ਹਲਕਾ ਘਨੌਰ ਅਧੀਨ ਪੈਂਦੇ ਇੱਕ ਪਿੰਡ ਦੀ 17 ਸਾਲਾ ਨਾਬਾਲਗ ਲੜਕੀ ਸ਼ਾਮ ਕਰੀਬ ਸੱਤ ਵਜੇ ਸਬਜ਼ੀ ਖਰੀਦਣ ਲਈ ਘਰੋਂ ਨਿਕਲੀ। ਪਰ ਕਰੀਬ ਇਕ ਘੰਟੇ ਤੱਕ ਜਦੋਂ ਉਹ ਘਰ ਨਾ ਪੁੱਜੀ ਤਾਂ ਪਰਿਵਾਰਕ ਮੈਂਬਰਾਂ ਨੇ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਰਾਤ ਕਰੀਬ 9 ਵਜੇ ਲੜਕੀ ਨੂੰ ਪਿੰਡ ਦੇ ਹੀ ਰਹਿਣ ਵਾਲੇ ਕਿਰਾਏਦਾਰਾਂ ਦੇ ਕਮਰੇ ‘ਚ ਹੱਥ-ਪੈਰ ਬੰਨ੍ਹੀ ਹੋਈ ਬੇਹੋਸ਼ੀ ਦੀ ਹਾਲਤ ‘ਚ ਮਿਲੀ। ਜਿਸ ਤੋਂ ਬਾਅਦ ਪਰਿਵਾਰ ਨੇ ਲੜਕੀ ਨੂੰ ਬੇਹੋਸ਼ੀ ਦੀ ਹਾਲਤ ‘ਚ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ।
ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਘਰੋਂ ਬਾਹਰ ਗਏ ਹੋਏ ਸਨ ਅਤੇ ਸ਼ਾਮ ਨੂੰ ਜਦੋਂ ਲੜਕੀ ਘਰ ਨਹੀਂ ਆਈ ਤਾਂ ਗੁਆਂਢੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਇਕ ਘੰਟੇ ਤੋਂ ਲਾਪਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਸ਼ੱਕ ਪੈਣ ‘ਤੇ ਜਦੋਂ ਉਨ੍ਹਾਂ ਨੇ ਪਿੰਡ ‘ਚ ਕਿਰਾਏ ‘ਤੇ ਰਹਿੰਦੇ ਦੋ ਵਿਅਕਤੀਆਂ ਦੇ ਕਮਰੇ ‘ਚ ਜਾ ਕੇ ਦੇਖਿਆ ਤਾਂ ਉਨ੍ਹਾਂ ਨੇ ਆਪਣੀ ਲੜਕੀ ਨੂੰ ਉਸ ਕਮਰੇ ‘ਚ ਹੱਥ-ਪੈਰ ਬੰਨ੍ਹੀ ਹੋਈ ਬੇਹੋਸ਼ੀ ਦੀ ਹਾਲਤ ‘ਚ ਪਾਈ। ਉਸ ਨੇ ਦੱਸਿਆ ਕਿ ਰਾਤ ਨੂੰ ਹੀ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਉਸ ਨੇ ਦੱਸਿਆ ਕਿ ਜਿਸ ਕਮਰੇ ਵਿੱਚ ਲੜਕੀ ਨੂੰ ਰੱਖਿਆ ਗਿਆ ਸੀ, ਉਸ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ, ਪਿੰਡ ਵਾਸੀਆਂ ਨੇ ਕਮਰੇ ਦਾ ਤਾਲਾ ਤੋੜ ਕੇ ਲੜਕੀ ਨੂੰ ਬਾਹਰ ਕੱਢਿਆ। ਫਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਹੈ।
ਇਸ ਸਬੰਧੀ ਜਦੋਂ ਥਾਣਾ ਸ਼ੰਭੂ ਦੇ ਐਸ.ਆਈ ਗੁਰਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮਹਿਲਾ ਇੰਸਪੈਕਟਰ ਮਨਪ੍ਰੀਤ ਕੌਰ ਵੱਲੋਂ ਲੜਕੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਲੜਕੀ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਸਬੰਧੀ ਜਦੋਂ ਥਾਣਾ ਸ਼ੰਭੂ ਦੇ ਐਸਐਚਓ ਇੰਸਪੈਕਟਰ ਰਾਹੁਲ ਕੌਸ਼ਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਨੇ ਇਸ ਸਬੰਧੀ 376, 342, 365, 328 ਅਤੇ ਪੋਸਕੋ ਐਕਟ ਅਧੀਨ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਗਿ੍ਫ਼ ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ