ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਗੋ/ਲੀਆਂ ਮਾ/ਰ ਕੇ ਕ+ਤ/ਲ

By Bneews Jan 22, 2024

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੁਲਾਲੀਪੁਰ ’ਚ ਸ਼ੁੱਕਰਵਾਰ ਨੂੰ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕੀਤੇ ਜਾਣ ਦੇ ਮਾਮਲੇ ’ਚ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਵਿਦੇਸ਼ ਰਹਿੰਦੇ ਲਖਬੀਰ ਸਿੰਘ ਲੰਡਾ ਹਰੀਕੇ ਨਾਮਕ ਗੈਂਗਸਟਰ ਸਮੇਤ ਪੰਜ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪਰਿਵਾਰ ਮੁਤਾਬਿਕ ਉਨ੍ਹਾਂ ਦੀ ਗੈਂਗਸਟਰ ਲੰਡਾ ਹਰੀਕੇ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਹੈ।

ਦੱਸ ਦਈਏ ਕਿ ਸੁਖਪ੍ਰੀਤ ਸਿੰਘ ਸੁੱਖ (35) ਦੀ ਲੰਘੇ ਦਿਨ ਕਰੀਬ ਸਵਾ ਦੋ ਵਜੇ ਪਿੰਡ ਗੁਲਾਲੀਪੁਰ ਜਿਥੇ ਉਹ ਆਪਣੀ ਭੂਆ ਦੇ ਕੋਲ ਰਹਿੰਦਾ ਸੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਵਾਸੀ ਹਰੀਕੇ ਪੱਤਣ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਲੜਕਾ ਸੁਖਪ੍ਰੀਤ ਸਿੰਘ ਤਿੰਨ-ਚਾਰ ਮਹੀਨੇ ਤੋਂ ਆਪਣੀ ਭੂਆ ਅਮਰਜੀਤ ਕੌਰ ਪਤਨੀ ਪ੍ਰਗਟ ਸਿੰਘ ਵਾਸੀ ਗੁਲਾਲੀਪੁਰ ਦੇ ਕੋਲ ਰਹਿ ਰਿਹਾ ਸੀ ਜਿਸ ਨੂੰ ਮਹਿਕ ਪੁੱਤਰ ਕਰਤਾਰ ਸਿੰਘ ਵਾਸੀ ਹਰੀਕੇ, ਗੁਰਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਮੱਖੂ, ਮਿੱਠੂ

ਮਰਾੜੀ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸ਼ਾਹਬਾਜਪੁਰ, ਸੁਖਮਨਪ੍ਰੀਤ ਸਿੰਘ ਕਾਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਸ਼ਾਹਬਾਜਪੁਰ ਨੇ ਉਸ ਦੇ ਲੜਕੇ ਨੂੰ ਪਿੰਡ ਦੇ ਪਹੇ ‘ਰਸਤੇ’ ’ਤੇ ਬੁਲਾ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਮੌਕੇ ਤੋਂ ਭੱਜ ਗਏ। ਉਨ੍ਹਾਂ ਸ਼ਿਕਾਇਤ ਵਿਚ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਲਖਬੀਰ ਸਿੰਘ ਲੰਡਾ ਨਾਲ ਪੁਰਾਣੀ ਰੰਜਿਸ਼ਬਾਜ਼ੀ ਚੱਲਦੀ ਆ ਰਹੀ ਹੈ ਅਤੇ ਉਕਤ ਲੋਕਾਂ ਨੇ ਲਖਬੀਰ ਸਿੰਘ ਲੰਡਾ ਦੇ ਕਹਿਣ ’ਤੇ ਹੀ ਸੁਖਪ੍ਰੀਤ ਸਿੰਘ ਦਾ ਕਤਲ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਸ਼ਿਕਾਇਤ ਵਿਚ ਦੱਸਿਆ ਕਿ ਸ਼ਿਕਾਇਤ ਵਿਚ ਦੱਸੇ ਲੋਕਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *