ਥਾਣਾ ਨੰਬਰ 3 ਅਧੀਨ ਪੈਂਦੇ ਮਾਈ ਹੀਰਾਂ ਗੇਟ ਨਜ਼ਦੀਕ ਸਵੀਟੀ ਜੂਸ ਬਾਰ ਵੱਲੋਂ ਭੇਜੇ ਨੂਡਲਜ਼ ਵਿਚੋਂ ਬਿੱਛੂ ਨਿਕਲਣ ਤੋਂ ਬਾਅਦ ਉਥੇ ਹੰਗਾਮਾ ਸ਼ੁਰੂ ਹੋ ਗਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਮਹਿਤਾ ਨੇ ਦੱਸਿਆ ਕਿ ਉਸਨੇ ਜ਼ੋਮੈਟੋ ਜ਼ਰੀਏ ਸਵੀਟੀ ਜੂਸ ਬਾਰ ਤੋਂ ਨੂਡਲਜ਼ ਦਾ ਆਰਡਰ ਦਿੱਤਾ ਸੀ। ਜਦੋਂ ਉਨ੍ਹਾਂ ਦੀ ਧੀ ਨੇ ਨੂਡਲਜ਼ ਖਾਧੇ ਤਾਂ ਉਸਨੇ 2-3 ਚਮਚੇ ਖਾਣ ਤੋਂ ਬਾਅਦ ਕੁਝ ਅਜੀਬ ਜਿਹੀ ਚੀਜ਼ ਨੂਡਲਜ਼ ਵਿਚ ਦੇਖੀ। ਇਸ ਬਾਰੇ ਉਨ੍ਹਾਂ ਦੀ ਧੀ ਨੇ ਉਨ੍ਹਾਂ ਨੂੰ ਦੱਸਿਆ। ਜਦੋਂ ਉਸਨੇ ਉਕਤ ਚੀਜ਼ ਨੂੰ ਚੈੱਕ ਕੀਤਾ ਤਾਂ ਉਹ ਬਿੱਛੂ ਸੀ। ਇਸ ਘਟਨਾ ਤੋਂ ਬਾਅਦ ਉਸਨੇ ਦੁਕਾਨਦਾਰ ਨਾਲ ਗੱਲ ਕਰਨੀ ਚਾਹੀ ਤਾਂ ਉਸਨੇ ਇਹ ਕਹਿ ਕੇ ਗੱਲ ਟਾਲ ਦਿੱਤੀ ਕਿ ਉਨ੍ਹਾਂ ਦੇ ਸਟਾਫ਼ ਤੋਂ ਗ਼ਲਤੀ ਹੋ ਗਈ ਹੋਵੇਗੀ।
ਮੀਨਾਕਸ਼ੀ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਜਦੋਂ ਨੂਡਲਜ਼ ਖਾਧੇ ਤਾਂ ਉਸ ਤੋਂ ਬਾਅਦ ਉਸਦੀ ਤਬੀਅਤ ਖ਼ਰਾਬ ਹੋ ਗਈ, ਜਿਸ ਨੂੰ ਦੇਰ ਸ਼ਾਮ ਡਾਕਟਰ ਕੋਲ ਲਿਜਾਣਾ ਪਿਆ। ਬੱਚੀ ਦੇ ਪਿਤਾ ਨਾਨਕ ਚੰਦ ਮਹਿਤਾ ਨੇ ਦੱਸਿਆ ਕਿ ਉਹ ਪਤੀ-ਪਤਨੀ ਦੁਕਾਨਦਾਰ ਕੋਲ ਗੱਲ ਕਰਨ ਗਏ ਸਨ ਪਰ ਉਸਨੇ ਉਲਟਾ ਉਨ੍ਹਾਂ ਨੂੰ ਹੀ ਧਮਕਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਹ ਦੁਕਾਨਦਾਰ ਖ਼ਿਲਾਫ਼ ਪੁਲਸ ਅਤੇ ਸਾਰੇ ਵਿਭਾਗਾਂ ਨੂੰ ਸ਼ਿਕਾਇਤ ਦੇਣਗੇ।
ਮੀਨਾਕਸ਼ੀ ਮਹਿਤਾ ਨੇ ਕਿਹਾ ਕਿ ਇੰਨੀ ਵੱਡੀ ਲਾਪ੍ਰਵਾਹੀ ਦੁਕਾਨ ਦੇ ਵਰਕਰਾਂ ਨੇ ਜੋ ਕੀਤੀ ਹੈ, ਉਸ ਨਾਲ ਉਨ੍ਹਾਂ ਦੀ ਧੀ ਨੂੰ ਕੁਝ ਵੀ ਹੋ ਸਕਦਾ ਹੈ। ਅਜਿਹਾ ਹਾਦਸਾ ਕਿਸੇ ਹੋਰ ਨਾਲ ਵੀ ਹੋ ਸਕਦਾ ਸੀ, ਇਸ ਲਈ ਪ੍ਰਸ਼ਾਸਨ ਨੂੰ ਉਕਤ ਦੁਕਾਨਦਾਰ ਖ਼ਿਲਾਫ਼ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਦੂਜੇ ਪਾਸੇ ਸਵੀਟੀ ਜੂਸ ਬਾਰ ਦੇ ਮਾਲਕ ਅਨਮੋਲ ਬੱਤਰਾ ਨੇ ਪਹਿਲਾਂ ਤਾਂ ਬਿਆਨ ਦੇਣ ਤੋਂ ਟਾਲ-ਮਟੋਲ ਕੀਤਾ ਪਰ ਬਾਅਦ ਵਿਚ ਉਨ੍ਹਾਂ ਦੱਸਿਆ ਕਿ ਇਹ ਚੀਜ਼ ਨੂਡਲਜ਼ ਵਿਚੋਂ ਨਹੀਂ ਨਿਕਲ ਸਕਦੀ । ਉਨ੍ਹਾਂ ਆਪਣੇ ਉੱਪਰ ਲੱਗੇ ਸਾਰੇ ਇਲਜ਼ਾਮ ਨੂੰ ਬੇਬੁਨਿਆਦ ਦੱਸਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ