ਛੋਟੇ ਭਰਾ ਨੇ ਉਜਾੜਿਆ ਪੂਰਾ ਪਰਿਵਾਰ, ਜਾਣੋ ਕਾਰਨ

By Bneews Oct 13, 2023

ਖਰੜ ਵਿਚ ਇਕ ਸ਼ਖਸ ਨੇ ਆਪਣੇ ਭਰਾ, ਭਰਜਾਈ ਤੇ ਭਤੀਜੇ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਢਲੀ ਜਾਂਚ ‘ਚ ਪੁਲਿਸ ਅਜੇ ਇਸ ਮਾਮਲੇ ਨੂੰ ਘਰੇਲੂ ਕਲੇਸ਼ ਦਾ ਅੰਜ਼ਾਮ ਦੱਸ ਰਹੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਲਜ਼ਮ ਤੋਂ ਘਟਨਾ ਬਾਰੇ ਪੁੱਛਗਿਛ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਸਤਬੀਰ ਸਿੰਘ ਤੇ ਭਾਬੀ ਅਮਨਦੀਪ ਕੌਰ ਦੀ ਲਾਸ਼ ਨੂੰ ਰੋਪੜ ਨਹਿਰ ਵਿਚ ਸੁੱਟ ਦਿੱਤਾ। 2 ਸਾਲ ਦੇ ਬੱਚੇ ਅਨਹਦ ਨੂੰ ਮੋਰਿੰਡਾ ਸ਼ਹਿਰ ਵਿਚ ਸੁੱਟ ਕੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਇਸ ਮਾਮਲੇ ਵਿਚ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਪੁਲਿਸ ਨੇ ਇਕ ਲਾਸ਼ ਬਰਾਮਦ ਕਰ ਲਈ। ਅਜੇ ਉਸ ਦੀ ਸ਼ਨਾਖਤ ਨਹੀਂ ਹੋਈ ਹੈ। ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ਮੁਲਜ਼ਮ ਦਾ ਭਰਾ ਉਸ ਦੀ ਜਾਇਦਾਦ ਹੜੱਪਣਾ ਚਾਹੁੰਦਾ ਸੀ। ਇਸ ਨੂੰ ਲੈ ਕੇ ਉਸ ਦੇ ਪਰਿਵਾਰ ਵਿਚ ਅਕਸਰ ਝਗੜਾ ਰਹਿੰਦਾ ਸੀ। ਪਹਿਲਾਂ ਵੀ ਇਸ ਮਾਮਲੇ ਨੂੰ ਲੈ ਕੇ ਦੋਵਾਂ ਵਿਚ ਤਕਰਾਰ ਹੋਈ ਸੀ।ਇਸਦੇ ਬਾਅਦ ਮੁਲਜ਼ਮ ਨੇ ਭਰਾ ਦੇ ਪਰਿਵਾਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਮਾਮਲੇ ਵਿਚ ਆਸ-ਪਾਸ ਦੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਇਸ ਮਾਮਲੇ ਵਿਚ ਇਕੱਲਾ ਨਹੀਂ ਹੋ ਸਕਦਾ। ਉਸ ਨੇ ਕੁਝ ਹੋਰ ਲੋਕਾਂ ਤੋਂ ਮਦਦ ਲਈ ਹੋਵੇਗੀ। ਹੁਣ ਪੁਲਿਸ ਇਸ ਮਾਮਲੇ ਵਿਚ ਉਸ ਦੇ ਸਾਥੀਆਂ ਦੀ ਭਾਲ ਕਰ ਰਹੀ ਹੈ ਪਰ ਅਜੇ ਤੱਕ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲਖਬੀਰ ਸਿੰਘ ਨੇ ਆਪਣੇ ਭਰਾ ਦੇ ਸਿਰ ‘ਤੇ ਵਾਰ ਕਰਕੇ ਉਸ ਦਾ ਕਤਲ ਕੀਤਾ। ਇਸਦੇ ਬਾਅਦ ਭਾਬੀ ਦਾ ਕਿਸੇ ਕੱਪੜੇ ਨਾਲ ਗਲਾ ਦਬਾ ਕੇ ਕਤਲ ਕੀਤਾ। ਦੋਵਾਂ ਨੂੰ ਉਸ ਨੇ ਰੋਪੜ ਨਹਿਰ ਵਿਚ ਸੁੱਟ ਦਿੱਤਾ। ਇਸਦੇ ਬਾਅਦ ਮੁਲਜ਼ਮ ਨੇ ਆਪਣੇ ਭਤੀਜੇ ਦਾ ਕਤਲ ਕਰਕੇ ਉਸ ਨੂੰ ਮੋਰਿੰਡਾ ਨਹਿਰ ਵਿਚ ਸੁੱਟ ਦਿੱਤਾ ਸੀ। ਟ੍ਰਿਪਲ ਮਰਡਰ ਮਾਮਲੇ ਵਿਚ ਖਰੜ ਦੇ ਡੀਐੱਸਪੀ ਕਰਨ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਦਾ ਪਰਿਵਾਰਕ ਝਗੜਾ ਹੈ।ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਅਜੇ ਉਸ ਤੋਂ ਪੁੱਛਗਿਛ ਚੱਲ ਰਹੀ ਹੈ। ਜਲਦ ਹੀ ਉਸ ਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *