ਸਿੱਖਿਆ ਵਿਭਾਗ ਵਿੱਚ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੇ ਅੱਜ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਸੀ ਕਿ ਕਈ ਵਾਰ ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਕਰਕੇ ਉਨ੍ਹਾਂ ਨੂੰ ਅੱਜ ਇਹ ਕਦਮ ਚੁੱਕਣਾ ਪਿਆ ਹੈ। ਇਨ੍ਹਾਂ ਅਧਿਆਪਕ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਹੋਰਨਾਂ ਅਧਿਆਪਕਾਂ ਵਾਂਗ ਵਿਭਾਗ ਵਿੱਚ ਪੱਕਾ ਕੀਤਾ ਜਾਵੇ। ਇਸ ਦੌਰਾਨ ਮਾਨਸਾ ਦੇ ਸੁਖਜੀਤ ਕੌਰ ਅਤੇ
ਸਮਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਇਨ੍ਹਾਂ ਵਿਚੋਂ ਇਕ ਅਧਿਆਪਕਾ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹ ਗਈ। ਮਾਮਲਾ ਵਿਗੜਦਾ ਦੇਖ ਕੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਤੇ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਮਾਮਲਾ ਸ਼ਾਂਤ ਕਰਵਾਇਆ।ਸਿੱਖਿਆ ਵਿਭਾਗ ਵਿੱਚ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਉਣ ਵਾਲੇ ਕੱਚੇ ਅਧਿਆਪਕਾਂ ਵੱਲੋਂ ਅੱਜ ਬੱਸ ਸਟੈਂਡ ਨੇੜੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਵਿੱਚੋਂ ਕਈ ਅਧਿਆਪਕ ਪਾਣੀ
ਵਾਲੀ ਟੈਂਕੀ ’ਤੇ ਚੜ੍ਹ ਗਏ ਤੇ ਪੱਕੇ ਕਰਨ ਦੀ ਮੰਗ ਕੀਤੀ। ਕੱਚੇ ਅਧਿਆਪਕ ਸ਼ਹੀਦ ਕਿਰਨਜੀਤ ਕੌਰ ਯੂਨੀਅਨ ਦੇ ਮੈਂਬਰਾਂ ਦੀ ਆਗੂ ਤੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਕਈ ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਉਨ੍ਹਾਂ ਨੂੰ 18000 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ ਜਦਕਿ ਹੋਰ ਸਹੂਲਤਾਂ ਦੇਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ ਪਰ 130 ਦੇ ਕਰੀਬ ਅਜਿਹੇ ਕੱਚੇ ਅਧਿਆਪਕ ਹਨ ਜਿਨ੍ਹਾਂ ਨੇ ਸਿੱਖਿਆ ਵਿਭਾਗ
ਵਿੱਚ ਆਪਣੀਆਂ ਸੇਵਾਵਾਂ ਦੇ 10 ਸਾਲ ਪੂਰੇ ਵੀ ਕਰ ਲਏ ਹਨ ਪਰ ਫਿਰ ਵੀ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਗਿਆ। ਇਨ੍ਹਾਂ ਅਧਿਆਪਕਾਂ ਨੂੰ ਇੱਕ ਮਜ਼ਦੂਰ ਤੋਂ ਵੀ ਘੱਟ ਸਿਰਫ 6000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ ਜਦਕਿ ਕੰਮ ਹੋਰਨਾਂ ਪੱਕੇ ਅਧਿਆਪਕਾਂ ਦੀ ਤਰ੍ਹਾਂ ਲਿਆ ਜਾਂਦਾ ਹੈ। ਪ੍ਰਧਾਨ ਗੁਰਜੀਤ ਕੌਰ ਨੇ ਦੱਸਿਆ ਉਨ੍ਹਾਂ ਨੂੰ ਸਰਕਾਰ ਵੱਲੋਂ 31 ਅਗਸਤ 2023 ਤੱਕ ਨਿਯੁਕਤੀ ਪੱਤਰ ਦੇਣ ਦਾ ਸਮਾਂ ਦਿੱਤਾ ਗਿਆ ਸੀ,
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ