ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ‘ਚ ਲੋਹੜੀ ਤੋਂ ਪਹਿਲਾਂ ਆਈ ਅਮਰੀਕੀ ਨਾਗਰਿਕ ਔਰਤ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਭਾਰਤ ਆਈ ਮ੍ਰਿਤਕਾ ਦੀ ਮਾਂ ਨੇ ਸਹੁਰਿਆਂ ‘ਤੇ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।ਡੀਐਸਪੀ ਬੱਬਨਦੀਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ
ਕਿ ਅਸਲ ਤੱਥ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਉਣਗੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਾਰਤ ਪਹੁੰਚ ਕੇ US ਸਿਟੀਜ਼ਨ ਔਰਤ ਨੇ ਆਪਣੇ ਸਹੁਰੇ ਘਰ ਪਹੁੰਚ ਕੇ ਇੱਕ ਵੀਡੀਓ ਬਣਾ ਕੇ ਪੋਸਟ ਕੀਤੀ ਸੀ।ਜਾਣਕਾਰੀ ਮੁਤਾਬਕ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਮ੍ਰਿਤਕ ਔਰਤ ਦੀ ਮਾਤਾ ਨਿਰਮਲ ਕੌਰ ਪਤਨੀ
ਜਰਨੈਲ ਸਿੰਘ ਨੇ ਦੱਸਿਆ ਕਿ ਉਹ ਪਿੰਡ ਮੋਖੇਵਾਲ ਥਾਣਾ ਬਿਲਗਾ ਜ਼ਿਲਾ ਜਲੰਧਰ ਦੀ ਰਹਿਣ ਵਾਲੀ ਹੈ ਅਤੇ ਹੁਣ ਯੂਕੇ ਵਿਚ ਰਹਿੰਦੀ ਹੈ। ਉਸ ਦੀ ਲੜਕੀ ਰਾਜਦੀਪ ਕੌਰ ਦਾ ਵਿਆਹ 9 ਸਾਲ ਪਹਿਲਾਂ ਪਿੰਡ ਨਾਨੋ ਮੱਲੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ ਨਾਲ ਹੋਇਆ ਸੀ। ਉਸ ਦੀ ਧੀ ਅਤੇ ਜਵਾਈ ਅਮਰੀਕਾ ਵਿੱਚ ਰਹਿੰਦੇ ਹਨ ਅਤੇ ਦੋਵਾਂ ਦਾ ਇੱਕ 5 ਸਾਲ ਦਾ ਬੱਚਾ ਹੈ, ਜੋ ਅਮਰੀਕਾ ਵਿੱਚ ਉਨ੍ਹਾਂ ਦੇ ਨਾਲ ਰਹਿੰਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ