ਤੜਕਸਾਰ ਹੀ ਸਕੂਲ ਦੇ ਬੱਚਿਆਂ ਨਾਲ ਹੋ ਗਿਆ ਵੱਡਾ ਹਾਦਸਾ

By Bneews Sep 17, 2023

ਡਰਾਈਵਰਾਂ ਦੀ ਲਾਪਰਵਾਹੀ ਕਾਰਨ ਆਏ ਦਿਨ ਹੀ ਸਕੂਲੀ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਚੱਕਵਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ ਬੱਸ ਵਿੱਚ ਸਵਾਰ 50 ਦੇ ਕਰੀਬ ਬੱਚਿਆਂ ਵਿੱਚੋਂ ਦਰਜਨ ਦੇ ਕਰੀਬ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਹੈ।

ਬੱਸ ਪਲਟਣ ਤੋਂ ਬਾਅਦ ਮਾਪਿਆਂ ਨੇ ਮੌਕੇ ਉਤੇ ਪਹੁੰਚ ਕੇ ਬੱਚਿਆਂ ਨੂੰ ਆਪਣੇ-ਆਪਣੇ ਵਾਹਨਾਂ ਉਤੇ ਘਰ ਲੈ ਗਏ। ਇਸ ਬੱਸ ਵਿੱਚ ਚਾਰ ਅਧਿਆਪਕ ਵੀ ਸਵਾਰ ਸਨ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਡਰਾਈਵਰ ਸਹੀ ਤਰ੍ਹਾਂ ਬੱਸ ਨੂੰ ਨਹੀਂ ਸੀ ਚਲਾਉਂਦਾ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਤੋਂ ਪਤਾ ਲੱਗਾ ਸੀ ਕਿ ਪਿੰਡ ਚੱਕਵਾਲੀ ਵਿੱਚ ਸਕੂਲ ਦੀ ਬੱਸ ਪਲਟ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਬੱਸ ਹੇਠੋਂ ਕੱਢਿਆ। ਉਨ੍ਹਾਂ ਨੇ ਕਿਹਾ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ

ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਸਨ ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ ਇਸ ਬੱਸ ਦਾ ਡਰਾਈਵਰ ਨਸ਼ੇ ਕਰਦਾ ਹੈ ਜਿਸਦੀ ਕਈ ਵਾਰ ਸ਼ਿਕਾਇਤ ਸਕੂਲ ਪ੍ਰਬੰਧਕਾਂ ਨੂੰ ਦਿੱਤੀ ਗਈ ਸੀ ਅਤੇ ਡਰਾਈਵਰ ਬਦਲਣ ਦੀ ਮੰਗ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ ਜਿਸ ਕਰਕੇ ਇਹ ਹਾਦਸਾ ਵਾਪਰ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *