ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਬੀਤੀ ਦੇਰ ਸ਼ਾਮ ਘਰ ਦੇ ਨਜਦੀਕ ਹੀ ਤੇਜਧਾਰ ਹਥਿ ਆਰਾਂ ਨਾਲ ਅਣਪਛਾਤਿਆਂ ਨੇ ਹ ਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ। ਬਟਾਲਾ ਦੇ ਸਿਵਲ ਹਸਪਤਾਲ ਵਿੱਚ ਉਸਦੀ ਖ਼ਰਾਬ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਜਿੱਥੇ ਕਾਂਗਰਸੀ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਇਸ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਪਤਨੀ ਨੇ ਕਿਹਾ ਕਿ ਪਿੰਡ ‘ਚ ਬਹੁਤ ਲੋਕ ਰੰਜਿਸ਼ ਰੱਖਦੇ ਸਨ। ਪੀੜਤ ਨੇ ਕਿਹਾ ਕਿ ਜਿਸ ਨੇ ਮੇਰਾ ਘਰ ਬਰਬਾਦ ਕੀਤਾ ਉਨ੍ਹਾਂ ਖਿਲਾਫ ਵੀ ਅਜਿਹੀ ਕਾਰਵਾਈ ਹੋਵੇ ਕਿ ਉਹ ਵੀ ਬਰਬਾਦ ਹੋ ਜਾਣ| ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਬਲਜੀਤ ਸਿੰਘ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਨਜਦੀਕੀ ਦੇ ਘਰ ਜਨਮ ਦਿਨ ਦੀ ਪਾਰਟੀ ‘ਚ ਗਿਆ ਸੀ ਅਤੇ ਦੇਰ ਰਾਤ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ ਅਤੇ
ਉਸ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮ ਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹ ਥਿਆਰਾਂ ਨਾਲ ਹਮ ਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਸੁਖਵਿੰਦਰ ਕੌਰ ਨੇ ਦੱਸਿਆ ਕਿ ਹ ਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਅਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ ‘ਤੇ ਹੀ ਵਾਰ ਕਰਕੇ ਕਤਲ ਕਰ ਦਿੱਤਾ ਹੈ। ਪਤਨੀ ਨੇ ਕਿਹਾ ਕਿ ਉਸ ਲਈ ਤਾ ਵੱਡਾ ਕਹਿਰ ਹੈ ਅਤੇ ਉਸ ਦਾ ਘਰ ਹੀ ਤਬਾਹ ਹੋ ਗਿਆ ਹੈ।
ਇਸ ਮੌਕੇ ਉਸ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਓਧਰ ਦੂਜੇ ਪਾਸੇ ਪੁਲਿਸ ਥਾਣਾ ਰੰਗੜ ਨੰਗਲ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੇ ਪਹੰਚ ਕੇ ਘਟਨਾ ਦਾ ਜਾਇਜ਼ਾ ਲਿਆ ਹੈ ਅਤੇ ਸੀਸੀਟੀਵੀ ਕੈਮਰੇ ਵੀ ਖੰਘਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ