ਕੀ ਪਤਾ ਸੀ ਸਕੂਲ ਗਈ ਨੇ ਅੱਜ ਘਰ ਨਹੀਂ ਮੁੜਨਾ !

By Bneews Jan 27, 2024

ਕੁਹਾੜਾ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਸਕੂਲ ਤੋਂ ਆਪਣੇ ਦਾਦੇ ਨਾਲ ਮੋਟਰਸਾਈਕਲ ‘ਤੇ ਘਰ ਪਰਤ ਰਹੀ ਜੋਆ ਬੈਂਸ (11) ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ।ਜਾਣਕਾਰੀ ਮੁਤਾਬਿਕ ਦਾਦਾ ਵਿਜੈ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਆਪਣੀ ਪੋਤੀ ਜੋਆ ਨੂੰ ਕੁਹਾੜਾ ਰੋਡ ‘ਤੇ ਸਥਿਤ ਇਕ ਪ੍ਰਰਾਈਵੇਟ ਸਕੂਲ ਤੋਂ ਛੁੱਟੀ ਉਪਰੰਤ ਵਾਪਸ ਘਰ ਲੈ ਕੇ ਪਰਤ ਰਹੇ ਸੀ ਕਿ ਇੰਦਰਾ ਕਾਲੋਨੀ ਦੇ ਗੁਰਦੁਆਰਾ ਸਾਹਿਬ ਨੇੜੇ

ਉਹ ਤੂੜੀ ਦੀ ਭਰੀ ਟਰਾਲੀ ਨਾਲ ਟਕਰਾ ਗਏ ਜਿਸ ਕਾਰਨ ਦੋਵੇਂ ਦਾਦਾ-ਪੋਤੀ ਸੜਕ ‘ਤੇ ਡਿੱਗ ਪਏ। ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਿਹਾ ਇੱਕ ਟਿੱਪਰ ਸੜਕ ‘ਤੇ ਡਿੱਗੀ ਬੱਚੀ ਦੇ ਸਿਰ ‘ਤੇ ਜਾ ਚੜਿ੍ਹਆ। ਜ਼ਖ਼ਮੀ ਹਾਲਤ ‘ਚ ਬੱਚੀ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ।ਇਸ ਹਾਦਸੇ ‘ਚ ਜੋਆ ਦੇ ਦਾਦੇ ਵਿਜੈ ਕੁਮਾਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਪੁਲਿਸ ਵੱਲੋਂ

ਟਿੱਪਰ ਤੇ ਟਰਾਲੀ ਨੂੰ ਵੀ ਕਬਜ਼ੇ ‘ਚ ਲੈ ਲਿਆ ਹੈ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿ੍ਤਕ ਬੱਚੀ ਜੋਆ ਬੈਂਸ ਸਮਾਜ ਸੇਵਿਕਾ ਰੇਨੂੰ ਬੈਂਸ ਦੀ ਪੋਤੀ ਸੀ ਤੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਵੱਡੀ ਗਿਣਤੀ ‘ਚ ਲੋਕ ਹਸਪਤਾਲ ਪੁੱਜ ਗਏ। ਬੱਚੀ ਦੀ ਮੌਤ ਦੀ ਖ਼ਬਰ ਸੁਣ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਪੋਸਟਮਾਰਟਮ ਕਰਵਾਉਣ ਉਪਰੰਤ ਭਲਕੇ ਬੱਚੀ ਜੋਆ ਬੈਂਸ ਦਾ ਸ਼ਮਸ਼ਾਨ ਘਾਟ ਵਿਖੇ ਸਸਕਾਰ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *