ਪਰਸ ਖੋਹਣ ਦੇ ਚੱਕਰ ‘ਚ ਲੁਟੇਰਿਆਂ ਨੇ ਚੱਲਦੇ Motorcycle ਤੋਂ ਥੱਲੇ ਸੁੱਟੀ ਔਰਤ, CCTV ਖੰਗਾਲਦੀ

By Bneews Nov 29, 2023

ਥਾਣਾ ਛੇਹਰਟਾ ਅਧੀਨ ਪੈਂਦੇ ਬਾਈਪਾਸ ਡੇਰਾ ਬਾਬਾ ਦਰਸ਼ਨ ਸਿੰਘ ਕੁੱਲੀ ਦੇ ਘਣੂੰਪੁਰ ਨੇੜੇ ਤਿੰਨ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਔਰਤ ਦਾ ਪਰਸ ਖੋਹ ਲਿਆ। ਜਦੋਂ ਲੁਟੇਰਿਆਂ ਨੇ ਔਰਤ ਤੋਂ ਪਰਸ ਖੋਹਣਾ ਸ਼ੁਰੂ ਕੀਤਾ ਤਾਂ ਉਸ ਨੇ ਪਰਸ ਨਹੀਂ ਛੱਡਿਆ ਪਰ ਲੁਟੇਰਿਆਂ ਨੇ ਪਰਸ ਇੰਨੀ ਤੇਜ਼ੀ ਨਾਲ ਖਿੱਚਿਆ ਕਿ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਔਰਤ ਜ਼ਖਮੀ ਹੋ ਗਈ। ਔਰਤ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ।

ਔਰਤ ਦੇ ਪਰਸ ਵਿਚ ਇਕ ਮੋਬਾਇਲ ਫੋਨ ਅਤੇ ਪੰਜ-ਛੇ ਹਜ਼ਾਰ ਰੁਪਏ ਦੀ ਨਕਦੀ ਸੀ। ਇਹ ਘਟਨਾ 15 ਨਵੰਬਰ 2023 ਨੂੰ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਮ੍ਰਿਤਕ ਔਰਤ ਦਾ ਪਤੀ ਡਿਪ੍ਰੈਸ਼ਨ ’ਚ ਚਲਾ ਗਿਆ, ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦਿਲਾਸਾ ਦਿੱਤਾ ਤਾਂ ਉਸ ਨੇ 26 ਨਵੰਬਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਘਟਨਾ ’ਚ ਸ਼ਾਮਲ ਤਿੰਨਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆਫੜੇ ਗਏ

ਮੁਲਜ਼ਮਾਂ ਦੀ ਪਛਾਣ ਹਰਮਨ ਸਿੰਘ ਉਰਫ ਮੰਨਾ ਵਾਸੀ ਪਿੰਡ ਨੱਥੂਪੁਰ ਥਾਣਾ ਘਰਿੰਡਾ, ਸੁਖਦੀਪ ਸਿੰਘ ਵਾਸੀ ਪਿੰਡ ਲੱਧੇਵਾਲ ਥਾਣਾ ਘਰਿੰਡਾ ਅਤੇ ਤਰਸਪ੍ਰੀਤ ਸਿੰਘ ਵਾਸੀ ਪਿੰਡ ਭਕਨਾ ਕਲਾਂ ਥਾਣਾ ਘਰਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪਰਸ, ਮੋਬਾਇਲ ਫੋਨ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਕੋਲੋਂ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਏਸੀਪੀ ਪੱਛਮੀ ਕਮਲਜੀਤ ਸਿੰਘ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੇ 26

ਨਵੰਬਰ ਨੂੰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਇੱਟਾਂ ਦੇ ਭੱਠੇ ’ਤੇ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਦੇ ਸਾਲੇ ਰਾਜਵੰਤ ਸਿੰਘ ਉਰਫ ਸੋਨੂੰ ਵਾਸੀ ਪਿੰਡ ਰਾਮਪੁਰਾ ਮੁਰਾਦਪੁਰਾ ਫਤਿਹਗੜ੍ਹ ਚੂੜੀਆਂ ਰੋਡ ਦਾ ਵਿਆਹ 15 ਨਵੰਬਰ 2023 ਨੂੰ ਸੀ। ਜਿਸ ਦੀ ਬਰਾਤ ਪਿੰਡ ਧਨੋਏ ਖੁਰਦ ਥਾਣਾ ਘਰਿੰਡਾ ਅਟਾਰੀ ਵਿਖੇ ਗਈ ਸੀ। ਉਹ ਅਤੇ ਉਸ ਦੀ ਪਤਨੀ ਮਨਦੀਪ ਕੌਰ ਅਤੇ ਉਸ ਦਾ ਲੜਕਾ ਗੁਰਸਿਮਰਨਦੀਪ ਸਿੰਘ ਉਰਫ਼ ਵੰਸ਼ ਵੀ ਵਿਆਹ ਦੀ ਬਰਾਤ ਵਿਚ ਗਏ ਸਨ। ਜਾਂਦੇ ਸਮੇਂ ਉਸ ਦੀ ਪਤਨੀ ਮਨਦੀਪ ਕੌਰ ਨੇ ਕਾਰ ਵਿਚ ਕਾਫੀ ਉਲਟੀਆਂ ਕਰ ਦਿੱਤੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *