ਇੱਕ ਕਿਸਾਨ ਜੱਥੇਬੰਦੀ ਵੱਲੋਂ ਬਠਿੰਡਾ ਜਿਲ੍ਹੇ ਦੇ ਪਿੰੰਡ ਬੁਰਜ ਮਹਿਮਾਂ ’ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਗਏ ਸਰਕਾਰੀ ਕਰਮਚਾਰੀਆਂ ਤੋਂ ਹੀ ਪਰਾਲੀ ਦੇ ਢੇਰੀ ਨੂੰ ਅੱਗ ਲੁਆਉਣ ਤੋਂ ਰੱਫੜ ਵਧ ਗਿਆ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਸਬੰਧਤ ਕਿਸਾਨਾਂ ਤੇ ਕੇਸ ਦਰਜ ਕਰਨ ਦੀ ਹਦਾਇਤ ਜਾਰੀ ਕਰਨ ਉਪਰੰਤ ਇਸ ਮਾਮਲੇ ਦੀ ਅਗਵਾਈ ਕਰਨ ਵਾਲੇ ਕਿਸਾਨ ਆਗੂ ਨੇ ਆਪਣਾ ਮੋਬਾਇਲ ਫੋਨ ਬੰਦ ਕਰ ਲਿਆ ਹੈ।
ਮਹੱਤਵਪੂਰਨ ਪਹਿਲੂ ਇਹ ਵੀ ਹੈ ਕਿ ਜਿਸ ਪਿੰਡ ’ਚ ਇਹ ਘਟਨਾ ਵਾਪਰੀ ਉੱਥੋਂ ਦੇ ਕੁੱਝ ਲੋਕਾਂ ਨੇ ਆਪਣੇ ਪਿੰਡ ਵਿੱਚ ਇਸ ਕਿਸਾਨ ਯੂਨੀਅਨ ਦਾ ਯੂਨਿਟ ਹੋਣ ਤੋਂ ਹੀ ਇਨਕਾਰ ਕੀਤਾ ਹੈ।ਉਨ੍ਹਾਂ ਦੱਸਿਆ ਕਿ ਅੱਗ ਲਾਉਣ ਦੇ ਮਾਮਲੇ ਦੀ ਅਗਵਾਈ ਕਰਨ ਵਾਲਿਆਂ ਦਾ ਸਬੰਧ ਜਿਲ੍ਹੇ ਦੇ ਹੋਰ ਇਲਾਕੇ ਨਾਲ ਹੈ। ਹਾਲਾਂਕਿ ਕਿਸਾਨ ਆਗੂ ਦਲੀਲ ਦਿੰਦੇ ਹਨ ਕਿ ਝੋਨੇ ਦੀ ਪਰਾਲੀ ਦਾ ਕੋਈ ਪੁਖਤਾ ਹੱਲ ਨਾ ਨਿੱਕਲਣ ਕਰਕੇ ਕਿਸਾਨਾਂ ਵੱਲੋਂ ਪਰਾਲੀ ਸਾੜੀ ਜਾ ਰਹੀ ਹੈ
ਫਿਰ ਵੀ ਸਰਕਾਰੀ ਆਦੇਸ਼ਾਂ ਤੇ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ’ਚ ਜਾ ਕੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ। ਇਸੇ ਦੌਰਾਨ ਪਿੰਡ ਬੁਰਜ ਮਹਿਮਾ ਵਿਖੇ ਜਦੋਂ ਇੱਕ ਸਰਕਾਰੀ ਕਰਮਚਾਰੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਹਿਣ ਗਿਆ ਤਾਂ ਕਿਸਾਨਾਂ ਨੇ ਉਸ ਨੂੰ ਇੱਕ ਤਰਾਂ ਨਾਲ ਜਬਰੀ ਰੋਕ ਲਿਆ ਅਤੇ ਉਸੇ ਤੋਂ ਕਥਿਤ ਧੱਕੇ ਪਰਾਲੀ ਨੂੰ ਅੱਗ ਲਗਵਾਈ।ਇਸ ਮੌਕੇ ਕਿਸਾਨਾ ਵੱਲੋਂ ਬਣਾਈ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਅਜਿਹਾ ਕਰਨ ਵਾਲਿਆਂ ’ਤੇ ਪਰਚਾ ਹੋਣ
ਸਬੰਧੀ ਜਾਣਕਾਰੀ ਦਿੱਤੀ ਹੈ। ਵੇਰਵਿਆਂ ਮੁਤਾਬਿਕ ਜ਼ਿਲ੍ਹਾ ਬਠਿੰਡਾ ’ਚ ਝੋਨੇ ਦੀ 14 ਲੱਖ ਮੀਟਰਕ ਟਨ ਪਰਾਲੀ ਪੈਦਾ ਹੁੰਦੀ ਹੈ, ਜਦੋਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 5 ਲੱਖ ਮੀਟਰਿਕ ਟਨ ਪਰਾਲੀ ਸੰਭਾਲਣ ਦੇ ਇੰਤਜਾਮ ਕੀਤੇ ਦੱਸੇ ਜਾ ਰਹੇ ਹਨ। ਕੁੱਝ ਪ੍ਰਾਈਵੇਟ ਫੈਕਟਰੀਆਂ ਵੀ ਪਰਾਲੀ ਇਕੱਠੀ ਕਰ ਰਹੀਆਂ ਪਰ ਸਾਰੇ ਖੇਤਾਂ ’ਚੋਂ ਪਰਾਲੀ ਚੁੱਕਣੀ ਸੰਭਵ ਨਹੀਂ ਬਣ ਸਕੀ ਹੈ। ਮੱਧ ਵਰਗੀ ਕਿਸਾਨ ਜਿੰਨ੍ਹਾਂ ਕੋਲ ਪਰਾਲੀ ਨੂੰ ਜ਼ਮੀਨ ’ਚ ਵਾਹੁਣ ਆਦਿ ਲਈ ਵੱਡੇ ਟਰੈਕਟਰ ਤੇ ਮਸ਼ੀਨਾਂ ਨਹੀਂ ਉਨ੍ਹਾਂ ਵੱਲੋਂ ਮਜ਼ਬੂਰੀ ਵੱਸ ਪਰਾਲੀ ਸਾੜੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ