ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ
ਜਦਕਿ ਕਰੀਬ 10 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ,
ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਰਾਜ ਸਭਾ ਸੰਸਦ ਮੈਂਬਰ ਬਲਬੀਰ ਸਿੰਘ ਸੀਚੇਵਾਲ ਜ਼ਖ਼ਮੀਆਂ ਦਾ ਹਾਲ ਜਾਣਨ ਹਸਪਤਾਲ ਵੀ ਪਹੁੰਚੇ।ਦਸਿਆ ਜਾ ਰਿਹਾ ਹੈ ਕਿ ਇਸ ਗੁਰਦੁਆਰੇ ਅਤੇ ਛਾਉਣੀ ‘ਤੇ ਪਿਛਲੇ 30-40 ਸਾਲ ਤੋਂ ਬੁੱਢਾ ਦਲ ਦੇ ਬਾਬਾ ਮਾਨ ਸਿੰਘ ਤੇ ਲਾਲ ਸਿੰਘ ਕਾਬਜ਼ ਸਨ
ਪਰ 3-4 ਸਾਲ ਤੋਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਧੜੇ ਨੇ ਕਬਜ਼ਾ ਕੀਤਾ ਹੋਇਆ ਸੀ ਤੇ 21 ਨਵੰਬਰ ਨੂੰ ਮੁੜ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਅਕਾਲੀ ਹਜ਼ੂਰ ਸਾਹਿਬ ਵਾਲਿਆਂ ਦੇ ਧੜੇ ਵਲੋਂ ਛਾਉਣੀ ‘ਤੇ ਕਬਜ਼ਾ ਕਰ ਲਿਆ ਗਿਆ । ਇਸ ਦੌਰਾਨ ਦੋਹਾਂ ਧੜਿਆਂ ਵਿਚ ਟਕਰਾਅ ਹੋ ਗਿਆ, ਜਿਸ ਕਾਰਨ ਦੋ ਨਿਹੰਗ ਸਿੰਘ ਜ਼ਖ਼ਮੀ ਹੋ ਗਏ ਸਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ