ਢੋਲ ਵਜਾਉਂਦਾ ਪਹੁੰਚਿਆ ਥਾਣੇ ਸਿੰਘ ਕਹਿੰਦਾ ਮੈਂ ਕਤਲ ਕੀਤਾ! “ਮੈਨੂੰ ਗ੍ਰਿਫਤਾਰ ਕਰੋ!ਜੇਲ੍ਹ ‘ਚ ਮਾਰਿਆ ਬੰਦਾ”

By Bneews Jan 1, 2024

ਪੰਜਾਬ ‘ਚ ਪਿਛਲੇ ਸਮਿਆਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੇ ਕਈ ਮਾਮਲੇ ਸਾਹਮਣੇ ਆਏ ਹਨ। ਅਜਿਹਾ ਹੀ ਇੱਕ ਮਾਮਲਾ ਸਾਲ 2016 ‘ਚ ਵੀ ਸਾਹਮਣੇ ਆਇਆ ਸੀ, ਜੋ ਅੰਮ੍ਰਿਤਸਰ ਦੇ ਪਿੰਡ ਰਾਮਦਵਾਲੀ ਮੁਸਲਮਾਨਾਂ ਵਿਖੇ ਹੋਇਆ ਸੀ। ਇਸ ‘ਚ ਤਿੰਨ ਵਿਅਕਤੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਜਿੰਨ੍ਹਾਂ ਨੂੰ ਪੁਲਿਸ ਵਲੋਂ ਧਾਰਾ 295 ਏ ਦੇ ਤਹਿਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ।

 

ਇਸ ਦੌਰਾਨ ਉੱਥੇ ਸਰਬਜੀਤ ਸਿੰਘ ਜੋ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸੀ, ਉਸ ਨੇ ਸਾਲ 2018 ‘ਚ ਜੇਲ੍ਹ ਦੇ ਅੰਦਰ ਇਹਨਾਂ ਮੁਲਜ਼ਮਾਂ ਦੇ ਗੁੱਟ ਵੱਢ ਕੇ ਉਹਨਾਂ ਨੂੰ ਮੌਤ ਦੇ ਘਾਟ ਉਤਾਰ ਕੇ ਉਹਨਾਂ ਦਾ ਸੌਧਾ ਲਾ ਦਿੱਤਾ। ਜੇਲ੍ਹ ‘ਚ ਹੋਈ ਇਸ ਵਾਰਦਾਤ ਤੋਂ ਬਾਅਦ ਪੁਲਿਸ ਵਲੋਂ ਉਕਤ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ, ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵਲੋਂ ਸਰਬਜੀਤ ਸਿੰਘ ਖਿਲਾਫ਼ ਵਾਰੰਟ ਜਾਰੀ ਕੀਤੇ ਗਏ ਸਨ।

ਜਿਸ ਤੋਂ ਬਾਅਦ ਅਦਾਲਤ ਵਲੋਂ ਵਾਂਟੇਡ ਸ਼ਖ਼ਸ ਸਰਬਜੀਤ ਸਿੰਘ ਖੁਦ ਢੋਲ ਦੀ ਥਾਪ ‘ਤੇ ਭੰਗੜਾ ਪਾਉਂਦਾ ਹੋਇਆ ਆਪਣੀ ਗ੍ਰਿਫ਼ਤਾਰੀ ਦੇਣ ਲਈ ਥਾਣਾ ਗੇਟ ਹਕੀਮਾਂ ਪਹੁੰਚਿਆ ਹੈ ਪਰ ਪੁਲਿਸ ਵਲੋਂ ਉਕਤ ਵਿਅਕਤੀ ਦੀ ਗ੍ਰਿਫ਼ਤਾਰੀ ਲੈਣ ਤੋਂ ਵੀ ਮਨ੍ਹਾਂ ਕਰ ਦਿੱਤਾ ਗਿਆ। ਕੈਮਰੇ ਸਾਹਮਣੇ ਨਾ ਆਉਂਦੇ ਹੋਏ ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਮਾਣਯੋਗ ਅਦਾਲਤ ਦੇ ਹੁਕਮ ਨੇ ਉਥੇ ਹੀ ਇਸ ਨੂੰ ਪੇਸ਼ ਹੋਣਾ ਪਵੇਗਾ, ਜਿਸ ‘ਚ ਅਸੀਂ ਗ੍ਰਿਫ਼ਤਾਰੀ ਨਹੀਂ ਪਾ ਸਕਦੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *