ਇਸ ਬੈਂਕ ਨੂੰ ਚੋਰਾਂ ਨੇ ਬਣਾਇਆ ਦੂਜੀ ਵਾਰ ਨਿਸ਼ਾਨਾਂ, 2 ਦਿਨ ਬਾਅਦ ਬੈਂਕ ਜਾ ਕੇ ਦੇਖਿਆ ਤਾਂ ਰਹਿ ਗਏ ਹੱਕੇ ਬੱਕੇ

By Bneews Nov 1, 2023

ਸੂਬੇ ‘ਚ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ‘ਚ ਲਗਾਤਾਰ ਹੋ ਰਿਹਾ ਵਾਧਾ। ਇਸ ਤਰ੍ਹਾਂ ਤਾਜ਼ਾ ਹੀ ਮਾਮਲਾ ਪਿੰਡ ਸ਼ਾਹਪੁਰ ਜਾਜਨ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਵੱਲੋਂ ਲਗਾਤਾਰ ਦੂਸਰੀ ਵਾਰ ਕੋਆਪ੍ਰਰੇਟਿਵ ਬੈਂਕ ਦੀ ਬ੍ਾਂਚ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਬੈਂਕ ਮੈਨੇਜਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪਿਛਲੇ ਸ਼ੁੱਕਰਵਾਰ ਨੂੰ ਉਹ ਆਪਣੇ ਬੈਂਕ ਦੀ ਬ੍ਾਂਚ ਨੂੰ ਬੰਦ ਕਰ ਕੇ ਗਏ ਸੀ, ਦੋ ਛੁੱਟੀਆਂ ਹੋਣ ਤੋਂ ਬਾਅਦ ਜਦ ਸੋਮਵਾਰ ਨੂੰ ਬੈਂਕ ਦੇ ਸੇਵਾਦਾਰ ਬੈਂਕ ਗਏ ਤਾਂ

ਉਸ ਨੇ ਦੇਖਿਆ ਕਿ ਮੇਨ ਸ਼ਟਰ, ਕੈਂਚੀ ਗੇਟ ਦੀਆਂ ਕੁੰਡੀਆਂ ਟੁੱਟੀਆਂ ਹੋਈਆਂ ਸਨ ਤੇ ਮੇਨ ਦਰਵਾਜ਼ਿਆਂ ਦੇ ਤਾਲੇ ਟੁੱਟੇ ਪਏ ਸਨ। ਉਨ੍ਹਾਂ ਦੇਖਿਆ ਕਿ ਚੋਰਾਂ ਵੱਲੋਂ ਸਟਰੋਂਗ ਰੂਮ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਚੋਰ ਉਸ ਨੂੰ ਤੋੜਨ ‘ਚ ਅਸਫ਼ਲ ਹੋਏ ਹਨ। ਉਨ੍ਹਾਂ ਦੱਸਿਆ ਕਿ ਚੋਰਾਂ ਵੱਲੋਂ ਬੈਂਕ ਦਾ ਪੈਸਾ ਤਾਂ ਨਹੀਂ ਚੋਰੀ ਹੋਇਆ, ਪਰ ਜਾਂਦੇ ਹੋਏ ਚੋਰ ਯੂਪੀਐੱਸ ਦੀਆਂ ਬੈਟਰੀਆਂ ਤੇ ਬੈਂਕ ਦੇ ਵੱਡੇ ਜਰਨੇਟਰ ਦਾ ਬੈਂਟਰਾਂ ਚੋਰੀ ਕਰ ਕੇ ਲੈ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਬੈਂਕ ਨੂੰ ਕਰੀਬ ਅੱਠ ਮਹੀਨੇ ਪਹਿਲਾ ਵੀ ਚੋਰਾਂ ਵੱਲੋਂ ਆਪਣਾ ਨਿਸ਼ਾਨਾ ਬਣਾਇਆ ਗਿਆ ਸੀ,

ਪਰ ਚੋਰ ਉਸ ਸਮੇਂ ਵੀ ਚੋਰੀ ਕਰਨ ‘ਚ ਅਸਫ਼ਲ ਰਹੇ ਸਨ। ਮੈਨੇਜਰ ਵੱਲੋਂ ਇਸ ਸਭ ਦੀ ਸੂਚਨਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਤੇ ਬੈਂਕ ਦੇ ਹੈੱਡ ਆਿਫ਼ਸ ਗੁਰਦਾਸਪੁਰ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ। ਉਧਰ ਘਟਨਾ ਦਾ ਪਤਾ ਲੱਗਦਿਆਂ ਹੀ ਡੀਐੱਸਪੀ ਡੇਰਾ ਬਾਬਾ ਨਾਨਕ ਮਨਿੰਦਰਪਾਲ ਸਿੰਘ ਤੇ ਐੱਸਐੱਚਓ ਬਿਕਰਮ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ਦਾ ਜਾਇਜ਼ਾ ਲਿਆ ਗਿਆ। ਡੀਐੱਸਪੀ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਉਪਰੰਤ ਬੈਂਕ ਦੇ ਪੈਸੇ ਚੋਰੀ ਹੋਣ ਤੋਂ ਬਚਾ ਹੋ ਗਿਆ ਹੈ,

ਪਰ ਚੋਰ ਜਾਂਦੇ ਹੋਏ ਸੀਸੀਟੀਵੀ ਕੈਮਰੇ ਦਾ ਡੀਵੀਆਰ ਚੋਰੀ ਕਰ ਕੇ ਲੈ ਗਏ ਹਨ। ਉੱਥੇ ਹੀ ਡੀਐੱਸਪੀ ਨੇ ਦੱਸਿਆ ਕਿ ਬੈਂਕ ਅਧਿਕਾਰੀਆਂ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ, ਨਾ ਤਾਂ ਬੈਂਕ ਦੇ ਕੈਮਰੇ ਆਨਲਾਈਨ ਹਨ ਤੇ ਨਾ ਹੀ ਬੈਂਕ ਦਾ ਐਮਰਜੈਂਸੀ ਅਲਾਰਮ ਕੰਮ ਕਰ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਵੱਲੋਂ ਰਾਤ ਦਾ ਚੌਂਕੀਦਾਰ ਰੱਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬੈਂਕ ਮੈਨੇਜਰ ਦੇ ਬਿਆਨਾਂ ਦੇ ਆਧਾਰ ‘ਤੇ ਅਨਪਛਾਤੇ ਚੋਰਾਂ ਖਿਲਾਫ਼ ਚੋਰੀ ਦਾ ਮਾਮਲਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *