ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਗਿੱਦੜਬਾਹਾ ਨੇੜਿਓ ਲੰਘਦੀ ਰਾਜਸਥਾਨ ਫੀਡਰ ਵਿਖ ਕਾਰ ਸਮੇਤ ਡਿੱਗੇ ਨੌਜਵਾਨ ਦੀ ਲਾਸ਼ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਬਰਾਮਦ ਕਰ ਲਿਆ ਗਿਆ ਹੈ । ਇਸ ਸਬੰਧੀ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਸਰਚ ਕੀਤੀ ਜਾ ਰਹੀ ਸੀ।ਦੱਸਣਾ ਬਣਦਾ ਹੈ ਕਿ ਬੀਤੀ 31 ਅਗਸਤ ਨੂੰ ਗਿੱਦੜਬਾਹਾ ਨੇੜਿਓ ਲੰਘਦੀ ਰਾਜਸਥਾਨ ਫੀਡਰ ਵਿਚ ਇੱਕ ਕਾਰ ਡਿੱਗ ਗਈ। ਇਸ ਕਾਰ ਨੂੰ
ਪਿੰਡ ਅਬੁਲਖੁਰਾਣਾ ਵਾਸੀ 25 ਸਾਲ ਦਾ ਨੌਜਵਾਨ ਏਕਮਦੀਪ ਸਿੰਘ ਚਲਾ ਰਿਹਾ ਸੀ। ਅਚਾਨਕ ਇਹ ਕਾਰ ਰਾਜਸਥਾਨ ਫੀਡਰ ਵਿਚ ਜਾ ਡਿੱਗੀ। ਇਸ ਸਬੰਧੀ ਉਸ ਦਿਨ ਤੋਂ ਹੀ ਪ੍ਰਸਾਸ਼ਨ ਵੱਲੋਂ ਭਾਲ ਕੀਤੀ ਜਾ ਰਹੀ ਸੀ।ਪ੍ਰਸ਼ਾਸਨ ਨੇ ਰਾਜਸਥਾਨ ਫੀਡਰ ਵਿਚ ਕਾਰ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਕੰਮ ਸ਼ੁਰੂ ਕੀਤਾ ਹੋਇਆ ਸੀ। ਪਹਿਲਾ ਲੋਕਲ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਸੀ ਅਤੇ ਹੁਣ ਐਨ
ਡੀ ਆਰ ਐਫ ਦੀਆਂ ਟੀਮਾਂ ਨੇ ਵੀ ਨਹਿਰ ਵਿਚ ਆਪ੍ਰੇਸ਼ਨ ਸ਼ੁਰੂ ਕੀਤਾ ਹੋਇਆ ਸੀ।ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਨਜ਼ਰ ਬਣਾ ਕੇ ਰੱਖੀ ਹੋਈ ਸੀ। ਅੱਜ ਬਾਅਦ ਦੁਪਹਿਰ ਕੜੀ ਮੁਸ਼ੱਕਤ ਉਪਰੰਤ ਐਨ ਡੀ ਆਰ ਐਫ ਦੀਆਂ ਟੀਮਾਂ ਨੇ ਨਹਿਰ ਵਿੱਚੋਂ ਕਾਰ ਅਤੇ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਹੈ। ਨੌਜਵਾਨ ਏਕਮਦੀਪ ਸਿੰਘ ਨਜ਼ਦੀਕੀ ਪਿੰਡ ਅਬੁਲਖੁਰਾਣਾ ਦਾ ਰਹਿਣ ਵਾਲਾ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ