ਇੱਕੋ ਦਿਨ ‘ਚ ਘਰ ‘ਚੋਂ ਉੱਠੀਆਂ 3 ਅਰਥੀਆਂ ਵਿਦੇਸ਼ ਤੋਂ ਆ ਪੁੱਤ ਨੇ ਘਰ ਦੇ 3 ਬਜ਼ੁਰਗਾਂ ਦਾ ਕੀਤਾ ਸਸਕਾਰ

By Bneews Nov 12, 2023

ਬੀਤੀ ਰਾਤ ਪਤੀ-ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ ਇਕਬਾਲ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਸ਼ਾਮਲ ਸਨ। ਤਿੰਨਾਂ ਮ੍ਰਿਤਕਾਂ ਦਾ ਅੱਜ ਨਮ ਅੱਖਾਂ ਨਾਲ ਇਕੱਠਿਆਂ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਪੂਰਾ ਪਿੰਡ ਸ਼ਾਮਲ ਹੋਇਆ ਅਤੇ ਇਨਸਾਫ਼ ਦੀ ਕੀਤੀ ਮੰਗ ਕੀਤੀ। ਇਸ ਦੁਖਦ ਘਟਨਾ ਮੌਕੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ

ਲੋਕਾਂ ਦਾ ਕਹਿਣਾ ਹੈ ਕਿ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਸ ਨੇ ਇਹ ਹੱਸਦਾ ਵੱਸਦਾ ਪਰਿਵਾਰ ਉਜਾੜ ਕੇ ਰੱਖ ਦਿੱਤਾ ਹੈ। ਕਿਵੇਂ ਹੋਈ ਸੀ ਵਾਰਦਾਤ ਜ਼ਿਲ੍ਹੇ ਦੇ ਹਰੀਕੇ ਪੱਤਣ ਇਲਾਕੇ ਅਧੀਨ ਪੈਂਦੇ ਪਿੰਡ ਤੁੰਗ ਵਿਖੇ ਪਤੀ, ਪਤਨੀ ਅਤੇ ਭਰਜਾਈ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਭੱਟੀ ਜਸਪਾਲ ਸਿੰਘ ਢਿੱਲੋਂ ਸਮੇਤ ਥਾਣਾ ਹਰੀਕੇ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਕੰਗ ਦੇ

ਨਿਵਾਸੀ ਇਕਬਾਲ ਸਿੰਘ, ਉਸ ਦੀ ਪਤਨੀ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ ਸੀ। ਤਿੰਨਾਂ ਦੀਆਂ ਲਾਸ਼ਾਂ ਵੱਖਰੇ-ਵੱਖਰੇ ਕਮਰਿਆਂ ‘ਚੋਂ ਬਰਾਮਦ ਹੋਈਆਂ ਸਨ, ਜਿਨ੍ਹਾਂ ਦੇ ਮੂੰਹ ‘ਤੇ ਟੇਪਾਂ ਲਾਈਆਂ ਗਈਆਂ ਸਨ ਅਤੇ ਹੱਥ ਬੰਨ੍ਹੇ ਹੋਏ ਸਨ। ਇਹ ਘਟਨਾ ਦੇਰ ਰਾਤ ਲੁੱਟ ਦੀ ਨੀਅਤ ਨਾਲ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕ ਇਕਬਾਲ ਸਿੰਘ ਦਾ ਪੁੱਤਰ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀਆਂ ਧੀਆਂ ਵਿਆਹੁਤਾ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *