ਖੜੀ ਟਰਾਲੀ ‘ਚ ਵੱਜੀ ਕਾਰ, ਪਿਓ-ਧੀ ਦੀ ਮੌਕੇ ‘ਤੇ ਮੌਤ

By Bneews Nov 22, 2023

ਮੋਗਾ ਦੇ ਪਿੰਡ ਬੁੱਟਰ ਕਲਾ ’ਚ ਤੇਜ਼ ਰਫ਼ਤਾਰ ਆਲਟੋ ਕਾਰ ਨੇ ਸੜਕ ਕਿਨਾਰੇ ਖੜ੍ਹੀ ਟ੍ਰੈਕਟਰ ਟਰਾਲੀ ’ਚ ਟੱਕਰ ਮਾਰ ਦਿੱਤੀ ਜਿਸ ਦੌਰਾਨ ਮੌਕੇ ’ਤੇ 2 ਜਣਿਆਂ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਮੋਗਾ ਦੇ ਪਿੰਡ ਬੁੱਟਰ ਕਲਾ ਵਿਚ ਮੰਗਲਵਾਰ ਦੀ ਸ਼ਾਮ ਇਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਸੜਕ ਕਿਨਾਰੇ ਖੜ੍ਹੀ ਟ੍ਰੈਕਟਰ ਟਰਾਲੀ ’ਚ ਟੱਕਰ ਮਾਰ ਦਿੱਤੀ। ਕਾਰ ਵਿਚ ਸਵਾਰ ਪਿਓ ਤੇ ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਨਿੱਜੀ ਹਸਪਤਾਲ ’ਚ ਭਰਤੀ

ਕਰਵਾਇਆ ਗਿਆ। ਇਸ ਹਾਦਸੇ ਦੀ ਸਾਰੀ ਘਟਨਾ ਵਰਕਸ਼ਾਪ ਦੇ ਬਾਹਰ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ। ਪਤਾ ਲੱਗਾ ਹੈ ਕਿ ਕਾਰ ਚਾਲਕ ਆਪਣੇ ਪਰਿਵਾਰ ਨਾਲ ਦਵਾਈ ਲੈਣ ਮੋਗਾ ਜਾ ਰਹੇ ਸੀ ਤਾਂ ਬੁੱਟਰ ਕਲਾਂ ਕੋਲ ਲਿੰਕ ਰੋਡ ’ਤੇ ਸੜਕ ਕਿਨਾਰੇ ਖੜ੍ਹੇ ਟ੍ਰੈਕਟਰ ਟਰਾਲੀ ‘ਚ ਕਾਰ ਟਕਰਾ ਗਈ ਜਿਸ ਵਿਚ ਮੇਹਰ ਸਿੰਘ (75) ਤੇ ਹਰਪ੍ਰੀਤ ਕੌਰ (45) ਦੀ ਮੌਕੇ ’ਤੇ ਮੌਤ ਹੋ ਗਈ ਅਤੇ ਗੱਡੀ ਚਾਲਕ ਬੇਅੰਤ ਸਿੰਘ (24) ਜ਼ਖ਼ਮੀ ਹੋ ਗਿਆ ਜਿਸ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ।

ਪੁਲਿਸ ਥਾਣਾ ਬੱਧਨੀ ਕਲਾਂ ਦੇ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੇਹਰ ਸਿੰਘ ਆਪਣੀ ਧੀ ਅਤੇ ਆਪਣੇ ਧੋਹਤੇ ਨਾਲ ਮੋਗਾ ਆਪਣੇ ਲਈ ਦਵਾਈ ਲੈਣ ਜਾ ਰਹੇ ਸੀ ਤਾਂ ਰਸਤੇ ਵਿਚ ਪੈਂਦੇ ਪਿੰਡ ਬੁੱਟਰ ਕਲਾਂ Çਲੰਕ ਰੋਡ ’ਤੇ ਇਨ੍ਹਾਂ ਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਸੜਕ ਦੇ ਕਿਨਾਰੇ ਖੜ੍ਹੀ ਟ੍ਰੈਕਟਰ ਟਰਾਲੀ ਨਾਲ ਟਕਰਾ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਪੋਸਟ ਮਾਰਟਮ ਲਈ ਰਖਵਾ ਦਿੱਤਾ ਗਿਆ। ਪਰਿਵਾਰ ਦੇ ਬਿਆਨਾਂ ’ਤੇ ਜੋ ਵੀ ਕਾਰਵਾਈ ਹੋਵੇਗੀ ਉਹ ਅਮਲ ਵਿਚ ਲਿਆਂ ਦੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *