ਇਸ ਸਮੇਂ ਦੀ ਸਭ ਤੋਂ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਚੱਲਦੀ ਟਰੇਨ ‘ਚ ਆਰਪੀਐਫ ਦੇ ਕਾਂਸਟੇਬਲ ਨੇ ਆਪਣੇ ਸੀਨੀਅਰ ਤੇ 3 ਯਾਤਰੀਆਂ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਦੇ ਮੁਤਾਬਕ ਰੇਲਵੇ ਸੁਰੱਖਿਆ ਬਲ (ਆਰਪੀਐਫ) ਦੇ ਕਾਂਸਟੇਬਲ ਵੱਲੋਂ ਸੋਮਵਾਰ ਨੂੰ ਮਹਾਰਾਸ਼ਟਰ ਦੇ ਪਾਲਘਰ ਨੇੜੇ ਚੱਲਦੀ ਟਰੇਨ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਗੋ ਲੀ ਮਾਰ ਕੇ ਹੱ ਤਿਆ ਕਰ ਦਿੱਤੀ।
ਇੱਕ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਕਾਂਸਟੇਬਲ ਚੇਤਨ ਕੁਮਾਰ ਚੌਧਰੀ ਵੱਲੋਂ ਸਵੇਰੇ 5 ਵਜੇ ਦੇ ਕਰੀਬ ਜੈਪੁਰ-ਮੁੰਬਈ ਸੈਂਟਰਲ ਐਕਸਪ੍ਰੈਸ ਦੇ ਇੱਕ ਆਰਪੀਐਫ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਤੇ ਤਿੰਨ ਹੋਰ ਯਾਤਰੀਆਂ ਨੂੰ ਆਪਣੇ ਆਟੋਮੈਟਿਕ ਹਥਿਆਰ ਨਾਲ ਗੋਲੀ ਮਾਰ ਦਿੱਤੀ ਗਈ। ਇਸ ਦੌਰਾਨ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਵੱਲੋ ਦੱਸਿਆ ਗਿਆ ਕਿ ਮੁਲਜ਼ਮ ਆਰਪੀਐਫ ਕਾਂਸਟੇਬਲ ਮਾਨਸਿਕ ਤੌਰ ‘ਤੇ ਅਸਥਿਰ ਸੀ। ਦੱਸ ਦਈਏ ਕਿ ਪਾਲਘਰ ਮੁੰਬਈ ਤੋਂ ਤਕਰੀਬਨ 100 ਕਿਲੋਮੀਟਰ ਦੂਰ ਹੈ।
ਅਧਿਕਾਰੀ ਦਾ ਕਹਿਣਾ ਹੈ ਕਿ ਕਾਂਸਟੇਬਲ ਨੇ ਚੱਲਦੀ ਟਰੇਨ ‘ਚ ਆਪਣੇ ਐਸਕਾਰਟ ਡਿਊਟੀ ਇੰਚਾਰਜ ਏਐਸਆਈ ਟੀਕਾ ਰਾਮ ਮੀਨਾ ‘ਤੇ ਗੋਲੀ ਚਲਾ ਦਿੱਤੀ ਅਤੇ ਆਪਣੇ ਸੀਨੀਅਰ ਨੂੰ ਮਾਰਨ ਤੋਂ ਬਾਅਦ, ਕਾਂਸਟੇਬਲ ਦੂਜੀ ਬੋਗੀ ਵਿੱਚ ਗਿਆ ਅਤੇ ਤਿੰਨ ਯਾਤਰੀਆਂ ਨੂੰ ਗੋ ਲੀ ਮਾਰ ਦਿੱਤੀ। ਇਨ੍ਹਾਂ ਹੀ ਨਹੀਂ ਬਲਕਿ ਅਧਿਕਾਰੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਦੋਸ਼ੀ ਵੱਲੋਂ ਮੀਰਾ ਰੋਡ ਅਤੇ ਦਹਿਸਰ ਦੇ ਵਿਚਕਾਰ ਰੇਲਗੱਡੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ
ਹਾਲਾਂਕਿ ਬਾਅਦ ਵਿੱਚ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਦੇ ਕਰਮਚਾਰੀਆਂ ਵੱਲੋਂ ਉਸਨੂੰ ਫੜ ਲਿਆ ਗਿਆ। ਫੜਨ ਤੋਂ ਬਾਅਦ ਉਸਦਾ ਹਥਿਆਰ ਵੀ ਜ਼ਬਤ ਕਰ ਲਿਆ ਗਿਆ ਅਤੇ ਉਸਨੂੰ ਮੀਰਾ ਰੋਡ ਰੇਲਵੇ ਪੁਲਿਸ ਦੀ ਹਿਰਾਸਤ ‘ਚ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਲਾਸ਼ਾਂ ਨੂੰ ਬੋਰੀਵਲੀ ਰੇਲਵੇ ਸਟੇਸ਼ਨ ‘ਤੇ ਟਰੇਨ ‘ਚੋਂ ਬਾਹਰ ਕੱਢਿਆ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਹਾਦਸੇ ਨੇ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ