ਪਤੀ ਨੇ ਅੱਧੀ ਰਾਤ ਗਲਾ ਘੁੱਟ ਕੇ ਕੀਤਾ ਪਤਨੀ ਦਾ ਕ ਤਲ

By Bneews Nov 23, 2023

ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿੱਚ ਦੇਰ ਰਾਤ ਇੱਕ ਨੌਜਵਾਨ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਨੌਜਵਾਨ ਨਸ਼ੇ ਦਾ ਆਦੀ ਸੀ। ਇਸ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਰਹਿੰਦਾ ਸੀ। ਮੁਲਜ਼ਮ ਪਹਿਲਾਂ ਆਪਣੇ ਤਿੰਨ ਬੱਚਿਆਂ ਨੂੰ ਘਰੋਂ ਦੂਰ ਛੱਡ ਕੇ ਆਇਆ। ਇਸ ਤੋਂ ਬਾਅਦ ਪਤਨੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿਤਾ। ਨਿਹਾਲ ਸਿੰਘ ਵਾਲਾ ਦੇ ਡੀਐਸਪੀ ਮਨਜੀਤ ਸਿੰਘ

ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪਤੀ-ਪਤਨੀ ਨਰਮਾ ਚੁਗਣ ਲਈ ਸ੍ਰੀ ਮੁਕਤਸਰ ਸਾਹਿਬ ਗਏ ਹੋਏ ਸਨ। ਚਾਰ-ਪੰਜ ਦਿਨ ਪਹਿਲਾਂ ਪਿੰਡ ਆਏ ਸਨ। ਨੌਜਵਾਨ ਨਸ਼ੇ ਦਾ ਆਦੀ ਸੀ ਅਤੇ ਸਾਡੀ ਧੀ ਉਸ ਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ‘ਚ ਲੜਾਈ ਹੁੰਦੀ ਰਹਿੰਦੀ ਸੀ ਅਤੇ

ਲੜਕੀ ਇਸ ਤੋਂ ਕਾਫੀ ਪਰੇਸ਼ਾਨ ਰਹਿੰਦੀ ਸੀ।ਕੱਲ੍ਹ ਮੁਲਜ਼ਮ ਪਹਿਲਾਂ ਆਪਣੇ ਤਿੰਨ ਬੱਚਿਆਂ ਨੂੰ ਕਿਤੇ ਛੱਡ ਗਿਆ ਸੀ। ਫਿਰ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿਤਾ। ਮੁਲਜ਼ਮ ਦਾ ਨਾਂ ਨਿੱਕਾ ਸਿੰਘ ਹੈ। ਉਸ ਦੀ ਉਮਰ ਕਰੀਬ 30 ਸਾਲ ਹੈ। ਮ੍ਰਿਤਕ ਦੀ ਉਮਰ ਵੀ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਉਸ ਦਾ ਨਾਂ ਗੁਰਪ੍ਰੀਤ ਕੌਰ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮ ਤਿੰਨਾਂ ਬੱਚਿਆਂ ਨੂੰ ਕਿੱਥੇ ਛੱਡ ਕੇ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *