ਪਠਾਨਕੋਟ:**ਭਾਰਤ (India) ਵਿੱਚ ਗਾਵਾਂ ਨੂੰ ਮਾਤਾ ਦਾ ਦਰਜਾ ਦਿੱਤਾ ਜਾਂਦਾ ਹੈ ਅਤੇ ਹਿੰਦੂ ਸਮਾਜ ਵਿੱਚ ਕੋਈ ਵੀ ਚੰਗਾ ਕੰਮ ਕਰਨ ਤੋਂ ਪਹਿਲਾਂ ਗਊ ਦੀ ਪੂਜਾ ਕੀਤੀ ਜਾਂਦੀ ਹੈ। ਕੋਈ ਸਮਾਂ ਸੀ ਜਦੋਂ ਲੋਕ ਹਰ ਘਰ ਗਾਂ ਰੱਖਦੇ ਸੀ। ਪਰ ਅੱਜ ਦੇ ਯੁੱਗ ਵਿੱਚ ਲੋਕ ਇੰਨੇ ਸਵਾਰਥੀ ਹੋ ਗਏ ਹਨ ਕਿ ਜਦੋਂ ਤੱਕ ਗਾਂ ਦੁੱਧ (Cow Milk) ਦਿੰਦੀ ਹੈ ਤਦ ਤੱਕ ਲੋਕ ਉਸ ਦੀ ਦੇਖਭਾਲ ਕਰਦੇ ਹਨ ਅਤੇ ਜਦੋਂ ਗਾਂ ਦੁੱਧ ਦੇਣਾ ਬੰਦ ਕਰ ਦਿੰਦੀ ਹੈ ਤਾਂ ਲੋਕ ਉਸ ਨੂੰ ਬੇਸਹਾਰਾ ਛੱਡ ਦਿੰਦੇ ਹਨ।
ਜਿਸ ਕਾਰਨ ਇਹ ਗਊਆਂ ਅਕਸਰ ਕਈ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੀਆਂ ਹਨ। ਇਸ ਦੇ ਨਾਲ ਹੀ ਸਮਾਜ ਵਿੱਚ ਕੁਝ ਲੋਕ ਅਜਿਹੇ ਵੀ ਹਨ ਜੋ ਇਨ੍ਹਾਂ ਬੇਸਹਾਰਾ ਗਊਆਂ ਦੇ ਸਹਾਰੇ ਵਜੋਂ ਅੱਗੇ ਆਉਂਦੇ ਹਨ ਅਤੇ ਇਨ੍ਹਾਂ ਲੋਕਾਂ ਵੱਲੋਂ ਕਈ ਗਊਸ਼ਾਲਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਇਨ੍ਹਾਂ ਗਊਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਂਦੀ ਹੈ।ਅਜਿਹੀ ਹੀ ਇੱਕ ਪਠਾਨਕੋਟ (Pathankot) ਸ਼ਹਿਰ ਦੀ ਕਾਮਧੇਨੂ ਗਊਸ਼ਾਲਾ ਹੈ ਜੋ ਇਨ੍ਹਾਂ ਬੇਸਹਾਰਾ ਗਊਆਂ ਦੇ ਸਹਾਰੇ ਵਜੋਂ ਅੱਗੇ ਆਈ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗਊਸੇਵਕ ਡਾ.ਬੀ.ਕੇ.ਸਿੰਘ ਨੇ ਦੱਸਿਆ ਕਿ ਕਾਮਧੇਨੂ ਗਊਸ਼ਾਲਾ ਵਿਖੇ ਗਾਵਾਂ ਦੀ ਦੇਖਭਾਲ ਕਿਵੇਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਵਿੱਚ ਸੌ ਤੋਂ ਵੱਧ ਗਾਵਾਂ ਹਨ, ਜਿਨ੍ਹਾਂ ਵਿੱਚ 10 ਤੋਂ 15 ਦੇ ਕਰੀਬ ਗਾਵਾਂ ਹੀ ਦੁੱਧ ਦਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਗਊ ਸੇਵਕਾਂ ਦੀ ਮਦਦ ਨਾਲ ਇਨ੍ਹਾਂ ਦੋਵਾਂ ਦੀ ਸਾਂਭ-ਸੰਭਾਲ ਉਨ੍ਹਾਂ ਦੇ ਖਾਣ-ਪੀਣ ਅਤੇ ਉਨ੍ਹਾਂ ਲਈ ਮੈਡੀਕਲ ਦਾ ਪ੍ਰਬੰਧ ਹੈ।ਉਨ੍ਹਾਂ ਕਿਹਾ ਕਿ ਇਸ ਗਊਸ਼ਾਲਾ ਦਾ ਮਕਸਦ ਦੇਸ਼ ਵਿੱਚ ਮੁੜ ਤੋਂ ਦੇਸੀ ਗਾਵਾਂ ਦੀ ਪੈਦਾਵਾਰ ਵਧਾਉਣਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ