ਕੈਨੇਡਾ ‘ਚ ਬੁਝਿਆ ਇਕ ਹੋਰ ਪੰਜਾਬੀ ਪਰਵਾਰ ਦੇ ਘਰ ਦਾ ਦੀਵਾ, ਵੈਨਕੂਵਰ ਵਿਖੇ ਸੜਕ ਹਾਦਸੇ ਦੌਰਾਨ ਮੌ ਤ

By Bneews Aug 3, 2023

ਇੱਕ ਵਾਰ ਫਿਰ ਤੋਂ ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਸੜਕ ਹਾਦਸੇ ਦੇ ਵਿੱਚ ਮੌ ਤ ਹੋਣ ਦਾ ਸਮਾਚਾਰ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨਕੂਵਰ ਦੀ ਮੇਨ ਸਟ੍ਰੀਟ ਅਤੇ ਈਸਟ 12 ਐਵੇਨਿਊ ਦੀ ਇੰਟਰਸੈਕਸ਼ਨ ’ਤੇ 31 ਜੁਲਾਈ ਸਵੇਰੇ 1:30 ਵਜੇ ਭਿਆਨਕ ਹਾਦਸਾ ਵਾਪਰਿਆ। ਜਿਸ ’ਚ ਇੱਕ ਪੰਜਾਬੀ ਨੌਜਵਾਨ ਦੀ ਮੌ ਤ ਹੋ ਗਈ। ਇਸ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਗਰੇਵਾਲ (27) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 17 ਸਾਲ ਦੇ ਕਲਾਸ 7 ਡਰਾਈਵਰ ਨੇ ਲਾਲ ਰੰਗ ਦੀ ਕੈਡੀਲੈਕ ਨਾਲ ਉਬਰ ਡਰਾਈਵਰ ਦਿਲਪ੍ਰੀਤ ਸਿੰਘ ਦੇ ਵਾਹਨ ਤੇ ਇਕ ਹੋਰ ਟੈਕਸੀ ’ਚ ਟੱਕਰ ਮਾਰੀ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਦਿਲਪ੍ਰੀਤ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਬਾਕੀ 7 ਵਿਅਕਤੀ ਜ਼ਖ਼ਮੀ ਹੋ ਗਏ। ਪੁਲਸ ਮੁਤਾਬਿਕ ਇਸ ਮਾਮਲੇ ਦੀ ਅਪਰਾਧਿਕ ਜਾਂਚ ਕੀਤੀ ਜਾਵੇਗੀ।

ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਆਵਾ ਨਾਲ ਸਬੰਧਿਤ ਸੀ 27 ਸਾਲਾ ਦਿਲਪ੍ਰੀਤ ਸਿੰਘ ਗਰੇਵਾਲ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਆਵਾ ਨਾਲ ਸਬੰਧਿਤ ਸੀ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦਿਲਪ੍ਰੀਤ ਸਾਲ 2015 ’ਚ ਬਤੌਰ ਸਟੂਡੈਂਟ ਕੈਨੇਡਾ ਆਇਆ ਸੀ ਅਤੇ ਹੁਣ ਰਾਈਡ ਹੇਲਿੰਗ ਡਰਾਈਵਰ ਸੀ। ਉਸ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਦਿਲਪ੍ਰੀਤ ਦੀ ਭੈਣ ਟੋਰਾਂਟੋ ਤੋਂ ਪਹੁੰਚੀ, ਜਦਕਿ ਉਸ ਦੇ ਮਾਪੇ ਭਾਰਤ ਤੋਂ ਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਿੰਡ ਵਿੱਚ ਸੋਗ ਫੈਲਿਆ ਪਿਆ ਹੈ।

ਪੰਜਾਬ ਅਤੇ ਪਰਿਵਾਰਾਂ ਨੂੰ ਪੈ ਰਿਹਾ ਹੈ ਵੱਡਾ ਘਾਟਾ ਪੰਜਾਬ ਦੇ ਨੌਜਵਾਨ ਰੁਜ਼ਗਾਰ ਤੇ ਪੜ੍ਹਾਈ ਦੀ ਭਾਲ ਵਿੱਚ ਵਿਦੇਸ਼ ਧੜਾਧੜ ਵਿਦੇਸ਼ ਜਾ ਰਹੇ ਹਨ। ਮਾਪੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਉਨ੍ਹਾਂ ਦੀ ਰੀਝ ਪੂਰੀ ਕਰ ਰਹੇ ਹਨ ਪਰ ਪਿਛਲੇ ਕੁਝ ਸਮੇਂ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨ ਲਗਾਤਾਰ ਹਾਰਟ ਅਟੈਕ ਅਤੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਰਕੇ ਕਈ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *