ਟਰੈਕਟਰ ਨਾਲ ਸਟੰਟਮੈਨ ਦੀ ਮੌਤ ਤੋਂ ਬਾਅਦ, ਪ੍ਰਸ਼ਾਸ਼ਨ ਕਰੇਗਾ ਇਹ ਸਖ਼ਤ ਕਾਰਵਾਈ

By Bneews Oct 31, 2023

ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਵਿੱਚ ਕਰਵਾਏ ਗਏ ਇੱਕ ਖੇਡ ਮੇਲੇ ਦੌਰਾਨ ਸਟੰਟ ਕਰਦਿਆਂ ਨੌਜਵਾਨ ਸੁਖਮਨਦੀਪ ਦੀ ਟਰੈਕਟਰ ਥੱਲੇ ਆ ਕੇ ਦਰਦਨਾਕ ਮੌਤ ਹੋ ਗਈ ਸੀ। ਇਸ ਘਟਨਾ ਦੀ ਪੂਰੀ ਦੀ ਪੂਰੀ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਸੀ। ਦਰਦਨਾਕ ਹਾਦਸੇ ਬਾਰੇ ਡਿਪਟੀ ਕਮਿਸ਼ਨਰ ਨੇ ਜਾਂਚ ਦੇ ਹੁਕਮ ਕੱਢ ਦਿੱਤੇ ਹਨ ਅਤੇ ਖੁਲਾਸਾ ਕੀਤਾ ਹੈ ਕਿ ਮੇਲਾ ਕਮੇਟੀ ਨੇ ਪ੍ਰਸ਼ਾਸਨ ਤੋਂ ਸਟੰਟ ਦੀ ਮਨਜ਼ੂਰੀ ਨਹੀਂ ਲਈ ਸੀ। ਉਹਨਾਂ ਕਿਹਾ ਕਿ ਮੇਲਾ ਕਮੇਟੀਆਂ ਨੂੰ ਚਾਹੀਦਾ ਹੈ

ਕਿ ਜੇਕਰ ਅਜਿਹੇ ਸਟੰਟ ਕਰਵਾਉਣੇ ਹੋਣ ਤਾਂ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਚਾਅ ਦੇ ਪੂਰੇ ਇੰਤਜ਼ਾਮ ਕਰਨ ਤੋਂ ਬਾਅਦ ਹੀ ਅਜਿਹੇ ਪ੍ਰੋਗਰਾਮ ਕਰਵਾਉਣ। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਿੰਡ ਸਾਰਚੂਰ ਦੀ ਮੇਲਾ ਕਮੇਟੀ ਵੱਲੋਂ ਮੇਲੇ ਵਿੱਚ ਸਟੰਟ ਕਰਨ ਬਾਰੇ ਪ੍ਰਸ਼ਾਸਨ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ ਅਤੇ ਨਾ ਹੀ ਕੋਈ ਅਗਾਊਂ ਪ੍ਰਵਾਨਗੀ ਲਈ ਗਈ ਸੀ।

ਪਰ ਇਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ ਅਤੇ ਆਪਣੇ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਤ ਵੱਖ-ਵੱਖ ਖੇਤਰਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪੋ-ਆਪਣੇ ਖੇਤਰਾਂ ਵਿਚ ਲੱਗਣ ਵਾਲੇ ਅਜਿਹੇ ਮੇਲਿਆਂ ‘ਤੇ ਵਿਸ਼ੇਸ਼ ਨਜ਼ਰ ਰੱਖਣ ਅਤੇ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਅਜਿਹਾ ਕੋਈ ਵੀ ਪ੍ਰੋਗਰਾਮ ਕਰਵਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ, ਜਿਸ ਵਿੱਚ ਅਜਿਹਾ ਕੋਈ ਸਟੰਟ ਕਰਵਾਇਆ ਜਾਣਾ ਹੋਵੇ, ਜਿਸ ਵਿੱਚ ਜਾਨ ਦਾ ਖਤਰਾ ਹੋਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *