ਪਤੀ ਨੇ ਕਰਵਾਇਆ ਦੂਜਾ ਵਿਆਹ ਪੈਟਰੋਲ ਦੀ ਬੋਤਲ ਲੈ ਕੇ ਧੀ ਨਾਲ ਪਾਣੀ ਦੀ ਟੈਂਕੀ ‘ਤੇ ਚੜੀ ਔਰਤ

By Bneews Oct 10, 2023

ਪੰਜਾਬ ਦੇ ਹਲਕਾ ਭਦੌੜ ਦੇ ਪਿੰਡ ਈਸਰ ਸਿੰਘ ਵਾਲਾ ਵਿਖੇ ਪਤੀ ਵੱਲੋਂ ਕਰਵਾਏ ਗਏ ਦੂਜੇ ਵਿਆਹ ਨੂੰ ਲੈ ਕੇ ਪੀੜਿਤ ਔਰਤ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਿਤ ਵੱਲੋਂ ਧੀ ਪੈਦਾ ਹੋਣ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ।  ਡਿਵੀਜ਼ਨ ਤਪਾ ਮੰਡੀ ਦੇ ਨੇੜਲੇ ਪਿੰਡ ਈਸਰ ਸਿੰਘ ਵਾਲਾ ਵਿਖੇ ਇੱਕ ਔਰਤ ਆਪਣੀ 7 ਸਾਲ ਦੀ ਧੀ ਨੂੰ ਨਾਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਪਤੀ ਦੇ ਦੂਜੇ ਵਿਆਹ ਨੂੰ ਲੈ ਕੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਮੋਗਾ ਦੀ ਰਹਿਣ ਵਾਲੀ ਪੀੜਿਤ ਸੁੱਖਪ੍ਰੀਤ ਕੌਰ ਵੱਲੋਂ ਆਪਣੇ ਸੋਹਰੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਏ ਗਏ ਅਤੇ ਕਿਹਾ ਗਿਆ ਕਿ 2015 ਵਿੱਚ ਪਿੰਡ ਈਸ਼ਰ ਸਿੰਘ ਵਾਲਾ ਦੇ ਰਹਿਣ ਵਾਲੇ ਰਮਨਦੀਪ ਸਿੰਘ ਪੁੱਤਰ ਹਰਪਾਲ ਸਿੰਘ ਨਾਲ ਉਸਦਾ ਵਿਆਹ ਹੋਇਆ ਸੀ। ਵਿਆਹ ਵਿੱਚ ਉਸਦੇ ਪਿਤਾ ਨੇ 6 ਲੱਖ ਰੁਪਏ ਨਗਦ, ਕਈ ਤੋਲੇ ਸੋਨਾ ਅਤੇ 25 ਲੱਖ ਦੇ ਕਰੀਬ ਵਿਆਹ ਖਰਚੇ ਰਾਹੀਂ ਉਸ ਦਾ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਹੀ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਹੋਰ ਮੰਗ ਕੀਤੀ ਜਾਣ ਲੱਗੀ, ਜਿੱਥੇ ਪੀੜਿਤ ਪਰਿਵਾਰ ਵੱਲੋਂ ਆਪਣੀ ਧੀ ਦਾ ਘਰ ਵਸਾਉਣ ਦੇ ਮਕਸਦ ਨਾਲ ਉਹਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ।

ਜਦੋਂ ਉਹਨਾਂ ਦੇ ਘਰ ਧੀ ਨੇ ਜਨਮ ਲਿਆ ਤਾਂ ਉਸ ਤੋਂ ਬਾਅਦ ਹੀ ਉਸ ਦੀ ਸੱਸ, ਨਨਾਣ ਅਤੇ ਪਤੀ ਸਣੇ ਉਸਦੇ ਮਾਮੇ ਉਸ ਨੂੰ ਮਹਿਣੇ ਮਾਰਨ ਲੱਗ ਪਏ। ਇਸ ਮਾਮਲੇ ਸਬੰਧੀ ਉਸ ਨੇ ਪੁਲਿਸ ਪ੍ਰਸ਼ਾਸਨ ਸਮੇਤ ਪਿੰਡ ਪੰਚਾਇਤ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਪਰ ਕੋਈ ਵੀ ਢੁਕਵਾਂ ਹੱਲ ਨਹੀਂ ਨਿਕਲਿਆ। ਇਸ ਤੋਂ ਬਾਅਦ ਉਹਨੇ ਮਾਨਯੋਗ ਅਦਾਲਤ ਵਿੱਚ ਵੀ ਰੁੱਖ ਕੀਤਾ, ਜਿੱਥੇ ਫੈਸਲਾ ਅਜੇ ਬਾਕੀ ਹੈ। ਪੀੜਤ ਸੁਖਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਉਹਨਾਂ ਨੂੰ ਪਤਾ ਲੱਗਿਆ ਕਿ ਉਸਦੇ ਪਤੀ ਵੱਲੋਂ ਉਹਨਾਂ ਦੀ ਸਹਿਮਤੀ ਤੋਂ ਬਿਨਾਂ ਇੱਕ ਨਵਾਂ ਵਿਆਹ ਕਰ ਲਿਆ ਗਿਆ ਅਤੇ ਨਾ ਹੀ ਉਸਨੂੰ ਤਲਾਕ ਦਿੱਤਾ ਗਿਆ। ਇਸ ਨੂੰ ਲੈ ਕੇ ਉਹ ਆਪਣੀ 7 ਸਾਲ ਦੀ ਧੀ ਦੇ ਨਾਲ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *