ਦਰਿਆ ‘ਚ ਛਾਲ ਮਾਰਨ ਵਾਲੇ ਭਰਾਵਾਂ ‘ਚੋਂ ਇੱਕ ਦੀ ਲਾ.ਸ਼ ਬਰਾਮਦ

By Bneews Sep 4, 2023

ਬਿਆਸ ਦਰਿਆ ਵਿੱਚ ਕਰੀਬ 16 ਦਿਨ ਪਹਿਲਾਂ ਗੋਇੰਦਵਾਲ ਪੁਲ ਤੋਂ ਛਾਲ ਮਾਰਨ ਵਾਲੇ ਦੋ ਸਕੇ ਭਰਾਵਾਂ ਵਿੱਚੋਂ ਇੱਕ ਜਸ਼ਨਬੀਰ ਸਿੰਘ ਢਿੱਲੋਂ ਦੀ ਲਾ ਸ਼ ਬਰਾਮਦ ਹੋਈ ਹੈ। ਜਸ਼ਨਬੀਰ ਸਿੰਘ ਢਿੱਲੋਂ ਦੇ ਪਿਤਾ ਅਤੇ ਦੋਸਤ ਨੇ ਉਸ ਦੇ ਬਰੇਸਲੇਟ ਅਤੇ ਜੁੱਤੀਆਂ ਤੋਂ ਲਾ ਸ਼ ਦੀ ਪਛਾਣ ਕੀਤੀ ਹੈ। ਜਸ਼ਨਬੀਰ ਸਿੰਘ ਢਿੱਲੋਂ ਦੀ ਲਾ ਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਉੱਥੇ ਹੀ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਅਤੇ ਦੋਸਤ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸੁਲਤਾਨਪੁਰ ਲੋਧੀ ਨੇ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ।

ਦੋ ਸਕੇ ਭਰਾਵਾਂ ਦੇ ਇਸ ਮਾਮਲੇ ਵਿੱਚ ਇੱਕ ਭਰਾ ਦੀ ਲਾ ਸ਼ ਦੀ ਸ਼ਨਾਖਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੇ ਬਿਆਨ ਦਰਜ ਕੀਤੇ ਗਏ। ਇਨ੍ਹਾਂ ਬਿਆਨਾ ਦੇ ਅਧਾਰ ‘ਤੇ ਜਲੰਧਰ ਦੇ ਥਾਣਾ ਮੁਖੀ ਨਵਦੀਪ ਸਿੰਘ, ਲੇਡੀ ਕਾਂਸਟੇਬਲ ਜਗਜੀਤ ਕੌਰ ਅਤੇ ਮੁਨਸ਼ੀ ਬਲਵਿੰਦਰ ਸਿੰਘ ਖ਼ਿਲਾਫ਼ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਲਈ ਤਲਵੰਡੀ ਚੋਧਰੀਆ ਥਾਣੇ ਵਿੱਚ ਆਈਪੀਸੀ ਦੀਆਂ ਧਾਰਾਵਾਂ 306, 506 ਅਤੇ 34 ਹੋਰ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਦੀ ਪੁਸ਼ਟੀ ਥਾਣਾ ਮੁਖੀ ਜਸਪਾਲ ਸਿੰਘ ਨੇ ਕੀਤੀ ਹੈ

ਸ਼ਨੀਵਾਰ ਦੇਰ ਸ਼ਾਮ ਤਲਵੰਡੀ ਚੌਧਰੀਆਂ ਦੇ ਮੰਡ ਖੇਤਰ ਦੇ ਨਜ਼ਦੀਕ ਬਿਆਸ ਦਰਿਆ ਦੇ ਕੰਢੇ ਇੱਕ ਕਿਸਾਨ ਨੂੰ ਮੋਟਰ ਦੇ ਹੇਠਾਂ ਫਸੀ ਨੌਜਵਾਨ ਦੀ ਲਾ ਸ਼ ਮਿਲੀ। ਜਿਸ ਕਾਰਨ ਇਹ ਕਿਆਸ ਲਗਾਇਆ ਜਾ ਰਿਹਾ ਸੀ ਕਿ ਇਹ ਲਾ ਸ਼ ਉਨ੍ਹਾਂ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਸਿੰਘ ਵਿੱਚੋਂ ਇੱਕ ਦੀ ਹੈ ਜਿਨ੍ਹਾਂ ਨੇ ਕਰੀਬ ਦੋ ਹਫ਼ਤੇ ਪਹਿਲਾਂ ਗੋਇੰਦਵਾਲ ਸਾਹਿਬ ਪੁਲ ਤੋਂ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਪੁਲਿਸ ਅਤੇ ਇਲਾਕੇ ਦੇ ਲੋਕਾਂ ਨੇ ਬੜੀ ਮਿਹਨਤ ਨਾਲ ਲਾ ਸ਼ ਨੂੰ ਕਿਸ਼ਤੀ ਰਾਹੀਂ ਬਾਹਰ ਕੱਢਿਆ।

ਜਿਸ ਤੋਂ ਬਾਅਦ ਢਿੱਲੋਂ ਭਰਾ ਦੇ ਪਿਤਾ ਜਤਿੰਦਰਪਾਲ ਸਿੰਘ ਅਤੇ ਦੋਸਤ ਮਾਨਵਦੀਪ ਸਿੰਘ ਅਤੇ ਕਈ ਹੋਰ ਸੱਕੇ ਉੱਥੇ ਪਹੁੰਚੇ ਅਤੇ ਜਸ਼ਨਬੀਰ ਸਿੰਘ ਦੀ ਲਾ ਸ਼ ਨੂੰ ਬਰੇਸਲੇਟ ਅਤੇ ਜੁੱਤੀਆਂ ਨਾਲ ਪਛਾਣਿਆ। ਦੇਰ ਰਾਤ ਰਿਸ਼ਤੇਦਾਰ ਲਾ ਸ਼ ਲੈ ਕੇ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਪਹੁੰਚੇ। ਜਿੱਥੇ ਲਾ ਸ਼ ਨੂੰ ਮੋਰਚਰੀ ‘ਚ ਰਖਵਾਇਆ ਗਿਆ ਹੈ। ਲਾ ਸ਼ ਦਾ ਪੋਸਟਮਾਰਟਮ ਐਤਵਾਰ ਨੂੰ ਹੋਵੇਗਾ। ਸੂਚਨਾ ਮਿਲਦੇ ਹੀ ਡੀਐਸਪੀ ਬਬਨਦੀਪ ਸਿੰਘ ਅਤੇ ਥਾਣਾ ਤਲਵੰਡੀ ਚੌਧਰੀਆਂ ਦੇ ਐਸਐਚਓ ਜਸਪਾਲ ਸਿੰਘ ਪੁਲਿਸ ਫੋਰਸ ਨਾਲ ਪੁੱਜੇ। ਥਾਣਾ ਤਲਵੰਡੀ ਚੌਧਰੀਆਂ ਦੇ ਐਸਐਚਓ ਜਸਪਾਲ ਸਿੰਘ ਨੇ ਮ੍ਰਿਤਕ ਜਸ਼ਨਬੀਰ ਸਿੰਘ ਦੇ ਪਿਤਾ ਜਤਿੰਦਰਪਾਲ ਸਿੰਘ ਅਤੇ ਮਾਨਵਦੀਪ ਸਿੰਘ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *