ਡਿਲੀਵਰੀ ਬੁਆਏ ਵੀ ਨਹੀਂ ਹੁਣ Safe …CCTV ‘ਚ ਸਾਰਾ ਕੁਝ ਕੈਦ, ਆਸੇ-ਪਾਸੇ ਲੋਕ ਖੜ੍ਹ ਕੇ ਦੇਖਦੇ ਰਹੇ ||

By Bneews Feb 4, 2024

ਲੁਧਿਆਣਾ ‘ਚ ਘਰ-ਘਰ ਸਾਮਾਨ ਦੀ ਡਿਲੀਵਰੀ ਕਰਨ ਵਾਲੇ ਨੌਜਵਾਨ ਨੂੰ ਬਦਮਾਸ਼ਾਂ ਨੇ ਹਥਿਆਰਾਂ ਦੇ ਜ਼ੋਰ ‘ਤੇ ਲੁੱਟ ਲਿਆ। ਇਸ ਘਟਨਾ ਨਾਲ ਜੁੜਿਆ ਇੱਕ ਵੀਡੀਓ ਸਾਹਮਣੇ ਆਇਆ ਹੈ। ਫਿਲਹਾਲ ਮਾਮਲੇ ਸਬੰਧੀ ਸ਼ਿਕਾਇਤ ਪੁਲਿਸ ਚੌਕੀ ਧਰਮਪੁਰਾ ਜਾਂ ਥਾਣਾ ਡਵੀਜ਼ਨ ਨੰਬਰ 3 ਤੱਕ ਨਹੀਂ ਪਹੁੰਚੀ। ਫਿਲਹਾਲ ਪੁਲਿਸ ਨੇ ਵੀਡੀਓ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵੀਡੀਓ ਸ਼ਿੰਗਾਰ ਸਿਨੇਮਾ ਨੇੜੇ ਹਰਚਰਨ

ਨਗਰ (ਰਣਜੀਤ ਪਾਰਕ) ਦੀ ਹੈ। ਡਿਲੀਵਰੀ ਬੁਆਏ ਅਨਿਲ ਵਾਸੀ ਗਿਆਸਪੁਰਾ ਮੋਢੇ ‘ਤੇ ਸਮਾਨ ਲੈ ਕੇ ਪਤਾ ਲੱਭ ਰਿਹਾ ਸੀ। ਇਸ ਦੌਰਾਨ ਪੈਦਲ ਜਾਂਦਾ ਇੱਕ ਵਿਅਕਤੀ ਉਸ ਦੇ ਨੇੜੇ ਆਇਆ। ਉਸ ਨੇ ਆਪਣੇ ਮੋਟਰਸਾਈਕਲ ਦੀਆਂ ਚਾਬੀਆਂ ਕੱਢ ਲਈਆਂ ਅਤੇ ਉਸ ਦਾ ਸਾਮਾਨ ਵਾਲਾ ਬੈਗ ਵੀ ਖੋਹ ਲਿਆ। ਇਨ੍ਹਾਂ ਹੀ ਨਹੀਂ ਲੁਟੇਰੇ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਬੈਗ ਵਿੱਚ ਲੋਕਾਂ ਨੂੰ ਦਿੱਤੇ ਸਾਮਾਨ ਦੇ ਪੈਸੇ ਸਨ, ਜੋ ਬਦਮਾਸ਼ ਨੇ ਲੁੱਟ ਲਏ।

ਬਦਮਾਸ਼ ਨੇ ਪੁਲਿਸ ਚੌਕੀ ਤੋਂ ਕਰੀਬ 500 ਮੀਟਰ ਦੀ ਦੂਰੀ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 3 ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਮਾਮਲਾ ਫਿਲਹਾਲ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ, ਇਸ ਬਾਰੇ ਉਹ ਚੌਕੀ ਧਰਮਪੁਰਾ ਦੇ ਇੰਚਾਰਜ ਬਲੌਰ ਸਿੰਘ ਨੂੰ ਪੁੱਛਣਗੇ। ਦੂਜੇ ਪਾਸੇ ਚੌਕੀ ਧਰਮਪੁਰਾ ਦੇ ਇੰਚਾਰਜ ਬਲੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਲੁੱਟ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ ਹੈ। ਫਿਰ ਵੀ ਉਹ ਵੀਡੀਓ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦ ਹੀ ਲੁਟੇਰੇ ਨੂੰ ਫੜ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *