ਨੂੰਹ ’ਤੇ ਸੁੱਟਿਆ ਉੱਬਲਦਾ ਪਾਣੀ, 10 ਮਹੀਨੇ ਦਾ ਜਵਾਕ ਵੀ ਆਇਆ ਲਪੇਟ ’ਚ

By Bneews Sep 10, 2023

ਅਬੋਹਰ ਦੇ ਪਿੰਡ ਜੋਧਪੁਰ ਦੀ ਰਹਿਣ ਵਾਲੀ ਅਤੇ ਸੰਗਰੀਆ ਚ ਵਿਆਹੀ ਇਕ ਔਰਤ ਨੂੰ ਬੀਤੀ ਰਾਤ ਉਸ ਦੇ ਪਤੀ ਨੇ 2 ਲੱਖ ਰੁਪਏ ਦੀ ਮੰਗ ਪੂਰੀ ਨਾ ਕਰਨ ਤੇ ਬੁਰੀ ਤਰ੍ਹਾਂ ਕੁੱਟਿਆ, ਜਦਕਿ ਉਸ ਦੇ 10 ਮਹੀਨੇ ਦੇ ਬੱਚੇ ਤੇ ਗਰਮ ਪਾਣੀ ਪਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਜਿਸ ਕਾਰਨ ਬੱਚਾ ਕਾਫੀ ਹੱਦ ਤੱਕ ਝੁਲਸ ਗਿਆ। ਬੀਤੀ ਰਾਤ ਔਰਤ ਦੇ ਸਹੁਰਾ ਪਰਿਵਾਰ ਨੇ ਕੁੜੀ ਦੇ ਪਰਿਵਾਰਕ ਮੈਂਬਰਾਂ ਸਮੇਤ ਉਸ ਨੂੰ ਲੈਣ ਆਈ ਪੰਚਾਇਤ ਤੇ ਵੀ ਹਮਲਾ ਕਰ ਦਿੱਤਾ ਅਤੇ ਬੱਚੇ ਨੂੰ ਖੋਹ ਕੇ ਲੈ ਗਏ। ਜ਼

ਖਮੀ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਜ਼ੇਰੇ ਇਲਾਜ 25 ਸਾਲਾਂ ਰਾਜਵੀਰ ਕੌਰ ਪੁੱਤਰੀ ਜੁਗਮੰਦਰ ਸਿੰਘ ਦੇ ਅਪਾਹਜ ਭਰਾ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਛਿੰਦਰ ਸਿੰਘ ਵਾਸੀ ਸੰਗਰੀਆ ਨਾਲ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਹਨਾਂ ਦੇ ਘਰ ਇੱਕ ਲੜਕੇ ਨੇ ਜਨਮ ਲਿਆ, ਜੋ ਇਸ ਸਮੇਂ 10 ਮਹੀਨੇ ਦਾ ਹੈ। ਗੁਰਦਿੱਤ ਨੇ ਦੱਸਿਆ ਕਿ ਉਸ ਦੀ ਭੈਣ ਦਾ ਪਤੀ ਉਸ ਨੂੰ ਦਾਜ ਵਜੋਂ 2 ਲੱਖ ਰੁਪਏ ਲੈਣ ਲਈ ਕਾਫੀ ਸਮੇਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਬਾਰੇ ਉਸ ਨੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਸੀ। ਬੀਤੇ ਦਿਨ ਉਸ ਦੇ ਪਤੀ ਨੇ ਗੁੱਸੇ ਚ ਆ ਕੇ ਉਸ ਤੇ ਗਰਮ ਪਾਣੀ ਪਾ ਦਿੱਤਾ,

ਜਿਸ ਕਾਰਨ ਉਸ ਦੀ ਭੈਣ ਦੀ ਮੌਤ ਹੋਣ ਤੋਂ ਬਚਾਅ ਹੋ ਗਿਆ ਜਦਕਿ ਉਸ ਦੇ 10 ਮਹੀਨੇ ਦੇ ਬੱਚੇ ਦਾ ਕੁਝ ਹਿੱਸਾ ਸੜ ਗਿਆ। ਇਸ ਤੋਂ ਬਾਅਦ ਛਿੰਦਰ ਸਿੰਘ ਵੱਲੋਂ ਉਸ ਦੀ ਭੈਣ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਬਾਰੇ ਉਸ ਨੇ ਕਿਸੇ ਤਰ੍ਹਾਂ ਉਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਜਦੋਂ ਉਹ ਆਪਣੀ ਭੈਣ ਨੂੰ ਸਹੁਰੇ ਘਰ ਲੈਣ ਲਈ ਪਿੰਡ ਦੀ ਪੰਚਾਇਤ ਚ ਪਹੁੰਚੇ ਤਾਂ ਪੰਚਾਇਤ ਚ ਉਸ ਦੇ ਪਤੀ ਅਤੇ ਸਹੁਰੇ ਵਾਲਿਆਂ ਨੇ ਉਸ ਦੀ ਫਿਰ ਕੁੱਟਮਾਰ ਕੀਤੀ ਅਤੇ ਉਸ ਦੀ ਕਾਰ ਦਾ ਵੀ ਨੁਕਸਾਨ ਕੀਤਾ। ਉਸ ਦਾ 10 ਮਹੀਨੇ ਦਾ ਬੱਚਾ ਵੀ ਖੋਹ ਲਿਆ। ਇਸ ਤੋਂ ਬਾਅਦ ਉਹ ਕਿਸੇ ਤਰ੍ਹਾਂ ਅਬੋਹਰ ਪਹੁੰਚਿਆ ਅਤੇ ਆਪਣੀ ਭੈਣ ਨੂੰ ਹਸਪਤਾਲ ਦਾਖਲ ਕਰਵਾਇਆ। ਇੱਥੇ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *