ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ’ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਇਕ ਪ੍ਰਵਾਸੀ ਮਜ਼ਦੂਰ ਔਰਤ ਨੇ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਉਹ ਤੇ ਉਸ ਦਾ ਪਤੀ ਇਕ ਕਿਸਾਨ ਦੇ ਘਰ ਮਿਹਨਤ-ਮਜ਼ਦੂਰੀ ਕਰਦੇ ਹਨ ਅਤੇ ਉਸ ਦੀ ਹਵੇਲੀ ’ਚ ਹੀ ਰਹਿੰਦੇ ਹਨ। ਉਸ ਦੇ 5 ਬੱਚੇ ਹਨ, ਜਿਨ੍ਹਾਂ ’ਚ 3 ਲੜਕੀਆਂ ਅਤੇ 2 ਲੜਕੇ ਹਨ।
2 ਲੜਕੀਆਂ ਵਿਆਹੀਆਂ ਹੋਈਆਂ ਹਨ ਅਤੇ ਤੀਸਰੀ ਲੜਕੀ, ਜੋ ਜਨਮ ਤੋਂ ਹੀ ਗੂੰਗੀ-ਬੋਲੀ ਹੈ। ਉਨ੍ਹਾਂ ਦੱਸਿਆ ਕਿ 21 ਅਗਸਤ ਦੀ ਰਾਤ ਨੂੰ ਜਦੋਂ ਉਹ ਬਾਥਰੂਮ ਕਰਨ ਉੱਠੀ ਤਾਂ ਉਸ ਨੇ ਦੇਖਿਆ ਕਿ ਉਸਦੀ ਲੜਕੀ ਉੱਥੇ ਮੌਜੂਦ ਨਹੀਂ ਸੀ, ਜਦੋਂ ਉਸ ਨੇ ਕਾਫੀ ਇੱਧਰ-ਉੱਧਰ ਭਾਲ ਕੀਤੀ ਤਾਂ ਦੇਖਿਆ ਕਿ ਇਕ ਨਾਲ ਲੱਗਦੇ ਕਮਰੇ ਦੇ ਇਕ ਪਾਸੇ ਨੌਜਵਾਨ ਚਰਨਜੀਤ ਸਿੰਘ ਉਸ ਦੀ ਲੜਕੀ ਨਾਲ ਜ਼ਬਰਦਸਤੀ ਕਰ ਰਿਹਾ ਸੀ। ਇਹ ਸਾਰਾ ਕੁਝ ਦੇਖਦੇ ਹੀ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਹ ਦੌੜ ਗਿਆ।
ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਉਕਤ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਚਰਨਜੀਤ ਸਿੰਘ ਵਿਰੁੱਧ ਧਾਰਾ 376 ਆਈ. ਪੀ. ਸੀ. ਪਾਸਕੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਭਾਲ ਜਾਰੀ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ