ਡਲਿਵਰੀ ਮੌਕੇ ਹਸਪਤਾਲ ਦਾ ਨਹੀਂ ਖੋਲ੍ਹਿਆ ਦਰਵਾਜਾ, ਮਾਂ ਨੇ ਸੜਕ ‘ਤੇ ਹੀ ਦਿੱਤਾ ਬੱਚੇ ਨੂੰ ਜਨਮ, ਹੋਈ ਮੌ+ਤ, ਭਖਿਆ ਮਹੌਲ

By Bneews Dec 19, 2023

ਬਟਾਲਾ ‘ਚ ਨਵਜੰਮੇ ਬੱਚੇ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ, ਜਿਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਇੱਕ ਨਿੱਜੀ ਹਸਪਤਾਲ ਅੱਗੇ ਜੰਮ ਕੇ ਹੰਗਾਮਾ ਕੀਤਾ ਗਿਆ। ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਜਦੋਂ ਉਹ ਡਿਲੀਵਰੀ ਲਈ ਪਹੁੰਚੇ ਤਾਂ ਹਸਪਤਾਲ ਨੇ ਦਰਵਾਜ਼ਾ ਨਹੀਂ ਖੋਲ੍ਹਿਆ, ਜਿਸ ਕਾਰਨ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ।ਮਾਮਲਾ ਦੇਰ ਰਾਤ ਦਾ ਹੈ, ਜਦੋਂ ਬੱਚੇ ਦੀ ਮੌਤ ਹੋਈ ਸੀ। ਉਪਰੰਤ ਸੋਮਵਾਰ ਸਵੇਰੇ ਪਰਿਵਾਰਕ ਮੈਂਬਰ ਬੱਚੇ ਦੀ ਮ੍ਰਿਤਕ ਦੇਹ ਲੈ ਕੇ ਹਸਪਤਾਲ ਦੇ ਬਾਹਰ ਇਕੱਠਾ ਹੋਏ ਅਤੇ

ਹਸਪਤਾਲ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ।ਪਰਿਵਾਰਕ ਮੈਂਬਰਾਂ ਮੁਤਾਬਕ ਪੀੜਤ ਆਪਣੀ ਪਤਨੀ ਨੂੰ ਡਿਲੀਵਰੀ ਦਾ ਸਮਾਂ ਆਉਣ ‘ਤੇ ਨਿੱਜੀ ਹਸਪਤਾਲ ਲੈ ਕੇ ਆਇਆ ਸੀ, ਪਰ ਇਥੇ ਕੋਈ ਵੀ ਡਾਕਟਰ ਨਹੀਂ ਸੀ। ਨਿੱਜੀ ਹਸਪਤਾਲ ਵੱਲੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਜਾਣ ਲਈ ਕਿਹਾ, ਪਰ ਜਦੋਂ ਪੀੜਤ ਆਪਣੀ ਗਰਭਵਤੀ ਪਤਨੀ ਨੂੰ ਮੋਟਰਸਾਈਕਲ ‘ਤੇ ਸਰਕਾਰੀ ਹਸਪਤਾਲ ਲੈ ਕੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਔਰਤ ਨੇ ਬੱਚੇ ਨੂੰ ਜਨਮ ਦਿੱਤਾ।

ਪਰ ਜਦੋਂ ਤੱਕ ਐਂਬੂਲੈਂਸ ਰਾਹੀਂ ਹਸਪਤਾਲ ਲਿਆਂਦਾ ਗਿਆ ਤਾਂ ਬੱਚੇ ਦੀ ਮੌਤ ਹੋ ਗਈ।ਉਧਰ, ਨਿਜੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਦੇਰ ਰਾਤ ਇਹ ਲੋਕ ਉਨ੍ਹਾਂ ਕੋਲ ਆਏ ਸਨ ਪਰ ਸਾਡੇ ਹਸਪਤਾਲ ਵਿੱਚ ਕੋਈ ਡਾਕਟਰ ਨਹੀਂ ਸੀ। ਇਸ ਲਈ ਚੌਕੀਦਾਰ ਨੇ ਇਨ੍ਹਾਂ ਨੂੰ ਸਰਕਾਰੀ ਹਸਪਤਾਲ ਜਾਣ ਨੂੰ ਕਿਹਾ। ਉਸ ਤੋਂ ਬਾਦ ਕੀ ਹੋਇਆ ਨਹੀਂ ਪਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਐਮਰਜੈਂਸੀ ਹੁੰਦੀ ਹੈ ਤਾਂ ਐਬੂਲੈਂਸ ਮੰਗਵਾ ਕੇ ਮਰੀਜ਼ ਨੂੰ ਸਰਕਾਰੀ ਹਸਪਤਾਲ ਜਾਣ ਦੀ ਹੀ ਸਲਾਹ ਦਿੰਦੇ ਹਾਂ। ਨਾਲ ਹੀ ਇਹ ਸਾਡੇ ਕੋਲ ਲਗਾਤਾਰ ਇਲਾਜ ਲਈ ਨਹੀਂ ਸੀ ਆਉਂਦੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *