ਟੈਂਕਰ ਚੋਂ ਲੀਕ ਹੋਇਆ ਤੇਜ਼ਾਬ ਤਾਂ ਦੇਖੋ ਕਿਵੇਂ ਦਿਨ ਚ ਹੋ ਗਈ ਰਾਤ ਜਾਨ ਬਚਾਉਣ ਨੂੰ ਭੱਜੇ ਲੋਕ

By Bneews Jun 27, 2023

ਕੁਰੂਕਸ਼ੇਤਰ ਅਤੇ ਕਰਨਾਲ ਵਿਚਕਾਰ ਐਨਐਚ-44 ਤੇ ਤੇਜ਼ਾਬ ਨਾਲ ਭਰਿਆ ਟੈਂਕਰ ਲੀਕ । ਤੇਜ਼ਾਬ ਟੈਂਕਰ ਰਾਜਪੁਰਾ ਤੋਂ ਦਿੱਲੀ ਜਾ ਰਿਹਾ ਸੀ। ਇਸ ਦੌਰਾਨ ਸਮਾਣੀ ਓਵਰਬ੍ਰਿਜ ‘ਤੇ ਲੀਕੇਜ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚੀ ਤੇ ਸਥਿਤੀ ਤੇ ਕਾਬੂ ਪਾਇਆ।ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ‘ਚੋਂ ਲੀਕ ਹੋ ਰਹੇ ਕੈਮੀਕਲ ਦਾ ਛਿੜਕਾਅ ਕੀਤਾ, ਇਸ ਲਈ ਉਥੇ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ। ਇਸ ਦੇ ਨਾਲ ਹੀ ਖੜ੍ਹੇ ਟਰੱਕ ਦੇ ਨੇੜੇ ਕਰੀਬ 200 ਮੀਟਰ ਏਰੀਏ ਵਿਚ ਧੁੰਦ ਛਾਈ ਰਹੀ।

ਇਸ ਤੋਂ ਬਾਅਦ ਪੁਲਸ ਨੇ ਟਰੈਫਿਕ ਨੂੰ ਡਾਈਵਰਟ ਕਰ ਦਿੱਤਾ। ਫਿਲਹਾਲ ਪੁਲਸ ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਮੌਜੂਦ ਹੈ। ਟਰੱਕ ਤੋਂ ਲੀਕੇਜ ਅਜੇ ਵੀ ਜਾਰੀ ਹੈ। ਟਰੱਕ ਡਰਾਈਵਰ ਸੰਜੇ ਪਾਲ ਨੇ ਦੱਸਿਆ ਕਿ ਤੇਜ਼ਾਬ ਨਾਲ ਭਰਿਆ ਟਰੱਕ ਰਾਜਪੁਰਾ ਤੋਂ ਦਿੱਲੀ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਸਾਮਨੀ ਪਹੁੰਚੀ ਤਾਂ ਪਤਾ ਲੱਗਾ ਕਿ ਤੇਜ਼ਾਬ ਲੀਕ ਹੋ ਰਿਹਾ ਹੈ। ਇਸ ਤੋਂ ਬਾਅਦ ਅਸੀਂ ਪੁਲਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਦੇ ਹੀ ਪੁਲਸ ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚ ਗਈ ਤੇ ਸਥਿਤੀ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।ਪੁਲਿਸ ਅਧਿਕਾਰੀ ਲਕਸ਼ਮਣ ਸਿੰਘ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਜਾਣਕਾਰੀ ਮੁਤਾਬਕ ਤੇਜ਼ਾਬ ਨਾਲ ਭਰਿਆ ਟੈਂਕਰ ਪੰਜਾਬ ਤੋਂ ਦਿੱਲੀ ਜਾ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *