ਪਿੰਡ ਮੂਸੇ ਵਿਖੇ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤਮਹਿਲਾ ਦੀ ਹੋਈ ਮੌ ਤ, ਘਰਵਾਲਾ ਜ਼ਖਮੀ

By Bneews Jul 31, 2023

ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਅੱਜ ਸਵੇਰੇ ਬਾਰਿਸ਼ ਹੋਣ ਦੇ ਨਾਲ ਇੱਕ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਪਤੀ-ਪਤਨੀ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਹੋਏ ਨੇ ਜਦੋਂ ਕਿ ਪਤਨੀ ਦੀ ਮੌ ਤ ਹੋ ਗਈ ਹੈ ਤੇ ਪਤੀ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਹੈ ਤੇ ਸਿੱਧੂ ਮੂਸੇ ਮੂਸੇਵਾਲਾ ਵਾਲਾ ਦੇ ਪਿਤਾ ਬਲਕੌਰ ਸਿੰਘ ਪੀੜਤ ਪਰਿਵਾਰ ਦੇ ਘਰ ਪਹੁੰਚ ਕੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।ਮੂਸਾ ਪਿੰਡ ਵਿੱਚ ਅੱਜ ਸਵੇਰੇ ਇੱਕ ਵੱਡੀ ਘਟਨਾ ਵਾਪਰੀ ਹੈ। ਬਾਰਿਸ਼ ਕਾਰਨ ਇੱਕ ਗਰੀਬ ਪਰਿਵਾਰ ਦਾ ਘਰ ਡਿੱਗਣ ਕਾਰਨ ਮਹਿਲਾ ਰਾਣੀ ਕੌਰ  (48) ਦੀ ਮੌ ਤ ਹੋ ਗਈ ਹੈ ਜਦੋਂ ਕਿ ਉਸਦੇ ਪਤੀ ਘੁੱਕਰ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਪਰਿਵਾਰ ਦੇ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਸ ਵਿੱਚ ਔਰਤ ਦੀ ਮੌ ਤ ਹੋ ਗਈ ਤੇ ਉਸਦੇ ਪਤੀ ਨੂੰ ਪਟਿਆਲਾ ਵਿਖੇ ਜ਼ਖ਼ਮੀ ਹਾਲਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਸਰਕਾਰਾਂ ਦੋਸ਼ੀ ਹਨ ਕਿਉਂਕਿ ਉਨ੍ਹਾਂ ਵੱਲੋਂ ਆਪਣੇ ਪਿੰਡ ਦੇ 55 ਘਰ ਮਨਜ਼ੂਰ ਹੋਏ ਹਨ ਜਦੋਂ ਕਿ ਹੁਣ ਤਕ ਦੱਸ ਦੀ ਪੇਮੈਂਟ ਹੋਈ ਹੈ ਅਤੇ ਬਾਕੀ ਦੀ ਪੇਮੈਂਟ ਨਹੀਂ ਹੋਈ ਅਤੇ ਔਰਤ ਵੀ ਉਨ੍ਹਾਂ ਕੋਲ ਆਪਣਾ ਘਰ ਪਾਸ ਕਰਵਾਉਣ ਲਈ ਗੇੜੇ ਮਾਰਦੀ ਰਹੀ ਪਰ ਸਰਕਾਰ ਨੇ ਅਜੇ ਤੱਕ ਇਨ੍ਹਾਂ ਪਰਿਵਾਰਾਂ ਦੇ ਪੈਸੇ ਨਹੀਂ ਪਾਏ।

ਉਨ੍ਹਾਂ ਕਿਹਾ ਕਿ ਕੀ ਫਾਇਦਾ ਪਾਲਿਸੀਆਂ ਬਣਾਉਣ ਦਾ ਜਦੋਂ ਸਮੇਂ ਸਿਰ ਪਰਿਵਾਰਾਂ ਨੂੰ ਪੈਸੇ ਨਹੀਂ ਭੇਜੇ ਜਾ ਸਕਦੇ ਤਾਂ ਅੱਜ ਇਸੇ ਕਾਰਨ ਹੀ ਇਹ ਹਾਦਸਾ ਵਾਪਰਿਆ ਹੈ। ਪਿੰਡ ਵਾਸੀ ਸੁਖਪਾਲ ਸਿੰਘ ਤੇ ਗੁਲਾਬ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਬਾਰਿਸ਼ ਕਾਰਨ ਇਸ ਗਰੀਬ ਪਰਿਵਾਰ ਦਾ ਘਰ ਡਿੱਗ ਗਿਆ ਹੈ ਤੇ ਔਰਤ ਦੀ ਮੌ ਤ ਹੋਈ ਹੈ ਜਦੋਂ ਕਿ ਇਨ੍ਹਾਂ ਦੇ ਦੋ ਬੇਟੀਆਂ ਤੇ ਦੋ ਬੇਟੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕੇ ਪੀੜਤ ਪਰਿਵਾਰ ਨੂੰ ਬਣਦੀ ਆਰਥਿਕ ਮਦਦ ਦਿੱਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *