ਟਿਊਸ਼ਨ ਗਈਆਂ ਦੋ ਲੜਕੀਆਂ ਪਿਛਲੇ 16 ਦਿਨਾਂ ਤੋਂ ਨੇ ਲਾਪਤਾ

By Bneews Dec 24, 2023

 ਲੁਧਿਆਣਾ ਵਿਚ ਪਿਛਲੇ 16 ਦਿਨ ਤੋਂ ਇਕ ਪਰਿਵਾਰ ਦੀਆਂ ਦੋ ਲੜਕੀਆਂ ਲਾਪਤਾ ਹਨ, ਜਿਨਾਂ ਦਾ ਹਾਲੇ ਤਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਇਨ੍ਹਾਂ ਬੱਚੀਆਂ ਦੀ ਮਾਂ ਨੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਕੇ ਅਪੀਲ ਕੀਤੀ ਗਈ ਕਿ ਉਨ੍ਹਾਂ ਦੀਆਂ ਬੱਚੀਆਂ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ। ਪਰਿਵਾਰ ਨੇ ਕਿਹਾ ਕਿ ਪੁਲਿਸ ਅਜੇ ਤਕ ਕੋਈ ਕਾਰਵਾਈ ਨਹੀਂ ਕਰ ਸਕੀ। ਇਹ ਬੱਚੀਆਂ ਟਿਊਸ਼ਨ ਜਾਣ ਤੋਂ ਬਾਅਦ ਘਰ ਨਹੀਂ ਪਰਤੀਆਂ।

ਬੱਚੀਆਂ ਦੀ ਮਾਂ ਨੀਤੂ ਸ਼ੁਕਲਾ ਨੇ ਦਸਿਆ ਕਿ ਜਦੋਂ ਵੀ ਉਹ ਸਾਹਨੇਵਾਲ ਥਾਣੇ ਵਿਚ ਲੜਕੀਆਂ ਬਾਰੇ ਪੁੱਛਣ ਜਾਂਦੇ ਹਨ ਤਾਂ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਵਾਪਸ ਭੇਜ ਦਿੰਦੇ ਹਨ। ਉਨ੍ਹਾਂ ਦਸਿਆ ਕਿ ਪੁਲਿਸ ਨੇ ਐਫਆਈਆਰ ਵੀ ਵਿਧਾਇਕ ਦੀ ਦਖਲ ਮਗਰੋਂ ਦਰਜ ਕੀਤੀ। ਨੀਤੂ ਨੇ ਦਸਿਆ ਕਿ ਪੁਲਿਸ ਉਨ੍ਹਾਂ ਨੂੰ ਨਿੱਤ ਲਾਰੇ ਲਗਾ ਰਹੀ ਹੈ। ਪਿਛਲੇ 16 ਦਿਨਾਂ ਤੋਂ ਲੜਕੀਆਂ ਕਿੱਥੇ ਹਨ ਅਤੇ ਉਨ੍ਹਾਂ ਦੀ ਹਾਲਤ ਕੀ ਹੈ, ਇਸ ਬਾਰੇ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਹੈ। ਹਰ ਰੋਜ਼ ਬਹਾਨੇ ਬਣਾ ਕੇ ਪਰਿਵਾਰ ਨੂੰ ਭਜਾਇਆ ਜਾ ਰਿਹਾ ਹੈ। ਲਾਪਤਾ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ

ਦਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਫਿਲਹਾਲ ਪਰਿਵਾਰ ਗਿਆਸਪੁਰਾ ਦੇ ਮਹਾਲਕਸ਼ਮੀ ਇਲਾਕੇ ‘ਚ ਰਹਿ ਰਿਹਾ ਹੈ। ਬੱਚੀਆਂ ਦੀ ਉਮਰ 10 ਅਤੇ 16 ਸਾਲ ਦੱਸੀ ਜਾ ਰਹੀ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਦੋਵੇਂ ਭੈਣਾਂ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗਵਾ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਬੇਅੰਤ ਸਿੰਘ ਵਲੋਂ ਕੀਤੀ ਜਾ ਰਹੀ ਹੈ। ਪਰਿਵਾਰ ਦੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 362 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੋਵਾਂ ਲੜਕੀਆਂ ਦੀ ਬਰਾਮਦਗੀ ਲਈ ਛਾਪੇਮਾਰੀ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *