ਅੰਗਰੇਜ਼ਾਂ ਦੇ ਸਮੇਂ ਦੌਰਾਨ ਬਣੀ ਇਸ ‘ਚਰਚ’ ਦੀ ਸੁੰਦਰਤਾ ਦੀ ਦੂਰ-ਦੂਰ ਤੱਕ ਚਰਚਾ

By Bneews Dec 26, 2023

ਦੇਸ਼-ਵਿਦੇਸ਼ ਵਿੱਚ ਕ੍ਰਿਸਮਸ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਲਈ ਈਸਾਈ ਭਾਈਚਾਰੇ ਦੇ ਲੋਕ ਕਈ ਦਿਨ ਪਹਿਲਾਂ ਹੀ ਵਿਚਾਰ-ਵਟਾਂਦਰੇ ਦਾ ਆਯੋਜਨ ਸ਼ੁਰੂ ਕਰ ਦਿੰਦੇ ਹਨ। ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਚਰਚ ਨਾਲ ਜਾਣੂ ਕਰਵਾਉਣ ਜਾ ਰਹੇ ਹਾਂ ਜਿਸ ਨੂੰ ਸਜਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਇਹ ਚਰਚ ਖੁਦ ਹੀ ਇੰਨਾ ਖੂਬਸੂਰਤ ਹੈ ਕਿ ਲੋਕ ਇਸ ਨੂੰ ਦੇਖਣ ਲਈ ਦੂਰ-ਦੂਰ ਤੋਂ ਆਉਂਦੇ ਹਨ।

ਅਸੀਂ ਗੱਲ ਕਰ ਰਹੇ ਹਾਂ ਪਠਾਨਕੋਟ ਦੇ ਮਾਧੋਪੁਰ ਕੈਂਟ ਵਿੱਚ ਸਥਿਤ ਬ੍ਰਿਟਿਸ਼ ਕਾਲ ਦੇ ਚਰਚ ਦੀ। ਕਿਹਾ ਜਾਂਦਾ ਹੈ ਕਿ ਇਹ ਚਰਚ 1837 ਈਸਵੀ ਵਿੱਚ ਅੰਗਰੇਜ਼ਾਂ ਦੇ ਸਮੇਂ ਦੌਰਾਨ ਬਣਾਇਆ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਸਟਰ ਦੀਪਕ ਕੁਮਾਰ ਨੇ ਦੱਸਿਆ ਕਿ ਇਹ ਚਰਚ ਅੰਗਰੇਜ਼ਾਂ ਦੇ ਰਾਜ ਦੌਰਾਨ ਬਣਾਇਆ ਗਿਆ ਸੀ ਜਿਸ ਵਿੱਚ ਅੱਜ ਤੱਕ ਕੋਈ ਛੇੜਛਾੜ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਹੈ ਕਿ ਇਸ ਚਰਚ ਨੂੰ ਅੰਗਰੇਜ਼ਾਂ ਨੇ ਡਿਜ਼ਾਈਨ ਕੀਤਾ ਸੀ ਅਤੇ ਅੱਜ ਵੀ ਲੋਕ ਇਸ ਦੀ ਉਸਾਰੀ ਨੂੰ ਦੇਖਣ ਲਈ ਮਾਧੋਪੁਰ ਕੈਂਟ ਚਰਚ ਵਿਚ ਵੱਡੀ ਗਿਣਤੀ ਵਿਚ

ਆਉਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਈਸਟ ਇੰਡੀਆ ਕੰਪਨੀ ਭਾਰਤ ਆਈ ਤਾਂ ਚਰਚ ਆਫ਼ ਇੰਗਲੈਂਡ ਨੇ ਮਾਧਾਪੁਰ ਕੈਂਟ ਵਿੱਚ ਚਰਚ ਬਣਵਾਇਆ ਸੀ। ਉਨ੍ਹਾਂ ਦੱਸਿਆ ਕਿ ਇਸ ਚਰਚ ਦੀ ਦੇਖ-ਰੇਖ ਲਈ ਮਾਧੋਪੁਰ ਚਰਚ ਕਮੇਟੀ ਵੀ ਬਣਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਚਰਚ 10 ਏਕੜ ਮੈਦਾਨ ਦੇ ਵਿਚੋਂ-ਵਿੱਚ ਬਣਿਆ ਹੋਇਆ ਹੈ ਅਤੇ ਇੱਥੇ ਸਾਲ ਭਰ, ਕ੍ਰਿਸਮਿਸ, ਨਵੇਂ ਸਾਲ ਦੇ ਪ੍ਰੋਗਰਾਮ, ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ, ਗਣਤੰਤਰ ਦਿਵਸ ਪ੍ਰੋਗਰਾਮ, ਸੁਤੰਤਰਤਾ ਦਿਵਸ ਪ੍ਰੋਗਰਾਮਾਂ ਆਦਿ ਦੇ ਆਯੋਜਨ ਕੀਤੇ ਜਾਂਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *