ਤੜਕੇ ਸਾਰ ਇੱਕ ਹੋਰ ਕਾਂਗਰਸੀ ਲੀਡਰ ਨੂੰ ਪੁਲਿਸ ਨੇ ਘਰੋਂ ਚੁੱਕਿਆ, ਸੁੱਤਾ ਪਿਆ ਵਿਧਾਇਕ ਕਰ ਲਿਆ ਗ੍ਰਿ ਫ਼ਤਾਰ

By Bneews Oct 17, 2023

ਪੰਜਾਬ ਕਾਂਗਰਸ ਦੇ ਇੱਕ ਹੋਰ ਸਾਬਕਾ ਵਿਧਾਇਕ ਖਿਲਾਫ਼ ਪੁਲਿਸ ਨੇ ਕਾਰਵਾਈ ਕੀਤੀ ਹੈ। ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਕੁਲਬੀਰ ਜ਼ੀਰਾ ਜਦੋਂ ਘਰ ਸੁੱਤਾ ਪਿਆ ਸੀ ਤਾਂ ਪੁਲਿਸ ਨੇ ਉਹਨਾਂ ਦੇ ਘਰ ਦਬਿਸ਼ ਦਿੱਤੀ ਅਤੇ ਸਾਬਕਾ ਵਿਧਾਇਕ ਨੂੰ ਫ਼ਿਰੋਜ਼ਪੁਰ ਪੁਲੀਸ ਨੇ ਘਰੋਂ ਚੁੱਕ ਲਿਆ। ਕਰੀਬ 4 ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ।

ਇਸ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਐਲਾਨ ਕੀਤਾ ਸੀ ਕਿ ਉਹ 18 ਅਕਤੂਬਰ ਨੂੰ ਖੁੱਦ ਗ੍ਰਿਫ਼ਤਾਰੀ ਦੇਣਗੇ। ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਕਾਬੂ ਕਰ ਲਿਆ।  ਗ੍ਰਿਫ਼ਤਾਰ ਦੌਰਾਨ ਕੁਲਬੀਰ ਸਿੰਘ ਜ਼ੀਰਾ ਵੱਲੋਂ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਵੀ ਕੀਤਾ ਗਿਆ। ਜਿਸ ਵਿੱਚ ਉਹਨਾਂ ਨੇ ਲਿਖਿਆ ਕਿ  ਕੁਲਬੀਰ ਸਿੰਘ ਜ਼ੀਰਾ ਜਿਲ੍ਹਾਂ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ ਜੀ ਨੇ ਪੰਚ ਸਰਪੰਚ ਸਾਹਿਬਾਨਾਂ ਦੇ ਹੱਕ ਵਿੱਚ ਬਲਾਕ ਦਫਤਰ ਜ਼ੀਰਾ ਵਿਖੇ ਤਿੰਨ ਦਿਨ ਲਗਾਤਾਰ ਧਰਨਾ ਦਿੱਤਾ ਸੀ। ਜੋ ਸਰਕਾਰ ਵਲੋਂ ਕੁਲਬੀਰ ਸਿੰਘ ਜ਼ੀਰਾ ਅਤੇ ਸਾਥੀਆਂ ਤੇ ਪਰਚਾ ਕਰ ਦਿੱਤਾ ਸੀ। ਇਸ ਦੇ ਸਬੰਧ ਵਿੱਚ ਅੱਜ ਮਿਤੀ 17 ਅਕਤੂਬਰ ਦਿਨ ਮੰਗਲਵਾਰ ਸਵੇਰੇ 4:30 ਵਜੇ ਡੀ.ਐਸ.ਪੀ ਜ਼ੀਰਾ ਅਤੇ ਫਿਰੋਜ਼ਪੁਰ

ਪੁਲਿਸ ਨੇ ਘਰੋ ਗਿਰਫਤਾਰ ਕਰ ਲਿਆ ।ਚਾਰ ਦਿਨ ਪਹਿਲਾਂ  ਜ਼ੀਰਾ ਦੇ ਬੀਡੀਪੀਓ ਨੇ ਪੁਲੀਸ ਨੂੰ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜ਼ੀਰਾ ਨੇ ਉਨ੍ਹਾਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਦਫ਼ਤਰ ਵਿਚਲੇ ਉਸ ਦੇ ਕਮਰੇ ਵਿਚ ਜ਼ਬਰਦਸਤੀ ਦਾਖ਼ਲ ਹੋ ਗਿਆ ਕਾਂਗਰਸੀ ਆਗੂ ਨੇ ਸਰਕਾਰੀ ਕੰਮ ਵਿੱਚ ਦਖਲ ਦੇਣ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਨਾਲ ਵੀ ਮਾੜਾ ਵਿਵਹਾਰ ਕੀਤਾ। ਬੀਡੀਪੀਓ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *