ਰਾਸ਼ਟਰੀ ਰਾਜ ਮਾਰਗ ਨੰਬਰ 54 ‘ਤੇ ਸਥਿਤ ਇੱਥੋਂ ਕਰੀਬ 3 ਕਿਲੋਮੀਟਰ ਦੂਰ ਪਿੰਡ ਸੰਧਵਾਂ ਨੇੜੇ ਇਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਦੀ ਲਪੇਟ ‘ਚ ਆ ਕੇ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ ਅਤੇ ਉਸ ਦੀ ਪਤਨੀ ਸਮੇਤ ਦੋ ਬੇਟੀਆਂ ਦੇ ਗੰਭੀਰ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਵਾਸਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਪਹੁੰਚਾਇਆ ਹੈ। ਮਿ੍ਤਕ ਦੀ ਪਛਾਣ ਜਗਸੀਰ ਸਿੰਘ ਦੇ ਰੂਪ ਵਿੱਚ ਹੋਈ, ਜੋ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿੱਚ ਬਤੌਰ ਦਰਜਾ ਚਾਰ ਕਰਮਚਾਰੀ ਤਾਇਨਾਤ ਸੀ।
ਜਾਣਕਾਰੀ ਅਨੁਸਾਰ ਜਗਸੀਰ ਸਿੰਘ ਆਪਣੀ ਪਤਨੀ ਅਤੇ ਦੋ ਮਾਸੂਮ ਬੇਟੀਆਂ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਾਸ਼ਟਰੀ ਰਾਜ ਮਾਰਗ ਰਾਹੀਂ ਕੋਟਕਪੂਰਾ ਤੋਂ ਫਰੀਦਕੋਟ ਵੱਲ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਸੰਧਵਾਂ ਨੇੜੇ ਪੁੱਜੇ ਤਾਂ ਸਾਹਮਣੇ ਫਰੀਦਕੋਟ ਵਾਲੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਦੇ ਚਾਲਕ ਦਾ ਸੰਤੁਲਨ ਗੁਆਚ ਗਿਆ ਤੇ ਉਹ ਗੱਡੀ ਸੜਕ ਵਿਚਾਲੇ ਡਿਵਾਈਡਰ ਨੂੰ ਕਰਾਸ ਕਰ ਕੇ ਸੜਕ ਦੇ ਦੂਜੇ ਹਿੱਸੇ ‘ਚ ਆਪਣੇ ਪਰਿਵਾਰ ਸਮੇਤ ਜਾ ਰਹੇ ਜਗਸੀਰ ਸਿੰਘ ਦੇ ਮੋਟਰਸਾਈਕਲ ‘ਚ ਜਾ ਵੱਜੀ।
ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਜਗਸੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਉਸ ਦੀ ਪਤਨੀ ਸਮੇਤ 6 ਅਤੇ 10 ਸਾਲ ਦੀਆਂ ਦੋਵੇਂ ਗੰਭੀਰ ਜ਼ਖ਼ਮੀ ਹੋਈਆਂ ਬੇਟੀਆਂ ਨੂੰ ਵੀ ਮੈਡੀਕਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਸਕਾਰਪੀਓ ਗੱਡੀ ਵਿੱਚ ਵੀ ਤਿੰਨ ਅੌਰਤਾਂ ਸਮੇਤ ਚਾਰ ਵਿਅਕਤੀ ਸਵਾਰ ਸਨ, ਜੋ ਜ਼ਖ਼ਮੀ ਹੋ ਗਏ। ਸਥਾਨਕ ਸਦਰ ਥਾਣੇ ਦੀ ਪੁਲਿਸ ਨੇ ਉਕਤ ਮਾਮਲੇ ਵਿੱਚ ਪੜਤਾਲ ਆਰੰਭ ਦਿੱਤੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ