ਅਮਰੀਕਾ ਦੀ ਡੌਂਕੀ ਲਗਾਉਂਦੇ ਗੁਰਸਿੱਖ ਨੌਜਵਾਨ ਦੀ ਮੌ ਤ

By Bneews Aug 9, 2023

ਆਪਣੇ ਚੰਗੇ ਭਵਿੱਖ ਖਾਤਿਰ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਕਸਿਤ ਵਿਦੇਸ਼ੀ ਮੁਲਕਾਂ ਵੱਲ ਦਾ ਰੁਖ ਕਰ ਰਹੇ ਹਨ। ਇਸੇ ਤਰ੍ਹਾਂ ਅਮਰੀਕਾ ਜਾਣ ਦੇ ਚਾਹਵਾਨ ਵੱਖਰੇ ਵੱਖਰੇ ਮੁਲਕਾਂ ਦੇ 16,17 ਨੌਜਵਾਨਾਂ ਦੀ ਮੈਕਸੀਕੋ ਨਜਦੀਕ ਹਾਈਵੇ ਕੋਲ ਬੱਸ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਮੌ ਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਸੀ। ਇਸ ਮੰਦਭਾਗੇ ਹਾਦਸੇ ਦੇ ਵਿੱਚ ਮ੍ਰਿਤਕ ਨੌਜਵਾਨਾਂ ‘ਚ ਜ਼ਿਲਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਨੌਜਵਾਨ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਵੀ ਮੌ ਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਮਰਹੂਮ ਗੁਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਚੰਗੇ ਭਵਿੱਖ ਕਰਕੇ ਇੱਕ ਮਹੀਨਾ ਪਹਿਲਾ ਹੀ ਬੀਤੀ 7 ਜੁਲਾਈ ਨੂੰ ਅਮਰੀਕਾ ਲਈ ਘਰੋਂ ਰਵਾਨਾ ਹੋਇਆ ਸੀ ਤੇ ਪੂਰੇ ਇਕ ਮਹੀਨੇ ਬਾਅਦ ਉਸਦੇ ਘਰ ਉਸਦੀ ਮੌ ਤ ਦੀ ਮੰਦਭਾਗੀ ਖਬਰ ਪਹੁੰਚ ਗਈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ। ਇਲਾਕੇ ਵਿੱਚ ਵੀ ਸੋਗ ਦੀ ਲਹਿਰ ਛਾਈ ਹੋਈ ਹੈ।

ਮ੍ਰਿਤਕ ਗੁਰਪਾਲ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇੱਕ ਮਹੀਨਾ ਪਹਿਲਾਂ ਇੱਕ ਸਥਾਨਕ ਏਜੰਟ ਅਤੇ ਹਾਜੀਪੁਰ ਦੇ ਟ੍ਰੈਵਲ ਏਜੰਟ ਰਾਹੀਂ ਅਮਰੀਕਾ ਜਾਣ ਲਈ ਘਰੋਂ ਰਵਾਨਾ ਹੋਇਆ ਸੀ। ਉਹਨਾਂ ਨੇ ਦੱਸਿਆ ਕਿ ਗੁਰਪਾਲ ਸਿੰਘ ਦੇ ਅਮਰੀਕਾ ਪੁੱਜਣ ਲਈ ਉਨ੍ਹਾਂ ਵੱਲੋਂ ਮੋਟੀ ਰਕਮ ਦਾ ਇੰਤਜ਼ਾਮ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ 40 ਲੱਖ ਉਹਨਾਂ ਨੇ ਏਜੰਟ ਨੂੰ ਅਦਾ ਕਰ ਦਿੱਤੇ ਸਨ।

ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਹਨਾਂ ਨੂੰ ਪਤਾ ਲੱਗਾ ਸੀ ਕਿ ਗੁਰਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੈ। ਪਰ ਅੱਜ ਪਿੰਡ ਬਾਗੜੀਆਂ ਦੇ ਵਾਸੀ ਚੇਅਰਮੈਨ ਠਾਕੁਰ ਸਿੰਘ ਨੇ ਉਹਨਾਂ ਨੂੰ ਦੱਸਿਆ ਕਿ ਗੁਰਪਾਲ ਸਿੰਘ ਦੇ ਏਜੰਟ ਨੇ ਦੱਸਿਆ ਹੈ ਕਿ ਗੁਰਪਾਲ ਸਿੰਘ ਦੀ ਮੌ ਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰ ਵੱਲੋਂ ਗੁਰਪਾਲ ਸਿੰਘ ਦੀ ਮੌ ਤ ਦੇ ਇਨਸਾਫ ਦੀ ਮੰਗ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਪਾਲ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਾਉਣ ਵਿੱਚ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *