ਕਾਰਾਂ ਦੇ ਸ਼ੋਅ ਰੂਪ ’ਚ ਭਿਆਨਕ ਅੱਗ, ਨਵੀਆਂ ਨਕੋਰ ਕਾਰਾਂ ਸੜ ਕੇ ਸੁਆਹ

By Bneews Sep 19, 2023

ਇੰਡਸਟ੍ਰੀਅਲ ਏਰੀਆ ਫੇਜ਼-1 ‘ਚ ਸਥਿਤ ਇਕ ਵਰਕਸ਼ਾਪ ਵਿੱਚ ਐਤਵਾਰ ਰਾਤ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਮਿੰਟਾਂ ‘ਚ ਅੱਗ ਨੇ ਪੂਰੀ ਵਰਕਸ਼ਾਪ ਨੂੰ ਆਪਣੀ ਲਪੇਟ ‘ਚ ਲੈ ਲਿਆ। ਫਾਇਰ ਵਿਭਾਗ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ 2 ਘੰਟਿਆਂ ਵਿੱਚ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਵਿਭਾਗ ਨੂੰ ਐਤਵਾਰ ਰਾਤ 7 ਵਜੇ ਸੂਚਨਾ ਮਿਲੀ ਕਿ ਇੰਡਸਟ੍ਰੀਅਲ ਏਰੀਆ ਫੇਜ਼-1 ‘ਚ ਪਾਇਓਨੀਅਰ ਟੋਇਟਾ ਦੀ ਵਰਕਸ਼ਾਪ ‘ਚ ਅੱਗ ਲੱਗ ਗਈ ਹੈ। ਫਾਇਰ ਵਿਭਾਗ ਦੀ ਟੀਮ ਪਹੁੰਚੀ ਤਾਂ ਅੱਗ ਦੀਆਂ ਲਪਟਾਂ ਬਾਹਰ ਨਿਕਲ ਰਹੀਆਂ ਸਨ।

ਅੱਗ ’ਤੇ ਕਾਬੂ ਪਾਉਣ ਲਈ ਤਿੰਨ ਟੈਂਡਰ ਆਏ।ਫਾਇਰ ਵਿਭਾਗ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਫਾਇਰ ਕਰਮਚਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵਰਕਸ਼ਾਪ ਐਤਵਾਰ ਬੰਦ ਸੀ ਜਾਂ ਕਿਸੇ ਕਰਮਚਾਰੀ ਵੱਲੋਂ ਖੋਲ੍ਹੀ ਗਈ ਸੀ ਜਾਂ ਜਨਰੇਟਰ ਜਾਂ ਬਿਜਲੀ ਦਾ ਕੋਈ ਉਪਕਰਨ ਚੱਲ ਰਿਹਾ ਸੀ। ਵਰਕਸ਼ਾਪ ਵਿੱਚ ਅੱਗ ਬੁਝਾਊ ਯੰਤਰ ਲੱਗੇ ਹੋਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਫਾਇਰ ਵਿਭਾਗ ਦੀ ਮਦਦ ਨਾਲ ਪੁਲਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਮੁਤਾਬਕ ਇੰਡਸਟ੍ਰੀਅਲ ਏਰੀਆ ਫੇਜ਼-1 ‘ਚ ਟੋਇਟਾ ਕੰਪਨੀ ਦੀ ਵਰਕਸ਼ਾਪ ਹੈ, ਜਿੱਥੇ ਰਿਪੇਅਰ ਕਰਨ ਗੱਡੀਆਂ ਆਉਂਦੀਆਂ ਹਨ। ਐਤਵਾਰ ਸ਼ਾਮ 7 ਵਜੇ ਕਿਸੇ ਨੇ ਧੂੰਆਂ ਉੱਠਦਾ ਦੇਖ ਕੇ ਸੂਚਨਾ ਦਿੱਤੀ। ਅੱਗ ਇੰਨੀ ਤੇਜ਼ ਸੀ ਕਿ ਰਿਪੇਅਰ ਲਈ ਆਈਆਂ 8 ਗੱਡੀਆਂ ਅੱਗ ਦੀ ਲਪੇਟ ਵਿਚ ਆ ਗਈਆਂ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *