ਮਜੀਠਾ ਤੋਂ ਅੰਮ੍ਰਿਤਸਰ ਜਾਂਦਿਆਂ ਮੁੱਖ ਮਾਰਗ ‘ਤੇ ਪਿੰਡ ਨਾਗ ਨਵੇ ਵਿਖੇ ਸਥਿਤ ਦਵਾਈਆਂ ਵਾਲੀ ਫੈਕਟਰੀ ਕਵਾਲਟੀ ਫਾਰਮਾਸਿਊਟੀਕਲਜ਼ ‘ਚ ਬੀਤੀ ਸ਼ਾਮ ਭਿਆਨਕ ਅੱਗ ਨੇ ਆਪਣਾ ਤਾਂਡਵ ਮਚਾਇਆ ਸੀ ਜਿਸ ਨੂੰ ਬੁਝਾਉਣ ਵਾਸਤੇ ਦਰਜਨਾਂ ਦੇ ਕਰੀਬ ਅੱਗ ਬੁਝਾਊ ਗੱਡੀਆਂ ਲੱਗੀਆਂ ਰਹੀਆਂ। ਭਾਰੀ ਮੁਸ਼ੱਕਤ ਤੋਂ ਬਾਅਦ ਦੇਰ ਰਾਤ ਕਰੀਬ 11ਤੋਂ 12 ਵਜੇ ਦੇ ਕਰੀਬ ਅੱਗ ‘ਤੇ ਕਾਬੂ ਪਾ ਲਿਆ ਗਿਆ ਪਰ ਅੱਗ ਬੁਝਣ ਤੋਂ ਬਾਅਦ ਸਾਰੀ ਫੈਕਟਰੀ ਵਿਚਲਾ ਮੁਆਇਨਾਂ ਕਰਨ ਤੋਂ ਬਾਅਦ ਪਤਾ ਲੱਗਾ ਕਿ ਫੈਕਟਰੀ ਦੀ ਉਪਰਲੀ ਮੰਜ਼ਿਲ ‘ਤੇ ਕਮਰਿਆਂ ‘ਚ ਚਾਰ ਵਰਕਰਾਂ ਦੀ ਧੂੰਏ ਕਾਰਨ ਸਾਹ ਘੁੱਟਣ ਨਾਲ ਮੌਤ ਹੋ ਗਈ ਹੈ ਜਿਨ੍ਹਾਂ ਦੀ ਪਛਾਣ ਸੁਖਦੀਪ ਸਿੰਘ ਪੁੱਤਰ ਧਰਮ ਸਿੰਘ ਵਾਸੀ ਭਾਰਥਵਾਲੀ
ਬਟਾਲਾ ਜਿਲ੍ਹਾ ਗੁਰਦੁਾਸਪੁਰ, ਗੁਰਭੇਜ਼ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਵੇਰਕਾ, ਕੁਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਆਬਾਦੀ ਰੋੜੀ ਮਜੀਠਾ, ਰਾਣੀ ਪਤਨੀ ਲੱਕੀ ਵਾਸੀ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ। ਇਨ੍ਹਾਂ ਮੌਤਾਂ ਦੀ ਪੁਸ਼ਟੀ ਫੈਕਟਰੀ ਦੇ ਮਾਲਕ ਰਮੇਸ਼ ਅਰੋੜਾ ਦੇ ਨਾਲ ਨਾਲ ਪ੍ਰਸ਼ਾਸਨ ਵੱਲੋਂ ਐਸਡੀਐੱਮ ਮਜੀਠਾ ਡਾ. ਹਰਨੂਰ ਕੌਰ ਢਿੱਲੋ ਅਤੇ ਤਹਿਸੀਲਦਾਰ ਰਤਨਜੀਤ ਖੁੱਲਰ ਵੱਲੋਂ ਵੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਕ ਦੋ ਵਰਕਰ ਮਾਮੂਲੀ ਜ਼ਖ਼ਮੀ ਦੱਸੇ ਗਏ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਘਰਾਂ ਨੂੰ ਭੇਜ ਦਿੱਤਾ ਗਿਆ।ਫੈਕਟਰੀ ਮਾਲਕ ਰਮੇਸ਼ ਅਰੋੜਾ ਨਾਲ ਗੱਲ ਕਰਨ ‘ਤੇ ਉਨ੍ਹਾਂ ਨੇ ਇਨ੍ਹਾਂ ਮੌਤਾਂ ‘ਤੇ ਗਹਿਰੇ
ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਨਾਂ ਸਹਿਣ ਯੋਗ ਸਦਮਾ ਦੱਸਿਆ। ਉਨ੍ਹਾਂ ਕਿਹਾ ਕਿ ਫੈਕਟਰੀ ‘ਚ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਉਨ੍ਹਾਂ ਹਮੇਸ਼ਾ ਆਪਣੇ ਬੱਚਿਆਂ ਵਾਂਗ ਰੱਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਰਨ ਵਾਲਿਆਂ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਭਰੋਸਾ ਦਿੱਤਾ ਕਿ ਫੈਕਟਰੀ ਵੱਲੋਂ ਵੱਧ ਤੋਂ ਵੱਧ ਇਨ੍ਹਾਂ ਪਰਿਵਾਰਾਂ ਦੀ ਵਿੱਤੀ ਮਦਦ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਦੇ ਸਾਰੇ ਬਣਦੇ ਹੱਕ ਵੀ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਭੜਕਾਹਟ ਵਿਚ ਨਾਂ ਆਉਣ ਤੇ ਉਤੇਜਿਤ ਨਾ ਹੋਣ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ mਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ