ਉਸਤਾਦ ਦਾ ਸਿਵਾ ਦੇਖ Babbu Maan ਦੀਆਂ ਭਰੀਆਂ ਅੱਖਾਂ

By Bneews Aug 13, 2023

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਬੱਬੂ ਮਾਨ ਉੱਪਰ ਹਾਲ ਹੀ ਵਿੱਚ ਦੁੱਖਾਂ ਦਾ ਪਹਾੜ ਟੁੱਟਿਆ ਹੈ। ਦਰਅਸਲ, ਉਨ੍ਹਾਂ ਦੇ ਉਸਤਾਦ ਮਾਸਟਰ ਤਰਲੋਚਨ ਸਿੰਘ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਪੰਜਾਬੀ ਕਲਾਕਾਰ ਨੂੰ ਤਰਲੋਚਨ ਸਿੰਘ ਦੀ ਮੌ ਤ ਦਾ ਡੂੰਘਾ ਸਦਮਾ ਲੱਗਾ ਹੈ। ਬੱਬੂ ਮਾਨ ਨੇ ਆਪਣੇ ਉਸਤਾਦ ਦੀ ਤਸਵੀਰ ਸ਼ੇਅਰ ਕਰਦੇ ਹੋਏ ਦੁੱਖ ਪ੍ਰਗਟਾਵਾ ਕੀਤਾ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਆਪਣੇ ਉਸਤਾਦ ਦੇ ਅੰਤਿਮ ਸੰਸਕਾਰ ਮੌਕੇ ਵੀ ਪੁੱਜੇ। ਇਸ ਵਾਇਰਲ ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਕਿ ਬੱਬੂ ਮਾਨ ਵੱਲੋਂ ਨਮ ਅੱਖਾ ਨਾਲ ਆਪਣੇ ਉਸਤਾਦ ਨੂੰ ਵਿਦਾਈ ਦਿੱਤੀ ਗਈ।

ਦੱਸ ਦੇਈਏ ਕਿ ਇਹ ਵੀਡੀਓ babbu__maan_786 ਇੰਸਟਾਗ੍ਰਾਮ ਪੇਜ਼ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਬੱਬੂ ਮਾਨ ਬੇਹੱਦ ਭਾਵੁਕ ਨਜ਼ਰ ਆ ਰਹੇ ਹਨ। ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟ ਕਰ ਸੋਗ ਜਤਾਇਆ ਜਾ ਰਿਹਾ ਹੈ।  ਮਾਸਟਰ ਦੀ ਸੜਕ ਹਾਦਸੇ ‘ਚ ਗਈ ਜਾਨ ਜਾਣਕਾਰੀ ਲਈ ਦੱਸ ਦੇਈਏ ਕਿ ਮਾਸਟਰ ਤਰਲੋਚਨ ਸਿੰਘ ਸੁਪਰਹਿੱਟ ਫ਼ਿਲਮ ਏਕਮ ਅਤੇ ਹਸ਼ਰ ਸਮੇਤ ਅਣਗਿਣਤ ਹੋਰ ਵੱਡੇ ਅਤੇ ਛੋਟੇ ਪਰਦੇ ਦੀਆਂ ਫਿਲਮਾਂ ਦੇ ਲੇਖਕ ਵੀ ਸੀ। ਉੱਘੇ ਸਾਹਿਤਕਾਰ ਮਾਸਟਰ ਤਰਲੋਚਨ ਸਿੰਘ (65) ਸਾਲ ਦੀ ਉੱਪਰ ਵਿੱਚ ਸੜ੍ਹਕ ਹਾਦਸੇ ਦੌਰਾਨ ਆਪਣੀ ਜਾਨ ਗਵਾ ਬੈਠੇ। ਮਾਸਟਰ ਤਰਲੋਚਨ ਸਿੰਘ ਦੀ ਮੌ ਤ ਦੀ ਖ਼ਬਰ ਦਾ ਪਤਾ ਚੱਲਦੇ ਹੀ ਪੰਜਾਬੀ ਸਾਹਿਤਕ ਖੇਤਰਾਂ ਸਮੇਤ ਇਲਾਕੇ ਭਰ ਵਿੱਚ ਸੋਗ ਦੀ ਲਹਿਰ ਫੈਲ ਗਈ।

ਦੱਸ ਦੇਈਏ ਕਿ ਮਾਸਟਰ ਤਰਲੋਚਨ ਸਿੰਘ ਪੰਜਾਬੀ ਫਿਲਮ ‘ ਹਸ਼ਰ ਤੇ ਏਕਮ’ ਸਮੇਤ ਜਲੰਧਰ ਦੂਰਦਰਸਨ ‘ਤੇ ਪ੍ਰਸਾਰਿਤ ਹੋਏ ਟੈਲੀਵਿਜ਼ਨ ਸੀਰੀਅਲ ‘ਮੰਗੋ ‘ ਅਤੇ ਦੂਰਦਰਸ਼ਨ ਦੇ ਨੈਸ਼ਨਲ ਚੈਨਲ ਦਿੱਲੀ ‘ਤੇ ਪ੍ਰਸਾਰਿਤ ਟੈਲੀਵਿਜ਼ਨ ਸੀਰੀਅਲ ‘ਇੱਕ ਉਡਾਰੀ ਐਸੀ ਮਾਰੀ’ ਦੇ ਲੇਖਕ ਸਨ। ਇਸਦੇ ਨਾਲ ਹੀ ਮਾਸਟਰ ਤਰਲੋਚਨ ਸਿੰਘ ਨੇ ਬੱਬੂ ਮਾਨ ਦੀ ਫਿਲਮ ‘ਬਾਜ਼’ ਵਿੱਚ ਇੰਸਪੈਕਟਰ ਦਾ ਰੋਲ ਵੀ ਨਿਭਾਇਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *