ਨ+ਸ਼ੇੜੀ ਪੁੱਤ ਤੋਂ ਦੁਖੀ ਮਾਂ ਦੀ ਵੀਡੀਓ ਹੋਈ ਵਾਇਰਲ, ਰੋ-ਰੋ ਕੇ ਪੁੱਤ ਨੂੰ ਬਚਾਉਣ ਲਈ ਕਰ ਰਹੀ ਮਿੰਨਤਾਂ

By Bneews Sep 7, 2023

ਪੰਜਾਬ ਦੀ ਜਵਾਨੀ ਬੁਰੀ ਤਰ੍ਹਾਂ ਨਸ਼ਿਆਂ ‘ਚ ਰੁਲ੍ਹਦੀ ਜਾ ਰਹੀ ਹੈ। ਅਜਿਹੀ ਹੀ ਸੋਸ਼ਲ ਮੀਡੀਆ ‘ਤੇ ਨਸ਼ੇੜੀ ਪੁੱਤ ਤੋਂ ਦੁਖ਼ੀ ਮਾਂ ਦੀ ਵੀਡੀਓ ਵਾਇਰਲ ਹੋਈ ਹੈ, ਜੋ ਰੋਂਦਿਆਂ ਹੋਇਆਂ ਆਪਣੇ ਪੁੱਤ ਨੂੰ ਬਚਾਉਣ ਦੀ ਗੱਲ ਕਰ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਜਾਵੇਗਾ। ਵੀਡੀਓ ‘ਚ ਦੁਖਿਆਰੀ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਨੌਜਵਾਨ ਪੁੱਤ ਵਿਆਹਿਆ ਹੋਇਆ ਹੈ ਅਤੇ ਉਸ ਦੇ 2 ਧੀਆਂ ਅਤੇ 1 ਪੁੱਤਰ ਹੈ ਪਰ ਉਹ ਨਸ਼ੇ ਦਾ ਆਦੀ ਹੋ ਗਿਆ ਹੈ।ਉਹ ਹਰ ਰੋਜ਼ ਨਸ਼ਾ ਕਰਕੇ ਘਰ ਆਉਂਦਾ ਹੈ ਅਤੇ

ਫਿਰ ਨਸ਼ਾ ਵੇਚਣ ਵਾਲਿਆਂ ਦੇ ਉਸ ਦੇ ਪੁੱਤ ਨੂੰ ਲਗਾਤਾਰ ਫੋਨ ਆਉਂਦੇ ਹਨ। ਰੋਂਦੋ ਹੋਏ ਮਾਂ ਨੇ ਦੱਸਿਆ ਕਿ ਉਹ ਪੁਲਸ ਅਧਿਕਾਰੀਆਂ ਨੂੰ ਵੀ ਇਸ ਬਾਰੇ ਦੱਸ ਚੁੱਕੀ ਹੈ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਉਹ ਨਸ਼ਾ ਵੇਚਣ ਵਾਲਿਆਂ ਦੇ ਨੰਬਰ ਵੀ ਪੁਲਸ ਨੂੰ ਦਿੱਤੇ ਪਰ ਕੁੱਝ ਨਹੀਂ ਬਣਿਆ। ਉਸ ਨੇ ਆਪਣਾ ਦੁੱਖੜਾ ਸੁਣਾਉਂਦੇ ਹੋਏ ਕਿਹਾ ਕਿ ਉਸ ਦੇ ਬੱਚੇ ਰੁਲ੍ਹ ਗਏ ਹਨ ਅਤੇ ਉਹ ਬਹੁਤ ਦੁਖ਼ੀ ਹੈ।

ਉਸ ਨੇ ਆਪਣੇ ਪੁੱਤਰ ਨੂੰ ਨਸ਼ੇ ‘ਚੋਂ ਬਾਹਰ ਕੱਢਣ ਦੀ ਗੁਹਾਰ ਲਾਈ ਹੈ ਅਤੇ ਕਿਹਾ ਹੈ ਕਿ ਜੇਕਰ ਉਸ ਦੇ ਘਰ ਲਈ ਕੁੱਝ ਕੀਤਾ ਜਾ ਸਕਦਾ ਹੈ ਤਾਂ ਕਰ ਦਿਓ। ਉਸ ਨੇ ਇਹ ਵੀ ਦੱਸਿਆ ਕਿ ਜਦੋਂ ਉਹ ਪੁਲਸ ਕੋਲ ਗਈ ਤਾਂ ਉਸ ਨੂੰ ਇਹੀ ਕਿਹਾ ਗਿਆ ਕਿ ਆਪਣੇ ਪੁੱਤ ਨੂੰ ਸਮਝਾਉ। ਫਿਲਹਾਲ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਮਾਤਾ ਦੇ ਘਰ ਪਹੁੰਚ ਗਈ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਜਲਦ ਕਾਰਵਾਈ ਕਰਨ ਦੀ ਗੱਲ ਆਖ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *