ਡੂੰਘੀ ਖੱਡ ‘ਚ ਡਿੱਗਿਆ ਸੈਨਾ ਦਾ ਟਰੱਕ, 9 ਜਵਾਨ ਹੋਏ ਸ਼ਹੀਦ

By Bneews Aug 20, 2023

ਲੱਦਾਖ ‘ਚ ਫ਼ੌਜ ਦੀ ਗੱਡੀ ਡੂੰਘੀ ਖੱਡ’ਚ ਡਿੱਗ ਗਈ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ 9 ਜਵਾਨ ਸ਼ਹੀਦ ਹੋ ਗਏ, ਜਦਕਿ ਇਕਜਵਾਨ ਜ਼ਖ਼ਮੀ ਹੋ ਗਿਆ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੇਹ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿਚ ਡਿੱਗ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੱਖਣੀ ਲੱਦਾਖ ਦੇ ਨਯੋਮਾ ਦੇ ਕੇਰੇ ‘ਚ ਸ਼ਨੀਵਾਰ ਸ਼ਾਮ ਨੂੰ ਵਾਪਰਿਆ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।

ਮੀਡੀਆ ਰਿਪੋਰਟਾਂ ਵਿਚ ਦੱਸਿਆ ਜਾ ਰਿਹਾ ਹੈ ਕਿ ਭਾਰਤੀ ਫ਼ੌਜ ਦੇ ਦਸਤੇ ਵਿਚ ਤਿੰਨ ਵਾਹਨ ਸ਼ਾਮਲ ਸਨ। ਇਸ ਵਿਚੋਂ ਫੌਜ ਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਦਸਤੇ ਵਿਚ ਤਿੰਨ ਅਧਿਕਾਰੀ, ਦੋ ਜੇ.ਸੀ.ਓ. ਅਤੇ 34 ਜਵਾਨ ਸ਼ਾਮਲ ਸਨ। ਤਿੰਨ ਵਾਹਨਾਂ ਦੇ ਇਸ ਦਸਤੇ ਵਿਚ ਇਕ ਜਿਪਸੀ, ਇਕ ਟਰੱਕ ਅਤੇ ਇਕ ਐਂਬੂਲੈਂਸ ਸੀ। ਲੱਦਾਖ ਦਾ ਉਹ ਇਲਾਕਾ ਜਿੱਥੇ ਇਹ ਹਾਦਸਾ ਹੋਇਆ ਹੈ, ਉਹ ਦੂਰ-ਦੁਰਾਡੇ ਦਾ ਇਲਾਕਾ ਹੈ।

ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਕਿਆਰੀ ਪਿੰਡ ਤੋਂ ਸੱਤ ਕਿਲੋਮੀਟਰ ਪਹਿਲਾਂ ਫੌਜ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਖਾਈ ਵਿਚ ਡਿੱਗ ਗਈ। ਇਸ ਹਾਦਸੇ ਵਿਚ ਅੱਠ ਜਵਾਨ ਅਤੇ ਇਕ ਜੇਸੀਓ ਦੀ ਮੌਤ ਹੋ ਗਈ ਹੈ। ਹਾਦਸੇ ‘ਚ ਇਕ ਜਵਾਨ ਵੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਭੇਜ ਦਿੱਤਾ ਗਿਆ ਹੈ। ਫੌਜ ਦਾ ਇਹ ਗਸ਼ਤੀ ਦਲ ਕਰੂ ਤੋਂ ਕਿਆਰੀ ਵੱਲ ਜਾ ਰਿਹਾ ਸੀ, ਜਦੋਂ ਇਹ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *