ਜੁਗਾੜੂ ਰੇਹੜੀ ਚਾਲਕ ਹੋ ਜਾਣ ਸਾਵਧਾਨ

By Bneews Aug 8, 2023

ਜੁਗਾੜੂ ਮੋਟਰਸਾਈਕਲ ਰੇਹੜੀ ਯੂਨੀਅਨ ਨੇ ਕਿਰਤੀ ਮਜ਼ਦੂਰ ਯੂਨੀਅਨ ਅਤੇ ਲੇਬਰ ਟਰੇਡ ਯੂਨੀਅਨ ਨਾਲ ਮਿਲ ਕੇ ਬਟਾਲਾ ਦੇ ਗੁਰਦਾਸਪੁਰ (Gurdaspur) ਰੋਡ ਨੇੜੇ ਜੁਗਾੜੂ ਰੇਹੜੀਆਂ ਲੱਗਾ ਕੇ ਰੋਡ ਜਾਮ ਕਰ ਕੇ ਪੰਜਾਬ ਸਰਕਾਰ ਖਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਵੱਡੇ ਸੰਘਰਸ਼ ਦੀ ਚਿਤਾਵਨੀ (Warning) ਦਿੱਤੀ।ਇਸ ਮੌਕੇ ਯੂਨੀਅਨਾਂ (Union) ਦੇ ਆਗੂਆਂ ਨੇ ਕਿਹਾ ਕਿ ਇਹ ਜੁਗਾੜੂ ਰਿਕਸ਼ਾ ਲੱਖਾਂ ਗਰੀਬਾਂ ਦੀ ਰੋਜ਼ੀ ਰੋਟੀ ਦਾ ਸਾਧਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜੁਗਾੜੂ ਮੋਟਰਸਾਈਕਲ ਰਿਕਸ਼ਾ ਜੋ ਲੱਖਾਂ ਗਰੀਬ ਪਰਿਵਾਰਾਂ ਦੇ ਬੱਚਿਆਂ ਦਾ ਪੇਟ ਪਾਲ ਰਿਹਾ ਹੈ ਪਰ ਸਰਕਾਰ ਸਮੇਤ ਕਈ ਲੋਕ ਇਸ ਕਿੱਤੇ ਨੂੰ ਰੋਕਣ ਲਈ ਪੂਰੀ ਵਾਹ ਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਜੁਗਾੜੂ ਮੋਟਰਸਾਈਕਲ (Motorcycle) ਨੂੰ ਬੰਦ ਕਰਨਾ ਚੰਗੀ ਗੱਲ ਨਹੀਂ ਹੈ, ਇਸ ਨਾਲ ਪੰਜਾਬ ਦੇ ਲੱਖਾਂ ਗਰੀਬ ਲੋਕ ਬੇਰੁਜ਼ਗਾਰੀ ਦਾ ਸ਼ਿਕਾਰ ਹੋ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰ ਦੋ ਵਕਤ ਦੀ ਰੋਟੀ ਲਈ ਸੜਕਾਂ ‘ਤੇ ਆਉਣਗੇ।ਇਨ੍ਹਾਂ ਜੁਗਾੜੂ ਮੋਟਰਸਾਈਕਲ ਰਿਕਸ਼ਿਆਂ ਨੂੰ ਬੰਦ ਕਰਵਾਉਣ ਲਈ ਕਈ ਲੋਕਾਂ ਨੇ ਮਾਨਯੋਗ ਹਾਈਕੋਰਟ ਵਿੱਚ ਰਿੱਟ ਦਾਇਰ ਕੀਤੀ ਹੋਈ ਹੈ ਅਤੇ ਕਈ ਥਾਵਾਂ ’ਤੇ ਇਨ੍ਹਾਂ ਮੋਟਰਸਾਈਕਲ ਰਿਕਸ਼ਾ ਚਾਲਕਾਂ ਨੂੰ ਪੁਲੀਸ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਜੁਗਾੜੂ ਰੇਹੜੀ ਵਾਲੇ ਮੋਟਰਸਾਈਕਲ ਤੰਗ ਗਲੀਆਂ ਵਿੱਚ ਸਾਮਾਨ ਨੂੰ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਵਿੱਚ ਸਹਾਈ ਹੁੰਦੇ ਹਨ ਅਤੇ ਸਾਡੀ ਇਹ ਨੌਕਰੀ ਖੋਹ ਕੇ ਸਾਨੂੰ ਬੇਰੁਜ਼ਗਾਰ ਨਾ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ (Bhagwant Maan) ਦੀ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਸਾਡੀ ਰਜਿਸਟਰੇਸ਼ਨ ਕੀਤੀ ਜਾਵੇ ਅਤੇ ਸਾਡੀਆਂ ਕੰਮ ਖੋਹ ਕੇ ਸਾਨੂੰ ਬੇਰੁਜ਼ਗਾਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਸਾਨੂੰ ਵੱਡਾ ਸੰਘਰਸ਼ ਕਰਨ ਲਈ ਮਜਬੂਰ ਨਾ ਕੀਤਾ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *