ਸ਼ਹਿਰ ਦੇ ਮੰਡੀ ਚੌਕ ‘ਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਪੰਜਾਬ ਰੋਡਵੇਜ਼ ਦੀ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਸਾਈਡ ਮਾਰ ਦਿੱਤੀ ਅਤੇ ਇਸ ਹਾਦਸੇ ਦੌਰਾਨ ਬੱਸ ਦੇ ਪਿਛਲੇ ਟਾਇਰਾਂ ਹੇਠ ਆਉਣ ਨਾਲ ਮਹਿਲਾ ਦੀ ਮੌਕੇ ‘ਤੇ ਹੀ ਮੋਤ ਹੋ ਗਈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਬੱਸ ਦਾ ਡਰਾਈਵਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਮਹਿਲਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਹਿਲਾ ਨੀਤਾ ਦੇ ਪਤੀ ਰੂਪਾ ਮਸੀਹ ਨੇ ਦੱਸਿਆ ਕਿ ਉਹ ਸੰਗਲਪੂਰਾ ਰੋਡ ਦੇ ਰਹਿਣ ਵਾਲੇ ਹਨ ਅਤੇ ਉਸਦੀ ਪਤਨੀ ਦੀ ਤਬੀਅਤ ਠੀਕ ਨਾ ਹੋਣ ਕਾਰਨ ਉਹ ਦਵਾਈ ਲੈਕੇ ਵਾਪਿਸ ਘਰ ਨੂੰ ਜਾ ਰਹੇ ਸਨ। ਉਸ ਨੇ ਦੱਸਿਆ, “ਜਦੋਂ ਮੰਡੀ ਰੋਡ ਬੁੱਤਾਂ ਵਾਲੀ ਗਲੀ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇੱਕ ਰੋਡਵੇਜ਼ ਦੀ ਬੱਸ ਨੇ ਸਾਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਜਿਸ ਨਾਲ ਮੇਰੇ ਮੋਟਰ ਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰ ਸਾਈਕਲ ਡਿੱਗਣ ਨਾਲ ਮੇਰੀ ਪਤਨੀ ਬੱਸ ਦੇ ਪਿੱਛਲੇ ਟਾਇਰਾਂ ਹੇਠ ਆ ਗਈ।”
ਰੂਪਾ ਮਸੀਹ ਨੇ ਦੱਸਿਆ ਕਿ ਉਸਦੀ ਪਤਨੀ ਨੂੰ ਤੁਰੰਤ ਲੋਕਾਂ ਦੀ ਮਦਦ ਨਾਲ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਸ ਨੇ ਕਿਹਾ, “ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ ਅਤੇ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ।” ਮਸੀਹ ਨੇ ਮੰਗ ਕੀਤੀ ਹੈ ਕਿ ਬੱਸ ਦੇ ਡਰਾਈਵਰ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ‘ਤੇ ਪਹੁੰਚੇ ਏ.ਐੱਸ.ਆਈ ਸੱਤਪਾਲ ਨੇ ਕਿਹਾ, “ਸੂਚਨਾ ਮਿਲੀ ਸੀ ਕਿ ਬੱਸ ਹੇਠਾਂ ਆਉਣ ਨਾਲ ਇੱਕ ਔਰਤ ਜ਼ਖ਼ਮੀ ਹੋਈ ਹੈ, ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਿਆ ਕੇ ਮਹਿਲਾ ਨੂੰ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ ਹੈ ਅਤੇ ਅਸੀਂ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।”
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ