ਪੁਰਾਣੀ ਰੰਜਿਸ਼ ਦਾ ਲਿਆ ਬਦਲਾ ! ਦਿਨ ਦਿਹਾੜੇ ਤੇ.ਜ਼ਧਾਰ ਹ.ਥਿ.ਆਰਾਂ ਨਾਲ ਵੱ.ਢ ਦਿੱਤਾ ਨੌਜਵਾਨ

By Bneews Sep 17, 2023

ਮੁਕੇਰੀਆਂ-ਹਾਜੀਪੁਰ ਰੋਡ ’ਤੇ ਸਥਿਤ ਪਟਿਆਲਾ ਸਕੂਲ ਨੇੜੇ ਇਕ ਨੌਜਵਾਨ ਦਾ ਚਾਰ-ਪੰਜ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹੱਥ-ਪੈਰ ਵੱਢ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਤਲ ਦਾ ਸ਼ਿਕਾਰ ਹੋਏ ਮ੍ਰਿਤਕ ਗੋਵਿੰਦ ਰਾਏ ਪੁੱਤਰ ਸੁਰਿੰਦਰ ਪਾਲ ਵਾਸੀ ਦਰਜੀਆਂ ਮੁਹੱਲਾ (ਹਾਜੀਪੁਰ) ਆਪਣੇ ਇਕ ਹੋਰ ਦੋਸਤ ਨਵਰਾਜ ਸਿੰਘ ਨੂਰ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਸਨੇਹੜਾ ਨਾਲ ਜਦੋਂ ਪਿੰਡ ਪਟਿਆਲ ਨੇੜੇ ਪੁੱਜੇ ਤਾਂ 2 ਮੋਟਰਸਾਈਕਲਾਂ ’ਤੇ

ਉਸ ਦਾ ਪਿੱਛਾ ਕਰ ਰਹੇ ਚਾਰ-ਪੰਜ ਨੌਜਵਾਨਾਂ ਨੇ ਮੋਟਰਸਾਈਕਲ ’ਤੇ ਹੀ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ’ਤੇ ਵਾਰ ਕਰ ਦਿੱਤਾ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਹੇਠਾਂ ਡਿੱਗ ਗਏ। ਪਿੱਛਾ ਕਰ ਰਹੇ ਨੌਜਵਾਨਾਂ ਨੇ ਗੋਵਿੰਦ ਰਾਏ ਦੇ ਹੱਥਾਂ-ਪੈਰਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਉਹ ਬੁਰੀ ਤਰ੍ਹਾਂ ਵੱਢਿਆ ਗਿਆ। ਘਟਨਾ ਵਾਲੀ ਥਾਂ ’ਤੇ ਲੋਕ ਜਦੋਂ ਇਕੱਠੇ ਹੋਣ ਲੱਗੇ ਤਾਂ ਸਾਰੇ ਹਮਲਾਵਰ ਫਰਾਰ ਹੋ ਗਏ।

ਲੋਕਾਂ ਨੇ ਤੁਰੰਤ ਗੋਵਿੰਦ ਰਾਏ ਨੂੰ ਗੰਭੀਰ ਹਾਲਤ ਵਿਚ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ, ਜਿਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਡੀ. ਐੱਮ. ਸੀ. ਲੁਧਿਆਣਾ ਲਈ ਰੈਫਰ ਕਰ ਦਿੱਤਾ ਅਤੇ ਜਲੰਧਰ ਨੇੜੇ ਪਹੁੰਚਦਿਆਂ ਹੀ ਉਸ ਦੀ ਮੌਤ ਹੋ ਗਈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਦੀ ਪਿਛਲੇ ਸਾਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਏ. ਐੱਸ. ਆਈ.ਦਲਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ। ਪੁਲਸ ਵੱਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਅਤੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *