ਗਲਤੀ ਨਾਲ ਚੱਲੀ ਗੋਲੀ, ਵੱਜੀ ਜਾਕੇ ਪੁਲਿਸ ਮੁਲਾਜ਼ਮ ’ਦੇ

By Bneews Nov 19, 2023

ਪੰਜਾਬ ਵਿੱਚ ਗੋਲੀਆਂ, ਕਤਲ, ਅਪਰਾਧ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ। ਪੰਜਾਬ ਦੇ ਫਰੀਦਕੋਟ ਸ਼ਹਿਰ ‘ਚ ਇਕ ਕਰਿਆਨੇ ਦੀ ਦੁਕਾਨ ‘ਤੇ ਅਚਾਨਕ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਗੁਰਲਾਲ ਨਾਂ ਦਾ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ। ਗੋਲੀ ਪੁਲਿਸ ਮੁਲਾਜ਼ਮਾਂ ਦੇ ਮੱਥੇ ਨੂੰ ਛੂਹ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਵੀਰਵਾਰ ਦੇਰ ਸ਼ਾਮ ਤਾਰਾ ਪੈਲੇਸ ਨੇੜੇ ਵਾਪਰੀ ਹੈ। ਜਦੋਂ ਸੀ.ਆਈ.ਏ. ਸਟਾਫ਼ ‘ਚ ਕੰਮ ਕਰਨ ਵਾਲਾ ਇੱਕ ਪੁਲਿਸ ਮੁਲਾਜ਼ਮ ਪਹਿਲਾਂ ਤੋਂ ਹੀ ਇੱਕ ਕਰਿਆਨੇ ਦੀ ਦੁਕਾਨ ‘ਤੇ ਘਰੇਲੂ ਸਮਾਨ ਖਰੀਦਣ ਲਈ ਖੜ੍ਹਾ ਸੀ। ਫਿਰ ਇੱਕ ਵਿਅਕਤੀ ਹੋਰ ਸਾਮਾਨ ਲੈਣ ਲਈ ਉਥੇ ਆਇਆ, ਜਿਵੇਂ ਹੀ ਉਸ ਵਿਅਕਤੀ ਨੇ ਆਪਣਾ ਬੈਗ ਮੇਜ਼ ‘ਤੇ ਰੱਖਿਆ ਤਾਂ ਉਹ ਹੇਠਾਂ ਡਿੱਗ ਗਿਆ। ਜਿਵੇਂ ਹੀ ਬੈਗ ਹੇਠਾਂ ਡਿੱਗਿਆ, ਉਸ ਵਿੱਚੋਂ ਇੱਕ ਗੋਲੀ ਚੱਲੀ ਅਤੇ ਉੱਥੇ ਖੜ੍ਹੇ ਪੁਲਿਸ ਮੁਲਾਜ਼ਮ ਦੇ ਮੱਥੇ ਨੂੰ ਛੂਹ ਕੇ ਉੱਪਰ ਗਈ।

ਇਸ ਘਟਨਾ ਤੋਂ ਬਾਅਦ ਹੋਏ ਹਫੜਾ-ਦਫੜੀ ਦੌਰਾਨ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ, ਉਹ ਘਟਨਾ ਦੀ ਜਾਂਚ ਕਰ ਰਹੇ ਹਨ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ। ਹਾਲਾਂਕਿ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਸ ਹਥਿਆਰ ਨਾਲ ਚਲਾਈ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *