ਨਹੀਂ ਦੇਖਿਆ ਹੋਣਾ ਪੁਲਿਸ ਦਾ ਇਹ ਰੂਪ !ਬੰਦੇ ਕੋਲ ਨਹੀਂ ਸੀ ਇਲਾਜ਼ ਲਈ ਪੈਸੇ

By Bneews Dec 11, 2023

ਗੁਰਦਾਸਪੁਰ ਵਿੱਚ ਬੀਤੀ 28 ਨਵੰਬਰ ਨੂੰ ਪੁਲਿਸ ਥਾਣਾ ਕੋਟਲੀ ਸੂਰਤ ਮਲੀ ਅੰਦਰ ਪੈਂਦੇ ਪਿੰਡ ਦਰਗਾਬਾਦ ਵਿੱਚ ਗਰਮ ਕੱਪੜੇ ਵੇਚਣ ਵਾਲੇ ਪ੍ਰਵਾਸੀ ਨੌਜਵਾਨ ਨੂੰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਲੁੱਟ ਦੀ ਨੀਅਤ ਨਾਲ ਗੋਲੀ ਮਾਰ ਕੇ ਜ਼ੱਖਮੀ ਕਰ ਦਿੱਤਾ ਗਿਆ ਸੀ। SSP ਬਟਾਲਾ ਅਸ਼ਵਨੀ ਗੋਟੀਵਾਲ ਦੇ ਦਿਸ਼ਾ ਨਿਰਦੇਸ਼ਾਂ ਉੱਤੇ DSP ਡੇਰਾ ਬਾਬਾ ਨਾਨਕ ਮਨਿੰਦਰ ਪਾਲ ਸਿੰਘ ਅਤੇ ਪੁਲਿਸ ਥਾਣਾ ਕੋਟਲੀ ਦੇ SHO ਨਿਰਮਲ ਸਿੰਘ ਵੱਲੋਂ ਜ਼ੱਖਮੀ ਨੌਜਵਾਨ ਬਚਾਉਣ ਲਈ ਆਪਣੇ ਕੋਲੋਂ ਖਰਚਾ ਕਰਕੇ

ਨੌਜਵਾਨ ਦਾ ਗੁਰੂ ਨਾਨਕ ਦੇਵ ਹਸਪਤਾਲ ਤੋਂ ਆਪਰੇਸ਼ਨ ਕਰਵਾਇਆ ਗਿਆ, ਜਿਸ ਕਾਰਨ ਉਸ ਨੌਜਵਾਨ ਦੀ ਜਾਨ ਬਚੀ ਹੈ।ਪੀੜਤ ਨੌਜਵਾਨ ਦੇ ਪਿਤਾ ਪੰਜਾਬ ਪੁਲਿਸ ਦਾ ਧੰਨਵਾਦ ਕਰਨ ਲਈ ਪੁਲਿਸ ਥਾਣਾ ਕੋਟਲੀ ਸੂਰਤ ਮਲੀ ਵਿਖੇ ਪਹੁੰਚੇ। ਜ਼ਖਮੀ ਨੌਜਵਾਨ ਸਾਨ ਮੁਹੰਮਦ ਦੇ ਪਿਤਾ ਇਨਸਾਫ ਅਲੀ ਵਾਸੀ ਯੂਪੀ ਨੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਜਿਲਾ ਬਟਾਲਾ ਦੇ SSP ਮੈਡਮ ਅਸ਼ਵਨੀ ਗੋਟੀਆਲ, DSP ਡੇਰਾ ਬਾਬਾ ਨਾਨਕ ਮਨਿੰਦਰ ਪਾਲ ਸਿੰਘ ਅਤੇ

ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਦੇ ਮੁਖੀ ਨਿਰਮਲ ਸਿੰਘ ਕਿਸੇ ਫਰਿਸ਼ਤੇ ਤੋਂ ਘੱਟ ਨਹੀਂ ਜਿਨਾਂ ਨੇ ਖੁਦ ਆਪਣੇ ਕੋਲੋਂ ਸਾਰਾ ਖਰਚਾ ਚੁੱਕ ਕੇ ਉਹਨਾਂ ਦੇ ਪੁੱਤਰ ਦੀ ਜਾਨ ਬਚਾਈ ਹੈ।SHO ਨਿਰਮਲ ਸਿੰਘ ਵੱਲੋਂ ਜਖਮੀ ਨੌਜਵਾਨ ਦੇ ਪਿਤਾ ਇਨਸਾਫ ਅਲੀ ਨੂੰ ਹਸਪਤਾਲ ਦੇ ਹੋਰ ਖਰਚੇ ਲਈ ਕੁਝ ਨਗਦ ਰਾਸੀ ਵੀ ਭੇਂਟ ਕੀਤੀ ਜਿਸ ਕਾਰਨ ਇਨਸਾਫ ਅਲੀ ਪੁਲਿਸ ਦਾ ਧੰਨਵਾਦ ਕਰਦੇ ਨੇ ਹੀ ਥੱਕ ਰਹੇ ਹਨ। ਜ਼ਖਮੀ ਨੌਜਵਾਨ ਦੇ ਪਿਤਾ ਇਨਸਾਫ ਅਲੀ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਪੁੱਤਰ ਤੇ ਗੋਲੀਆਂ ਚਲਾਉਣ ਵਾਲੇ

ਨੌਜਵਾਨਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।ਇਸ ਮੌਕੇ SHO ਨਿਰਮਲ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਡਾ ਇਨਸਾਨੀ ਫਰਜ ਬਣਦਾ ਹੈ ਕਿ ਕਿਸੇ ਗਰੀਬ ਦੀ ਜਾਨ ਬਚਾਈ ਜਾਵੇ। ਉਨਾਂ ਹੋਰ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਖੌਫ ਦੇ ਪੰਜਾਬ ਵਿੱਚ ਆ ਕੇ ਆਪਣੀ ਰੋਜੀ ਰੋਟੀ ਕਮਾ ਸਕਦੇ ਹਨ ਤੇ ਪੰਜਾਬ ਪੁਲਿਸ ਉਹਨਾਂ ਦੇ ਜਾਨ ਮਾਲ ਦੀ ਰਾਖੀ ਲਈ ਹਰ ਪਲ ਤਤਪਰ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *