ਆਸ਼ਿਕ ਨਾਲ ਰੰਗੇ ਹੱਥੀ ਫੜ੍ਹੀ ਪਤਨੀ ਦਾ ਪਤੀ ਨੇ ਕੀਤਾ ਕਤਲ

By Bneews Jan 9, 2024

ਮੋਗਾ ਦੇ ਪਿੰਡ ਬਹੋਨਾ ‘ਚ ਐਤਵਾਰ ਸਵੇਰੇ ਪਤਨੀ ਦੇ ਚਰਿੱਤਰ ‘ਤੇ ਸ਼ੱਕ ਦੇ ਚੱਲਦਿਆਂ ਇਕ ਔਰਤ ਨੂੰ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਇਸ ਹਮਲੇ ਵਿਚ ਜ਼ਖ਼ਮੀ ਔਰਤ ਦੀਆਂ ਦੋਵੇਂ ਬਾਹਾਂ ਅਤੇ ਸਿਰ ਬੁਰੀ ਤਰ੍ਹਾਂ ਪਾਟ ਗਿਆ ਤੇ ਉਸ ਦੀ ਇਕ ਅੱਖ ਵੀ ਬਾਹਰ ਆ ਗਈ।ਪਿੰਡ ਵਾਸੀਆਂ ਨੇ ਜ਼ਖ਼ਮੀ ਔਰਤ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਔਰਤ ਦਾ ਇਲਾਜ ਕਰਨ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਅਤੇ ਫਰੀਦਕੋਟ ਵਿਖੇ ਇਲਾਜ ਦੌਰਾਨ ਔਰਤ

ਸਰਬਜੀਤ ਕੌਰ ਦੀ ਮੌਤ ਹੋ ਗਈ।  ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਔਰਤ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੀ ਮਾਂ ਸਰਬਜੀਤ ਕੌਰ ਦੇ ਇਕ ਲੜਕੇ ਨਾਲ ਨਾਜਾਇਜ਼ ਸਬੰਧ ਸਨ ਅਤੇ ਘਟਨਾ ਵਾਲੇ ਦਿਨ ਉਹ ਉਨ੍ਹਾਂ ਦੇ ਘਰ ਸੀ ਅਤੇ ਪਿਤਾ ਨੇ ਮੁੰਡੇ ਦੇ ਹਮਲਾ ਕਰਨਾ ਸੀ ਪਰ ਅੱਗੇ ਮਾਂ ਆ ਗਈ ਜਿਸ ਦੀ ਹਮਲੇ ਵਿਚ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐੱਸਪੀਡੀ ਅਜੇ

ਰਾਜ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਬਹੋਨਾ, ਮੋਗਾ ਦੀ ਰਹਿਣ ਵਾਲੀ ਸਰਬਜੀਤ ਕੌਰ ਨੂੰ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ।  ਸਰਬਜੀਤ ਕੌਰ ਦੀ ਅੱਜ ਫਰੀਦਕੋਟ ਮੈਡੀਕਲ ਕਾਲਜ ਵਿਖੇ ਇਲਾਜ ਦੌਰਾਨ ਮੌਤ ਹੋ ਗਈ।  ਸਰਬਜੀਤ ਕੌਰ ਦਾ ਪਤੀ ਉਸ ਦੇ ਚਰਿੱਤਰ ਤੇ ਸ਼ੱਕ ਕਰਦਾ ਸੀ। ਸਰਬਜੀਤ ਕੌਰ ਦੇ ਪਤੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *