ਪਟਿਆਲਾ ’ਚ 6 ਨੌਜਵਾਨਾਂ ਨੇ ਕੁੜੀ ਪਿੱਛੇ ਕਰਤਾ ਕਤ ਲ , ਦੇਖੋ ਮੁਲਜ਼ਮ ਕਿਵੇਂ ਚੜ੍ਹੇ ਪੰਜਾਬ ਪੁਲਿਸ ਦੇ ਅੜਿੱਕੇ

By Bneews Aug 30, 2023

ਪਟਿਆਲਾ ਦੇ ਇੱਕ ਹੋਟਲ ਕੋਲ ਇੱਕ ਲੜਕੇ ਦੀ ਲਾਸ਼ ਮਿਲਣ ਤੋਂ ਸਨਸਨੀ ਫੈਲ ਗਈ। ਪੁਲਿਸ ਨੂੰ ਸੂਚਨਾ ਮਿਲੀ ਕਿ ਇੱਕ ਲੜਕੇ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਸ ਦਾ ਐਕਸੀਡੈਂਟ ਹੋਇਆ ਹੈ ਪਰ ਜਦ ਮੌਕੇ ਉਤੇ ਪੁੱਜ ਪੁਲਿਸ ਨੇ ਜਾਇਜ਼ਾ ਲਿਆ ਤਾਂ ਪੁਲਿਸ ਨੂੰ ਮ੍ਰਿਤਕ ਲੜਕੇ ਪ੍ਰੀਤਪਾਲ ਦੇ ਸਰੀਰ ਉਪਰ ਜ਼ਖ਼ਮੀ ਦੇ ਨਿਸ਼ਾਨ ਮਿਲੇ। ਇਸ ਨੂੰ ਲੈ ਕੇ ਪੁਲਿਸ ਵੱਲੋਂ ਇਸ ਸਬੰਧ ਵਿੱਚ ਜਾਂਚ ਵਿੱਚ ਪਤਾ ਚੱਲਿਆ ਕਿ ਲੜਕੀ ਦੇ ਚੱਕਰ ਵਿੱਚ ਇਨ੍ਹਾਂ ਲੋਕਾਂ ਦੀ ਲੜਾਈ ਹੋਈ,

ਜਿਸ ਤੋਂ ਬਾਅਦ ਪੁਲਿਸ ਨੇ 6 ਮੁਲਜ਼ਮਾਂ ਖ਼ਿਲਾਫ਼ ਮਾਮਲਾ ਕੀਤਾ ਗਿਆ। ਪੁਲਿਸ ਨੇ 24 ਘੰਟਿਆਂ ਦੇ ਅੰਦਰ 6 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਕਤ ਸਾਰਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਜਾਂਚ ‘ਚ ਪਤਾ ਚੱਲਿਆ ਕਿ ਕੁੜੀ ਪਿੱਛੇ ਦੋ ਨੌਜਵਾਨ ਦਾ ਝਗੜਾ ਸੀ, ਜਿਸ ਕਰਕੇ ਉਨ੍ਹਾਂ ਨੇ ਸਮਾਂ ਬੰਨ੍ਹ ਲਿਆ। ਰਾਤ ਨੌਜਵਾਨ ਆਪਸ ‘ਚ ਭਿੜ ਗਏ। ਇਸੇ ਦੌਰਾਨ ਲੜਕੇ ਉਪਰ ਤਲਵਾਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ, ਜਿਸਦੀ ਮੌਤ ਹੋ ਗਈ। ਇਸ ਮਾਮਲੇ ‘ਚ ਥਾਣਾ ਲਾਹੌਰੀ ਗੇਟ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸੋਬਲ, ਸੰਦੀਪ,

ਅਭਿਸ਼ੇਕ, ਅਦਿੱਤਿਆ, ਦਕਸ਼ ਮੱਟੂ ਤੇ ਗੁਰਮਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਪੀੜਤ ਨੌਜਵਾਨ ਗੁੱਗਾ ਮਾੜੀ ਦੀ ਸੇਵਾ ਕਰਦੇ ਆਪਣੇ ਦਾਦੇ ਕੋਲ ਰਹਿੰਦਾ ਸੀ। ਐਤਵਾਰ ਰਾਤ ਨੂੰ ਰੋਜ਼ਾਨਾ ਵਾਂਗ ਪ੍ਰੀਤਪਾਲ ਆਪਣੇ ਦੋਸਤਾਂ ਨੂੰ ਮਿਲ ਕੇ ਘਰ ਆਇਆ ਸੀ ਪਰ ਕੁਝ ਦੇਰ ਬਾਅਦ ਪੰਜ ਬਾਈਕ ਸਵਾਰ ਦੋਸਤ ਉਸ ਦੇ ਘਰ ਆਏ ਤੇ ਉਸ ਨੂੰ ਮੁੜ ਨਾਲ ਲੈ ਗਏ। ਉਹ ਐੱਸਐੱਸਟੀ ਨਗਰ ਸਥਿਤ ਪੰਜਾਬ ਨੈਸ਼ਨਲ ਬੈਂਕ ਕੋਲ ਇਕੱਠੇ ਹੋਏ ਸਨ

ਇਸੇ ਦਰਮਿਾਨ ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਪ੍ਰੀਤਪਾਲ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਉਸ ਦੇ ਹੱਥਾਂ ਤੇ ਪੈਰਾਂ ’ਤੇ ਤਲਵਾਰਾਂ ਨਾਲ ਕਈ ਵਾਰ ਕੀਤੇ। ਹਮਲੇ ਦੌਰਾਨ ਪ੍ਰੀਤਪਾਲ ਦੇ ਸਾਥੀ ਭੱਜ ਨੇੜੇ ਖੜ੍ਹੀਆਂ ਰੇਹੜੀਆਂ ਪਿੱਛੇ ਲੁਕ ਗਏ ਤੇ ਹਮਲਾਵਰ ਵਾਰਦਾਤ ਨੂੰ ਅੰਜਾਮ ਦਿੰਦੇ ਰਹੇ। ਪ੍ਰੀਤਪਾਲ ਨੂੰ ਅੱਧਮੋਇਆ ਕਰ ਕੇ ਹਮਲਾਵਰ ਚਲੇ ਗਏ ਤਾਂ ਉਸ ਦੇ ਦੋਸਤਾਂ ਨੇ ਬਾਹਰ ਆ ਕੇ ਪ੍ਰੀਤਪਾਲ ਨੂੰ ਰਜਿੰਦਰਾ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *