀ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੁਧਿਆਣਾ ਦੀ ਮੁਸਲਿਮ ਕਲੋਨੀ ਸਥਿਤ ਇਕ ਨਿੱਜੀ ਸਕੂਲ ‘ਚ ਇੱਕ ਵਿਦਿਆਰਥੀ ‘ਤੇ ਥਰਡ ਡਿਗਰੀ ਟਾਰਚਰ ਕਰਨ ਦਾ ਸਮਾਚਾਰ ਹਾਸਿਲ ਹੋਇਆ ਸੀ।
ਇਹ ਬੱਚਾ LKG ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਇਸ ਬੱਚੇ ਉੱਤੇ ਆਪਣੇ ਜਮਾਤੀ ਨੂੰ ਪੈਨਸਿਲ ਨਾਲ ਮਾਰਨ ਦਾ ਦੋਸ਼ ਸੀ। ਸਕੂਲ ਦੇ ਪ੍ਰਿੰਸੀਪਲ ਨੇ ਐਲਕੇਜੀ ਵਿੱਚ ਪੜ੍ਹਦੇ ਇਸ ਬੱਚੇ ਨੂੰ ਕੁੱਟਣ ਦੇ ਲਈ ਦੋ ਹੋਰ ਵਿਦਿਆਰਥੀਆਂ ਦੀ ਮਦਦ ਲਈ, ਜਿਨ੍ਹਾਂ ਨੇ ਇਸ ਬੱਚੇ ਦੇ ਹੱਥ-ਪੈਰ ਫੜੇ ਅਤੇ ਫਿਰ ਪ੍ਰਿੰਸੀਪਲ ਦੇ ਇਸ ਬੱਚੇ ਨੂੰ ਡੰਡਿਆਂ ਦੇ ਨਾਲ ਕੁੱਟਿਆ। ਇਸ ਦੌਰਾਨ ਬੱਚਾ ਚੀਕਾਂ ਮਾਰਦਾ ਰਿਹਾ, ਪਰ ਪ੍ਰਿੰਸੀਪਲ ਉਸ ਨੂੰ ਕੁੱਟਦਾ ਰਿਹਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ