ਟੂਰਨਾਮੈਂਟ ਖੇਡਣ ਚੱਲੀ ਕਬੱਡੀ ਖਿਡਾਰਨ ‘ਤੇ ਚ/ੜ੍ਹਿਆ ਟਰੈਕਟਰ

By Bneews Dec 8, 2023

ਪਿੰਡ ਮੰਗੇਵਾਲਾ ਤੋਂ ਆਪਣੇ ਸਹੁਰਾ ਸਾਹਿਬਨਾਲ ਕਬੱਡੀ ਟੂਰਨਾਮੈਂਟ ‘ਚ ਭਾਗ ਲੈਣ ਜਾ ਰਹੀ 2 ਮਹੀਨਿਆਂ ਦੀ ਗਰਭਵਤੀ ਕਬੱਡੀ ਖਿਡਾਰਨ ਦੀ ਸਕੂਟੀ ਟੋਏ ਵਿੱਚ ਡਿੱਗਣ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਖਿਡਾਰਨ ਦੀ ਮੌਤ ਹੋ ਗਈ। ਮ੍ਰਿਤਕਾ ਦੀ ਲਾਸ਼ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਪੁਲਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਦਿਆਂ ਵਾਰਿਸਾਂ ਹਵਾਲੇ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ 28 ਸਾਲਾ ਮ੍ਰਿਤਕਾ ਜਸਵੀਰ ਕੌਰ (ਰਿੰਕੂ ਭੈਣੀ) ਪਤਨੀ ਗੁਰਚਰਨ ਸਿੰਘ ਵਾਸੀ ਮੰਗੇਵਾਲਾ ਦੇ ਰਿਸ਼ਤੇਦਾਰ ਨਿਰਭੈ ਸਿੰਘ ਨੇ ਦੱਸਿਆ ਕਿ ਜਸਵੀਰ ਕੌਰ ਦਾ ਵਿਆਹ ਕਰੀਬ 2 ਸਾਲ ਪਹਿਲਾਂ ਮੰਗੇਵਾਲਾ ਦੇ ਰਹਿਣ ਵਾਲੇ ਗੁਰਚਰਨ ਸਿੰਘ ਦੇ ਪੁੱਤਰ ਰਣਜੀਤ ਸਿੰਘ ਨਾਲ ਹੋਇਆ ਸੀ। ਉਹ ਇਕ ਚੰਗੀ ਕਬੱਡੀ ਖਿਡਾਰਨ ਸੀ। ਜਸਵੀਰ ਕੌਰ ਨੇ ਪਿਛਲੇ ਸਾਲਾਂ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਵਰਲਡ ਕੱਪ ਜਿੱਤਣ ‘ਚ ਵੀ ਆਪਣਾ ਯੋਗਦਾਨ ਪਾਇਆ ਸੀ।

ਜਸਵੀਰ ਕੌਰ ਆਪਣੇ ਸਹੁਰਾ ਸਾਹਿਬਰਣਜੀਤ ਸਿੰਘ ਨਾਲ ਬੁੱਧਵਾਰ ਨੂੰ ਪਿੰਡ ਤੋਂ ਆਪਣੇ ਸਕੂਟੀ ‘ਤੇ ਤਲਵੰਡੀ ਭਾਈ ‘ਚ ਹੋਣ ਵਾਲੇ ਕਬੱਡੀ ਟੂਰਨਾਮੈਂਟ ‘ਚ ਭਾਗ ਲੈਣ ਜਾ ਰਹੀ ਸੀ ਕਿ ਰਸਤੇ ਵਿੱਚ ਮਿੱਟੀ ਨਾਲ ਲੱਦੀ ਟਰੈਕਟਰ-ਟਰਾਲੀ ਨੂੰ ਕਰਾਸ ਕਰਦਿਆਂ ਉਨ੍ਹਾਂ ਦੀ ਸਕੂਟੀ ਦਾ ਅਗਲਾ ਟਾਇਰ ਟੋਏ ‘ਚ ਫਸ ਗਿਆ, ਜਿਸ ਕਾਰਨ ਜਸਵੀਰ ਕੌਰ ਸੜਕ ‘ਤੇ ਡਿੱਗ ਪਈ ਅਤੇ ਟਰੈਕਟਰ-ਟਰਾਲੀ ਦੇ ਟਾਇਰਾਂ ਦੀ ਲਪੇਟ ‘ਚ ਆ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਥਾਣਾ ਸਦਰ ਦੇ ਮਹਿਲਾ ਏਐੱਸਆਈ ਵੀਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *