ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜ਼ਿਲ੍ਹੇ ਦੀ ਨਾਮੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਆਪਣੇ ਇੱਕ ਸਾਥੀ ਦਾ ਜਨਮ ਦਿਨ ਮਨਾ ਰਹੇ ਹਨ ਅਤੇ ਇਸ ਦੌਰਾਨ ਗਾਣਿਆਂ ਦੇ ਨਾਲ ਪੂਰਾ ਜਸ਼ਨ ਵੀ ਮਨਾਇਆ ਜਾ ਰਿਹਾ ਹੈ। ਵਾਇਰਲ ਵੀਡੀਓ ਤੋਂ ਸਹਿਜੇ ਹੀ ਜੇਲ੍ਹਾਂ ਵਿੱਚ ਕਾਨੂੰਨ ਦੀ ਸਥਿਤੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਹ
ਵੀਡੀਓ ਜੇਲ੍ਹ ਦੀ ਬੈਰਕ ਵਿੱਚ ਬਣਾਈ ਗਈ ਹੈ। ਵੀਡੀਓ ਬਣਾਉਣ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆ ‘ਤੇ
ਪੋਸਟ ਕਰ ਦਿੱਤਾ ਗਿਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਜੇਲ੍ਹ ਪ੍ਰਸ਼ਾਸਨ ਨੇ ਕੈਦੀਆਂ ਦੀ ਤਲਾਸ਼ੀ ਲਈ, ਤਾਂ ਜਿਸ ਹਵਾਲਾਤੀ ਦੇ ਮੋਬਾਈਲ ਨਾਲ ਇਹ ਵੀਡੀਓ ਬਣਾਉਣ ਲਈ ਵਰਤਿਆ ਗਿਆ ਸੀ, ਉਸ ਨੂੰ ਜ਼ਮੀਨ ‘ਤੇ ਸੁੱਟ ਕੇ ਤੋੜ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਕੁਝ ਜੇਲ੍ਹ ਬੰਦ ਮੁਲਜ਼ਮਾਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ਹੈ।ਇੱਥੇ ਇਹ ਵੀ ਦੱਸ ਦਈਏ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਕੋਈ ਵੀ
ਮੋਬਾਈਲ ਨੈੱਟਵਰਕ ਕੰਮ ਨਹੀਂ ਕਰਦਾ ਪਰ ਇਨ੍ਹਾਂ ਗੈਂਗਸਟਰਾਂ ਅਤੇ ਕੈਦੀਆਂ ਦੀਆਂ ਵੀਡੀਓਜ਼ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜੇਲ੍ਹ ‘ਚ ਜਨਮ ਦਿਨ ਮਨਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਇਹ ਵੀਡੀਓ 15 ਦਿਨ ਪਹਿਲਾਂ ਦੀ ਦੱਸੀ ਜਾ ਰਹੀ ਹੈ। ਜੇਲ੍ਹ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਕੁਝ ਲੋਕਾਂ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਹੈ। ਮਨੀ ਰਾਣਾ ਨਾਮ ਦੇ ਹਵਾਲਾਤੀ ਦੇ ਜਨਮ ਦਿਨ ‘ਤੇ ਸਾਰੇ ਕੈਦੀ ਜਸ਼ਨ ਮਨਾ ਰਹੇ ਸਨ ਅਤੇ ਇਸ ਦੌਰਾਨ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਗਈ। ਇਸ ਕੇਂਦਰੀ ਜੇਲ੍ਹ ਨੂੰ ਹਾਈ ਸਿਕਿਓਰਿਟੀ ਸੈੱਲ ਕਹੇ ਜਾਣ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ